Punjab News: ਨਰਮੇ ਦੀ ਫ਼ਸਲ ਤੋਂ ਬਾਅਦ ਹੁਣ ਕਣਕ ਦੀ ਫ਼ਸਲ 'ਤੇ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਲਿਆ ਦਿੱਤੀਆਂ ਹਨ ਤੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਕਣਕ ਦੀ ਫ਼ਸਲ ਉੱਤੇ ਹੋਏ ਸੁੰਡੀ ਦੇ ਜ਼ੋਰਦਾਰ ਹਮਲੇ ਨੇ ਕਣਕ ਦੀ ਫ਼ਸਲ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਜਿਸਦੇ ਚਲਦੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਨੂੰ ਵਾਹੁਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ।


ਹਲਕਾ ਤਲਵੰਡੀ ਸਾਬੋ ਦੇ ਪਿੰਡ ਮਾਨਵਾਲਾ ਦੇ ਕਿਸਾਨ ਹਰਪਾਲ ਸਿੰਘ ਉਰਫ਼ ਗੋਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਅੱਗ ਲਗਾਉਣ ਦੀ ਬਜਾਏ ਪਰਾਲੀ ਦੀਆਂ ਗੱਠਾ ਬਣਾਈਆਂ ਗਈਆਂ ਸਨ ਅਤੇ ਇਸ ਤੋਂ ਇਲਾਵਾ ਵੀ ਹੋਰ ਸਾਫ਼ ਸਫਾਈ ਕਰਵਾਈ ਗਈ ਸੀ ਪਰ ਫ਼ਸਲ ਉੱਪਰ ਸੁੰਡੀ ਨੇ ਹਮਲਾ ਕਰ ਦਿੱਤਾ ਜਿਸਦੇ ਚੱਲਦੇ ਉਨ੍ਹਾਂ ਨੂੰ ਆਪਣੀ ਦਸ ਏਕੜ ਫ਼ਸਲ ਵਾਹੁਣੀ ਪਈ।


ਉਨ੍ਹਾਂ ਦੱਸਿਆ ਕਿ ਉਸ ਵੱਲੋਂ ਸੁੰਡੀ ਦੇ ਖ਼ਾਤਮੇ ਲਈ ਫ਼ਸਲ ਉੱਪਰ ਸਪਰੇਅ ਵੀ ਕੀਤੀ ਗਈ ਸੀ ਜਿਸਦਾ ਵੀ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲਾਂ ਫ਼ਸਲ ਦੀ ਬਿਜਾਈ ਉੱਪਰ ਪ੍ਰਤੀ ਏਕੜ ਪੰਜ ਹਜ਼ਾਰ ਰੁਪਏ ਦਾ ਖ਼ਰਚਾ ਕੀਤਾ ਸੀ ਅਤੇ ਹੁਣ ਇੰਨ੍ਹਾਂ ਹੀ ਖ਼ਰਚ ਦੁਬਾਰਾ ਕਰਨਾ ਪਵੇਗਾ।


ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਸੀ ਅਤੇ ਕਦੇ ਵੀ ਸੁੰਡੀ ਨੇ ਫ਼ਸਲ ਤੇ ਹਮਲਾ ਨਹੀਂ ਕੀਤਾ ਪਰ ਇਸ ਸਾਲ ਹੀ ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਜਿਸਦੇ ਨਤੀਜੇ ਵਜੋਂ ਸੁੰਡੀ ਨੇ ਫ਼ਸਲ ਉੱਪਰ ਹਮਲਾ ਕਰ ਦਿੱਤਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 70 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਇਹ ਜ਼ਮੀਨ ਠੇਕੇ ਤੇ ਲਈ ਸੀ।


ਉਨ੍ਹਾਂ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਮੰਗ ਕੀਤੀ ਅਤੇ ਅਜਿਹਾ ਨਾ ਹੋਣ 'ਤੇ ਧਰਨਾ ਲਗਾਉਣ ਦੀ ਚਿਤਵਾਨੀ ਦਿੱਤੀ। ਉੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਵੀ ਮੁਆਵਜ਼ਾ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।