(Source: ECI/ABP News/ABP Majha)
20-21 ਜੁਲਾਈ ਨੂੰ ਪੰਜਾਬ 'ਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
ਅਗਲੇ 4-5 ਦਿਨਾਂ 'ਚ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਲੁਧਿਆਣਾ: ਅਗਲੇ 4-5 ਦਿਨਾਂ 'ਚ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।ਬਾਰਸ਼ ਦੇ ਨਾਲ ਨਾਲ ਕਈ ਥਾਂ ਗੜੇਮਾਰੀ ਵੀ ਹੋ ਸਕਦੀ ਹੈ।ਮੌਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਅੱਜ ਤੋਂ ਆਉਣ ਵਾਲੇ 4-5 ਦਿਨਾਂ ਦੌਰਾਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਭਾਰੀ ਬਾਰਸ਼ ਦੇ ਮੱਦੇਨਜ਼ਰ ਵਿਭਾਗ ਵੱਲੋਂ ਪੰਜਾਬ ਵਿੱਚ 20-21 ਜੁਲਾਈ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਹਾੜੀ ਇਲਾਕਿਆਂ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਮਾਹਿਰਾਂ ਨੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਕੰਮ ਦੀ ਵਿਉਂਤਬੰਦੀ ਕਰਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :