Delhi Weather Update: ਦਿੱਲੀ-ਐਨਸੀਆਰ ਦੇ ਬਹੁਤੇ ਖੇਤਰਾਂ ਵਿੱਚ ਮੀਂਹ ਦਾ ਦੌਰ ਅੱਜ ਵੀ ਜਾਰੀ ਹੈ। ਵੀਰਵਾਰ ਸ਼ਾਮ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਦੱਖਣੀ ਦਿੱਲੀ, ਦੱਖਣ ਪੂਰਬੀ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਦੇ ਨਾਲ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ ਤੋਂ ਇਲਾਵਾ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਕੋਂਕਣ, ਗੋਆ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਅਗਲੇ 5 ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਅਤੇ ਐਤਵਾਰ ਯਾਨੀ 25-26 ਸਤੰਬਰ ਨੂੰ ਗੁਜਰਾਤ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਸੌਰਾਸ਼ਟਰ, ਕੱਛ ਅਤੇ ਗੁਜਰਾਤ ਦੇ ਦੱਖਣੀ ਹਿੱਸਿਆਂ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਚਾਰ ਦਿਨਾਂ ਤੱਕ ਇੱਥੇ ਮੀਂਹ ਪੈ ਸਕਦਾ ਹੈ।
ਦੱਖਣੀ ਗੁਜਰਾਤ 'ਚ ਭਾਰੀ ਮੀਂਹ:
ਮੀਂਹ ਦੀ ਭਵਿੱਖਬਾਣੀ ਜਾਰੀ ਕਰਨ ਤੋਂ ਬਾਅਦ ਗੁਜਰਾਤ ਐਮਰਜੈਂਸੀ ਆਪਰੇਸ਼ਨ ਸੈਂਟਰ (ਐਸਈਓਸੀ) ਦੇ ਅਧਿਕਾਰੀਆਂ ਨੇ ਕਿਹਾ ਕਿ ਭਾਰੀ ਬਾਰਸ਼ ਤੋਂ ਬਾਅਦ ਪਾਣੀ ਭਰਨ ਕਾਰਨ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਦੋ ਰਾਜ ਮਾਰਗਾਂ ਸਮੇਤ 103 ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪੂਰਵ ਅਨੁਮਾਨ ਮਮੁਤਾਬਕ ਦੱਖਣੀ ਗੁਜਰਾਤ ਅਤੇ ਸੌਰਾਸ਼ਟਰ ਖੇਤਰ ਵਿੱਚ ਭਾਰੀ ਮੀਂਹ ਦੇਖਿਆ ਜਾ ਸਕਦਾ ਹੈ।
ਰਾਜਸਥਾਨ ਵਿੱਚ ਵੀ ਮੀਂਹ ਦੀ ਭਵਿੱਖਬਾਣੀ:
ਰਾਜਸਥਾਨ ਵਿੱਚ ਮੌਨਸੂਨ ਦੇ ਸਰਗਰਮ ਹੋਣ ਦੇ ਕਾਰਨ ਪਿਛਲੇ 24 ਘੰਟਿਆਂ ਵਿੱਚ ਬਹੁਤ ਸਾਰੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਅਗਲੇ ਪੰਜ ਦਿਨਾਂ ਤੱਕ ਪੂਰੇ ਸੂਬੇ ਵਿੱਚ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੌਨਸੂਨ ਸੂਬੇ ਦੇ ਪੂਰਬੀ ਹਿੱਸਿਆਂ ਵਿੱਚ ਐਕਟਿਵ ਰਹੇਗਾ।
ਇਹ ਵੀ ਪੜ੍ਹੋ: Punjab Cabinet Expansion: ਪੰਜਾਬ ਮੰਤਰੀ ਮੰਡਲ 'ਚ ਅੱਜ ਵਿਸਥਾਰ ਦੀ ਉਮੀਦ, ਰਾਹੁਲ ਗਾਂਧੀ ਦੇ ਘਰ ਰਾਤ 2 ਵਜੇ ਤੱਕ ਚੱਲੀ ਮੀਟਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin