Delhi Weather Update: ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਕਾਰਨ ਪਹਾੜਾਂ ਵਿੱਚ ਕਈ ਦਿਨਾਂ ਤੋਂ ਬਰਫ਼ਬਾਰੀ ਹੋ ਰਹੀ ਸੀ ਤੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਸੀ, ਪਰ ਹੁਣ ਇਹ ਗੜਬੜੀ ਅੱਗੇ ਵਧ ਗਈ ਹੈ। ਇਸ ਕਾਰਨ ਦਿੱਲੀ-ਐਨਸੀਆਰ ਵਿੱਚ ਮੌਸਮ ਸਾਫ਼ ਰਹੇਗਾ ਪਰ ਇਸ ਦੇ ਨਾਲ ਹੀ ਹੁਣ ਦਿੱਲੀ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਜਾਵੇਗੀ। ਅੱਜ ਦਿਨ ਵੇਲੇ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੇਗੀ। ਦਿਨ ਦਾ ਤਾਪਮਾਨ 24 ਡਿਗਰੀ ਸੈਲਸੀਅਸ ਤੇ ਰਾਤ ਦਾ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਕੱਲ੍ਹ ਤੋਂ ਵਧੇਗੀ ਠੰਢ
8 ਦਸੰਬਰ ਯਾਨੀ ਭਲਕੇ ਤੋਂ ਠੰਢ ਵਧਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ 8 ਦਸੰਬਰ ਤੋਂ ਦਿੱਲੀ 'ਚ ਸੀਤ ਲਹਿਰ ਸ਼ੁਰੂ ਹੋ ਜਾਵੇਗੀ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆਵੇਗੀ। 9 ਦਸੰਬਰ ਨੂੰ ਮੁੜ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਪਰ 10 ਦਸੰਬਰ ਤੋਂ ਦਿੱਲੀ-ਐਨਸੀਆਰ ਵਿੱਚ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਉੱਤਰੀ ਦਿਸ਼ਾ ਤੋਂ ਆਉਣ ਵਾਲੀਆਂ ਹਵਾਵਾਂ ਦਿੱਲੀ 'ਚ ਠੰਢ ਵਧਾਏਗੀ, ਜਿਸ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾਵੇਗੀ।
ਦਿੱਲੀ ਵਿੱਚ ਪ੍ਰਦੂਸ਼ਣ ਅਜੇ ਵੀ ਖਰਾਬ ਸ਼੍ਰੇਣੀ ਵਿੱਚ
ਦੂਜੇ ਪਾਸੇ ਜੇਕਰ ਦਿੱਲੀ ਵਿੱਚ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਹੁਣ ਵੀ AQI ਮਾੜੀ ਕੁਆਲਿਟੀ ਵਿੱਚ ਹੈ। ਰਾਜਧਾਨੀ 'ਚ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਅੱਖਾਂ 'ਚ ਜਲਣ ਤੇ ਸਾਹ ਲੈਣ 'ਚ ਦਿੱਕਤ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: India Tour Of South Africa: ਦੱਖਣੀ ਅਫਰੀਕਾ ਨੇ ਭਾਰਤ ਖਿਲਾਫ ਸੀਰੀਜ਼ ਦਾ ਰਿਵਾਇਜ਼ਡ ਸ਼ੈਡਿਊਲ ਜਾਰੀ, ਇੱਥੇ ਵੇਖੋ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/