ਨਵੀਂ ਦਿੱਲੀ: ਦੇਸ਼ ਦੇ ਦੱਖਣੀ ਸੂਬਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਕੇਰਲ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ, ਅਗਲੇ ਪੰਜ ਦਿਨਾਂ ਦੌਰਾਨ ਤਾਮਿਲਨਾਡੂ, ਕਰਾਈਕਲ, ਪੁਡੂਚੇਰੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ ਐਨਸੀਆਰ ਦੇ ਖੇਤਰਾਂ ਵਿੱਚ ਕੁਝ ਦਿਨਾਂ ਤੱਕ ਧੁੰਦ ਜਾਰੀ ਰਹਿ ਸਕਦੀ ਹੈ।


ਮੌਸਮ ਵਿਭਾਗ ਮੁਤਾਬਕ ਥਾਈਲੈਂਡ ਦੀ ਖਾੜੀ 'ਤੇ ਚੱਕਰਵਾਤੀ ਹਲਚਲ ਮੌਜੂਦ ਹੈ। ਇਸ ਦੇ ਦੱਖਣੀ ਅੰਡੇਮਾਨ ਸਾਗਰ ਵਿੱਚ ਉਭਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ ਸ਼ਨੀਵਾਰ ਤੱਕ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਦੇ ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ 15 ਨਵੰਬਰ ਨੂੰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਇੱਕ ਦਬਾਅ ਵਿੱਚ ਵਧਣ ਦੀ ਬਹੁਤ ਸੰਭਾਵਨਾ ਹੈ। ਇਸ ਤੋਂ ਵਿਆਪਕ ਮੌਸਮੀ ਪਰਿਵਰਤਨ ਦੇਖਿਆ ਜਾ ਸਕਦਾ ਹੈ।


ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਉਪਰੋਕਤ ਮੌਸਮੀ ਤਬਦੀਲੀਆਂ ਕਾਰਨ 13 ਤੋਂ 15 ਨਵੰਬਰ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। 14 ਨਵੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਛਾਈ ਰਹੇਗੀ।


ਦਿੱਲੀ ਐਨਸੀਆਰ ਵਿੱਚ ਧੂੰਏਂ ਅਤੇ ਪ੍ਰਦੂਸ਼ਣ ਦੀ ਸਥਿਤੀ ਵਿੱਚ ਸੁਧਾਰ ਦੀ ਉਮੀਦ ਨਹੀਂ ਹੈ। ਦੂਜੇ ਪਾਸੇ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਨਿੱਜੀ ਏਜੰਸੀ ਸਕਾਈਮੇਟ ਵੇਦਰ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਡੇਮਾਨ ਨਿਕੋਬਾਰ ਟਾਪੂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਕਰਨਾਟਕ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਤੇਲੰਗਾਨਾ, ਵਿਦਰਭ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।


ਇਹ ਵੀ ਪੜ੍ਹੋ: ਅਧਿਐਨ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ, ਦੱਸੀਆ ਕਿਵੇਂ ਲੂਣ ਦਿਮਾਗ ਨੂੰ ਖੂਨ ਦੇ ਪ੍ਰਵਾਹ ਨੂੰ ਕਰਦਾ ਹੈ ਪ੍ਰਭਾਵਿਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904