IMD Alert Heatwave: ਦੇਸ਼ ਵਿੱਚ ਵਧਦੀ ਗਰਮੀ (Heatwave) ਦੇ ਵਿਚਕਾਰ ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਰਾਜਸਥਾਨ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਸਮੇਤ ਉੱਤਰ ਪੱਛਮੀ ਭਾਰਤ ਦੇ ਪੰਜ ਸੂਬਿਆਂ ਲਈ ਇੱਕ ਔਰੇਂਜ ਅਲਰਟ (IMD issues orange alert) ਜਾਰੀ ਕੀਤੀ ਹੈ।


ਆਈਐਮਡੀ ਦੇ ਵਿਗਿਆਨੀ ਆਰਕੇ ਜੇਨਾਮਣੀ ਨੇ ਕਿਹਾ ਕਿ ਬੁੱਧਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ (states temperatures) ਤੋਂ ਉੱਪਰ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, "ਇਸ ਦੇ ਮੱਦੇਨਜ਼ਰ ਅਸੀਂ ਰਾਜਸਥਾਨ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੜੀਸਾ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।"


ਜੇਨਾਮਣੀ ਨੇ ਅੱਗੇ ਕਿਹਾ ਕਿ ਮਈ ਦੇ ਪਹਿਲੇ ਹਫ਼ਤੇ ਪੱਛਮੀ ਗੜਬੜੀ ਅਤੇ ਮੀਂਹ ਪੈਣ ਦੀ ਸੰਭਾਵਨਾ ਵਧ ਸਕਦੀ ਹੈ। ਇੱਕ ਸੁਝਾਅ ਵਿੱਚ ਕਿਹਾ ਗਿਆ ਹੈ ਕਿ ਤਾਜ਼ਾ ਪੱਛਮੀ ਗੜਬੜੀ ਕਾਰਨ ਉੱਤਰੀ ਪੱਛਮੀ ਭਾਰਤ 2 ਮਈ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।


ਆਈਐਮਡੀ ਨੇ ਕਿਹਾ ਹੈ ਕਿ, "2-4 ਮਈ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜਾਂ/ਬਿਜਲੀ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।" ਜੇਨਾਮਣੀ ਨੇ ਕਿਹਾ ਕਿ "ਇਸ ਕਾਰਨ 3 ਅਤੇ 4 ਮਈ ਦੌਰਾਨ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।"


ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ


ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਕੁਝ ਹਿੱਸਿਆਂ 'ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਰਿਹਾ ਹੈ। ਫਿਲਹਾਲ ਇਨ੍ਹਾਂ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਰਾਜਸਥਾਨ, ਦਿੱਲੀ, ਹਰਿਆਣਾ, ਯੂਪੀ ਅਤੇ ਉੜੀਸਾ ਲਈ ਚੇਤਾਵਨੀ ਜਾਰੀ ਕੀਤੀ ਹੈ। ਇੱਥੇ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ।


ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵਿਗੜ ਸਕਦੇ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਉੱਤਰੀ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਗੁੜਗਾਓਂ 'ਚ ਐਕਟਰਸ ਅਦਿਤੀ ਰਾਓ ਹੈਦਰੀ ਨੇ ਡਾਇਮੰਡ ਬੁਟੀਕ ਜ਼ੋਇਆ ਦੇ ਸਟੋਰ ਲਾਂਚ 'ਚ ਕੀਤੀ ਸ਼ਾਮੂਲੀਅਤ