ਪੜਚੋਲ ਕਰੋ

ਭਾਰੀ ਮੀਂਹ ਨੇ ਕੱਖੋਂ ਹੌਲੇ ਕੀਤੇ ਕਿਸਾਨ, ਖੇਤਰੀ ਮਾਹਿਰਾਂ ਨੂੰ ਵੱਡੇ ਨੁਕਸਾਨ ਦਾ ਖਦਸ਼ਾ

ਚੰਡੀਗੜ੍ਹ: ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਲਗਾਤਾਰ ਬਾਰਸ਼ ਨੇ ਕਿਸਾਨਾਂ ਦਾ ਬੇਹੱਦ ਉਜਾੜਾ ਕੀਤਾ। ਪਹਿਲੀ ਅਕਤੂਬਰ ਤੋਂ ਪੰਜਾਬ ਦੀ ਦੂਜੀ ਮੁੱਖ ਫ਼ਸਲ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣੀ ਸੀ ਪਰ ਬਾਰਸ਼ ਕਾਰਨ ਖ਼ਰੀਦ ਵੀ ਪੱਛੜ ਕੇ ਰਹਿ ਜਾਵੇਗੀ। ਸਿਰਫ਼ ਝੋਨਾ ਹੀ ਨਹੀਂ ਇਹ ਮੀਂਹ ਸਾਉਣੀ ਦੀਆਂ ਹੋਰ ਫ਼ਸਲਾਂ ਕਪਾਹ, ਮੱਕੀ ਤੇ ਗੰਨਾ ਆਦਿ ਲਈ ਵੀ ਬੇਹੱਦ ਖ਼ਤਰਨਾਕ ਹੈ। ਪੰਜਾਬ ਦੇ ਖੇਤੀਬਾੜੀ ਨਿਰਦੇਸ਼ਕ ਜੇਐਸ ਬੈਂਸ ਨੇ ਦੱਸਿਆ ਕਿ ਦੂਰ-ਦੂਰ ਤਕ ਪੈ ਰਹੇ ਲਗਾਤਾਰ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ, ਜੋ ਫ਼ਸਲਾਂ ਲਈ ਬੇਹੱਦ ਘਾਤਕ ਸਿੱਧ ਹੋ ਰਿਹਾ ਹੈ। ਸੂਬੇ ਵਿੱਚ ਤਕਰੀਬਨ 2.84 ਲੱਖ ਹੈਕਟੇਅਰ ਰਕਬੇ ਵਿੱਚ ਲੱਗੀ ਨਰਮੇ ਦੀ ਫ਼ਸਲ ਖੇਤਾਂ ਵਿੱਚ ਪਾਣੀ ਭਰਨ ਕਾਰਨ ਸਭ ਤੋਂ ਵੱਧ ਮਾਰ ਝੱਲ ਰਹੀ ਹੈ। ਤਕਰੀਬਨ ਸਾਢੇ 30 ਲੱਖ ਹੈਕਟੇਅਰ ਰਕਬੇ ਉਤੇ ਬੀਜੇ ਝੋਨੇ ਵਿੱਚੋਂ ਸਵਾ ਪੰਜ ਲੱਖ ਹੈਕਟੇਅਰ ਛੇਤੀ ਪੱਕਣ ਵਾਲੇ ਬਾਸਮਤੀ ਚੌਲ ਹਨ, ਜਿਨ੍ਹਾਂ ਦੀ ਵਾਢੀ ਜਾਰੀ ਸੀ, ਪਰ ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ। ਬਾਸਮਤੀ ਦੀ 1509 ਕਿਸਮ ਤਕਰੀਬਨ ਤਿੰਨ ਮਹੀਨਿਆਂ ਵਿੱਚ ਪੱਕ ਜਾਂਦੀ ਹੈ ਤੇ ਇਸੇ ਕਿਸਮ ਦੇ ਝੋਨੇ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਹੈ। ਮਾਲਵੇ ਦੇ ਪਟਿਆਲਾ ਤੇ ਮਾਝੇ ਦੇ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਦੋ ਲੱਖ ਟਨ 1509 ਪ੍ਰੀਮੀਅਮ ਬਾਸਮਤੀ ਪਹਿਲਾਂ ਤੋਂ ਹੀ ਕਟਾਈ ਹੋ ਚੁੱਕੀ ਸੀ। ਇਸ ਸਮੇਂ ਮੰਡੀਆਂ ਵਿੱਚ ਪਈ ਹੈ ਪਰ ਇੱਥੇ ਆ ਕੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਈਆਂ, ਕਿਉਂਕਿ ਜ਼ਬਰਦਸਤ ਮੀਂਹ ਕਾਰਨ ਬਾਸਮਤੀ ਵਿੱਚ ਲੋੜੀਂਦੀ ਨਮੀ 25 ਤੋਂ ਵਧ ਕੇ 50 ਫ਼ੀਸਦ ਤਕ ਪਹੁੰਚ ਚੁੱਕੀ ਹੈ। ਇੰਨੀ ਨਮੀ ਵਾਲਾ ਝੋਨਾ ਵਿਕਣਯੋਗ ਨਹੀਂ। ਬੈਂਸ ਨੇ ਦੱਸਿਆ ਕਿ ਇਸ ਵਾਰ ਪੰਜਾਬ 'ਚ ਝੋਨੇ ਦਾ ਝਾੜ 190 ਤੋਂ 200 ਲੱਖ ਟਨ ਹੋਣ ਦੀ ਆਸ ਸੀ, ਪਰ ਇਸ ਬੰਪਰ ਆਸ 'ਤੇ ਪਾਣੀ ਫਿਰ ਗਿਆ ਹੈ। ਮੀਂਹ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਵਿੱਚ ਹਾਲੇ ਤਕ ਕਿਸੇ ਵੀ ਕਿਸਮ ਦੀ ਰਿਆਇਤ ਦਾ ਐਲਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 180 ਐਮਐਮ ਬਰਸਾਤ ਦਰਜ ਕੀਤੀ ਗਈ, ਜਿੱਥੇ ਪੂਰੇ ਪੰਜਾਬ ਦੇ ਮੁਕਾਬਲੇ 60 ਫ਼ੀਸਦੀ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਗਈ ਹੈ। ਇਸ ਤੋਂ ਬਾਅਦ ਜਲੰਧਰ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕ੍ਰਮਵਾਰ 135 ਐਮਐਮ ਤੇ 123 ਐਮਐਮ ਵਰਖਾ ਦਰਜ ਕੀਤੀ ਗਈ। ਇੰਨੇ ਥੋੜ੍ਹੇ ਸਮੇਂ ਵਿੱਚ ਵੱਡੀ ਮਾਤਰਾ ਵਿੱਚ ਪਏ ਮੀਂਹ ਨੇ ਪਾਣੀ ਦੀ ਨਿਕਾਸੀ ਨਾ ਹੋ ਸਕੀ ਤੇ ਫ਼ਸਲਾਂ ਡੁੱਬ ਗਈਆਂ ਹਨ। ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਦੀ ਬਰਸਾਤ ਜਿੱਥੇ ਝੋਨੇ ਵਿੱਚ ਨਮੀ ਦੀ ਮਾਤਰਾ ਵਧਾਏਗੀ, ਉੱਥੇ ਇਸ ਦਾ ਰੰਗ ਵੀ ਉੱਡ ਜਾਵੇਗਾ। ਇੰਨੇ ਬਰਸਾਤ ਕਾਰਨ ਝੋਨੇ ਦੀ ਵਾਢੀ ਪਹਿਲਾਂ ਹੀ 10-15 ਦਿਨ ਪੱਛੜ ਗਈ ਹੈ। ਜੇਕਰ ਖੇਤਾਂ ਵਿੱਚੋਂ ਪਾਣੀ ਨਹੀਂ ਕੱਢਿਆ ਜਾਂਦਾ ਤੇ ਤੇਜ਼ ਹਵਾਵਾਂ ਨਹੀਂ ਥੰਮ੍ਹਦੀਆਂ ਤਾਂ ਕਿਸਾਨਾਂ ਨੂੰ ਹੋਰ ਵੀ ਵੱਡਾ ਨੁਕਸਾਨ ਝੱਲਣਾ ਪਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget