Rain in Punjab-Haryana: ਪੰਜਾਬ, ਹਰਿਆਣਾ ਤੇ ਦਿੱਲੀ ’ਚ ਭਾਰੀ ਬਾਰਸ਼, ਕਿਸਾਨਾਂ ਦੇ ਚਿਹਰੇ ਖਿੜ੍ਹੇ, ਮੌਸਮ ਵਿਭਾਗ ਦਾ ਅਲਰਟ
ਸਕਾਈਮੇਟ ਮੌਸਮ ਨੇ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਤਟੀ ਕਰਨਾਟਕ, ਉੱਤਰੀ ਅੰਦਰੂਨੀ ਕਰਨਾਟਕ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਵੀ ਦਿੱਤੀ ਹੈ।
ਚੰਡੀਗੜ੍ਹ: ਪੂਰੇ ਦੇਸ਼ ਵਿੱਚ ਮੌਨਸੂਨ ਦੀ ਆਮਦ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਤੇ ਹੋਰ ਥਾਵਾਂ 'ਤੇ ਭਿਆਨਕ ਗਰਮੀ ਤੋਂ ਬਾਅਦ ਸੋਮਵਾਰ ਸਵੇਰੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਤੋਂ ਲੈ ਕੇ ਹਰਿਆਣਾ ਤੇ ਪੰਜਾਬ ਤੱਕ ਵਿਚ ਮੀਂਹ ਪੈ ਰਿਹਾ ਹੈ। ਹਾਲਾਂਕਿ, ਇਸ ਮੀਂਹ ਕਾਰਨ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸ਼ੁਰੂ ਹੋ ਗਈ ਹੈ।
ਪੰਜਾਬ ਤੇ ਚੰਡੀਗੜ੍ਹ ’ਚ ਹਾਲੇ ਕੁਝ ਟਿਕਵੀਂ ਜਿਹੀ ਦਰਮਿਆਨੀ ਵਰਖਾ ਹੋ ਰਹੀ ਹੈ ਤੇ ਅਗਲੇ ਦੋ ਦਿਨਾਂ ਤੱਕ ਇਸ ਦੇ ਤੀਖਣ ਹੋਣ ਦੇ ਆਸਾਰ ਦੱਸੇ ਜਾ ਰਹੇ ਹਨ। ਸਾਉਣੀ ਦੀਆਂ ਫ਼ਸਲਾਂ ਲਈ ਇਹ ਅੰਮ੍ਰਿਤ ਹੈ, ਇਸ ਲਈ ਝੋਨਾ ਉਤਪਾਦਕ ਕਿਸਾਨਾਂ ਦੇ ਚਿਹਰੇ ਵੀ ਖਿੜੇ ਹੋਏ ਹਨ।
ਮੌਸਮ ਵਿਭਾਗ ਅਨੁਸਾਰ, ਪੂਰੇ ਉੱਤਰੀ ਭਾਰਤ (ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰ ਮੱਧ ਪ੍ਰਦੇਸ਼) ਵਿੱਚ 18-21 ਜੁਲਾਈ ਦੇ ਵਿਚਕਾਰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੱਛਮੀ ਭਾਰਤ ਵਿੱਚ 23 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆਈ ਖੇਤਰ (ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ) ਵਿੱਚ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ।
ਉੱਧ ਮੁੰਬਈ ਵਿੱਚ ਭਾਰੀ ਬਾਰਸ਼ ਕਾਰਨ ਹੋਏ ਖਿਸਕਣ ਤੋਂ ਬਾਅਦ ਚੈਂਬੁਰ ਅਤੇ ਵਿਕਰੋਲੀ ਵਿੱਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਕਾਰਣ ਇੱਥੇ ਕੁਝ ਘਰ ਵੀ ਤਬਾਹ ਹੋ ਗਏ। ਇਸ ਤੋਂ ਬਾਅਦ ਇੱਥੋਂ ਦੇ ਲੋਕਾਂ ਨੂੰ ਬਾਰਸ਼ ਤੋਂ ਕੁਝ ਸਮੇਂ ਲਈ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਮੁੰਬਈ ਸਮੇਤ ਭਾਰਤ ਦੇ ਪੱਛਮੀ ਤੱਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇਸ ਹਫਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਜਾਰੀ ਰਹੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦੱਖਣੀ ਭਾਰਤ ਵਿਚ ਵੀ ਭਾਰੀ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਹੈ। ਇੰਝ ਹੁਣ ਸਮੁੱਚੇ ਭਾਰਤ ’ਚ ਹੀ ਵਰਖਾ ਹੋ ਰਹੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਤੇ ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਵਿੱਚ ਵੱਖ-ਵੱਖ ਥਾਵਾਂ ‘ਤੇ ਤੂਫਾਨੀ ਵਰਖਾ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਸ਼ੂਆਂ ਬਾਰੇ ਚੇਤਾਵਨੀ ਦਿੱਤੀ ਹੈ ਕਿ ਭਾਰੀ ਮੀਂਹ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਨੁਕਸਾਨ ਪੁੱਜ ਸਕਦਾ ਹੈ।
ਭਾਰੀ ਬਾਰਸ਼ ਦੀ ਚੇਤਾਵਨੀ
ਸਕਾਈਮੇਟ ਮੌਸਮ ਨੇ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਤਟੀ ਕਰਨਾਟਕ, ਉੱਤਰੀ ਅੰਦਰੂਨੀ ਕਰਨਾਟਕ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਵੀ ਦਿੱਤੀ ਹੈ।
24 ਘੰਟਿਆਂ ਦੌਰਾਨ ਹਲਕੀ ਬਾਰਸ਼ ਹੋਣ ਦੀ ਸੰਭਾਵਨਾ
ਸਿੱਕਿਮ, ਉਪ-ਹਿਮਾਲਿਅਨ ਪੱਛਮੀ ਬੰਗਾਲ, ਆਸਾਮ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਦੇ ਕੁਝ ਹਿੱਸੇ – ਜਿਨ੍ਹਾਂ ਵਿੱਚ ਮੇਘਾਲਿਆ, ਜੰਮੂ-ਕਸ਼ਮੀਰ, ਦਿੱਲੀ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਸਥਾਨ, ਪੰਜਾਬ, ਝਾਰਖੰਡ, ਉੜੀਸਾ, ਬਿਹਾਰ, ਗੰਗਾ ਪੱਛਮੀ ਬੰਗਾਲ, ਕੇਰਲ ਸ਼ਾਮਲ ਹਨ, ਤੇਲੰਗਾਨਾ, ਮੱਧ ਪ੍ਰਦੇਸ਼ ਅਤੇ ਦੱਖਣੀ ਗੁਜਰਾਤ, ਛੱਤੀਸਗੜ, ਰਾਜਸਥਾਨ ਦੇ ਪੂਰਬੀ ਹਿੱਸੇ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਲੱਦਾਖ ਵਿੱਚ ਵਰਖਾ ਹੋਣ ਦੀ ਸੰਭਾਵਨਾ ਹੈ- ਕਿਤੇ ਭਾਰੀ ਤੇ ਕਿਤੇ ਦਰਮਿਆਨੀ ਜਾਂ ਘੱਟ।
ਇਹ ਵੀ ਪੜ੍ਹੋ: ਮੌਨਸੂਨ ਸੈਸ਼ਨ 'ਚ ਮੋਦੀ ਸਰਕਾਰ ਸਾਹਮਣੇ ਵੱਡੀ ਚੁਣੌਤੀ! ਸਰਕਾਰ ਵੱਲੋਂ 17 ਨਵੇਂ ਬਿੱਲ ਲਿਆਉਣ ਦੀ ਤਿਆਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904