ਚੰਡੀਗੜ੍ਹ: ਪਹਾੜੀ ਇਲਾਕੇ ਵਿੱਚ ਬਰਫ਼ਬਾਰੀ ਦਾ ਸੀਜ਼ਨ ਹੈ।ਜਿਸਦੇ ਚਲਦੇ ਮੌਸਮ ਵਿਭਾਗ ਨੇ ਹਿਮਾਚਲ 'ਚ ਭਾਰੀ ਤੋਂ ਬਹੁਤ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਦੱਸੀ ਹੈ।ਮੌਸਮ ਵਿਭਾਗ ਦੇ ਅਨੁਸਾਰ, 4 ਜਨਵਰੀ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਦੋਂ ਕਿ 5 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


 


ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਬੁੱਧਵਾਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।ਜਦਕਿ ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ 4 ਤੋਂ 6 ਜਨਵਰੀ ਤੱਕ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


 


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


 


ਸ਼ਿਮਲਾ ਲਈ ਐਡਵਾਈਜ਼ਰੀ ਜਾਰੀ
ਸੋਮਵਾਰ ਨੂੰ ਸ਼ਿਮਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਰਫ਼ਤਾਰ ਵਾਲੀਆਂ ਬਰਫ਼ੀਲੀਆਂ ਹਵਾਵਾਂ ਚੱਲੀਆਂ ਅਤੇ ਅੰਸ਼ਕ ਤੌਰ 'ਤੇ ਬੱਦਲਾਂ ਵਾਲੇ ਅਸਮਾਨ ਹੇਠ ਸੂਰਜ ਚਮਕਣ ਦੇ ਬਾਵਜੂਦ ਕਾਂਬਾ ਛਿੜਿਆ।


 


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਮੌਸਮ ਵਿਭਾਗ ਨੇ 4 ਜਨਵਰੀ ਨੂੰ ਮੈਦਾਨੀ, ਨੀਵੀਆਂ ਅਤੇ ਮੱਧ ਪਹਾੜੀਆਂ 'ਤੇ ਗਰਜਾਂ, ਬਿਜਲੀ ਅਤੇ ਗੜੇਮਾਰੀ ਅਤੇ 5 ਜਨਵਰੀ ਨੂੰ ਮੱਧ ਅਤੇ ਉੱਚੀਆਂ ਪਹਾੜੀਆਂ 'ਤੇ ਗਰਜਾਂ-ਤੂਫ਼ਾਨ ਅਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਪੀਲੀ ਚੇਤਾਵਨੀ (Yellow Alert) ਜਾਰੀ ਕੀਤਾ ਹੈ।


ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ 3 ਜਨਵਰੀ ਤੋਂ ਇੱਕ ਤੀਬਰ ਪੱਛਮੀ ਗੜਬੜੀ ਦੇ ਪ੍ਰਭਾਵ ਅਧੀਨ, 4 ਜਨਵਰੀ ਨੂੰ ਮੈਦਾਨੀ, ਨੀਵੀਆਂ ਅਤੇ ਮੱਧ ਪਹਾੜੀਆਂ ਵਿੱਚ ਗਰਜਾਂ, ਬਿਜਲੀ ਅਤੇ ਗੜੇਮਾਰੀ ਹੋ ਸਕਦੀ ਹੈ ਅਤੇ ਮੈਦਾਨੀ ਅਤੇ ਨੀਵੀਆਂ ਪਹਾੜੀਆਂ ਵਿੱਚ ਗਰਜਾਂ ਅਤੇ ਬਿਜਲੀ ਡਿੱਗਣ,  ਮੱਧ ਉੱਚੀਆਂ ਪਹਾੜੀਆਂ ਵਿੱਚ 5 ਜਨਵਰੀ ਨੂੰ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਲਈ, ਜ਼ਰੂਰੀ ਸੇਵਾਵਾਂ ਵਿੱਚ ਵਿਘਨ, ਘੱਟ ਦ੍ਰਿਸ਼ਟੀ ਦੀਆਂ ਸਥਿਤੀਆਂ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ।


 


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ