ਪੜਚੋਲ ਕਰੋ
Advertisement
Punjab Flood : ਹੜ੍ਹ ਨਾਲ ਹੋਏ ਨੁਕਸਾਨ ਨੂੰ ਦੇਖ ਕੇ ਖੇਤੀ ਮਾਹਿਰਾਂ ਨੇ ਕਹੀ ਇਹ ਵੱਡੀ ਗੱਲ, ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News : ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਵਿੱਚ ਮਾਹਿਰਾਂ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਹੈ ਕਿ ਜੇਕਰ ਅ
Punjab News : ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਵਿੱਚ ਮਾਹਿਰਾਂ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਹੈ ਕਿ ਜੇਕਰ ਅਗਸਤ ਦੇ ਪਹਿਲੇ ਹਫ਼ਤੇ ਤੱਕ ਸਾਉਣੀ ਦੀ ਫ਼ਸਲ ਦੀ ਬਿਜਾਈ ਸੰਭਵ ਨਹੀਂ ਹੈ ਤਾਂ ਉਹ ਮੱਕੀ, ਬਾਜਰਾ, ਸਬਜ਼ੀਆਂ ਅਤੇ ਮੂੰਗੀ ਵਰਗੀਆਂ ਬਦਲਵੀਂ ਫ਼ਸਲਾਂ ਉਗਾਉਣ। ਪੰਜਾਬ ਵਿੱਚ 9 ਤੋਂ 11 ਜੁਲਾਈ ਤੱਕ ਭਾਰੀ ਮੀਂਹ ਪਿਆ। ਇਸ ਕਾਰਨ ਖੇਤਾਂ ਵਿੱਚ ਵੱਡੇ ਪੱਧਰ ’ਤੇ ਪਾਣੀ ਭਰ ਗਿਆ ਹੈ।
2 ਲੱਖ ਏਕੜ ਵਿੱਚ ਝੋਨੇ ਦੀ ਮੁੜ ਬਿਜਾਈ ਦੀ ਜ਼ਰੂਰਤ
ਪੰਜਾਬ ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਛੇ ਲੱਖ ਏਕੜ ਤੋਂ ਵੱਧ ਖੇਤ ਪਾਣੀ ਵਿੱਚ ਡੁੱਬ ਗਏ ਹਨ ਅਤੇ ਇਸ ਵਿੱਚੋਂ ਦੋ ਲੱਖ ਏਕੜ ਵਿੱਚ ਝੋਨੇ ਦੀ ਮੁੜ ਬਿਜਾਈ ਕਰਨ ਦੀ ਲੋੜ ਹੈ। ਝੋਨੇ ਦਾ ਸਭ ਤੋਂ ਵੱਧ ਰਕਬਾ ਪਟਿਆਲਾ, ਸੰਗਰੂਰ, ਮੁਹਾਲੀ, ਰੂਪਨਗਰ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਹੋਇਆ ਹੈ। ਪੰਜਾਬ ਦੇ ਕੁੱਲ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਹੈ, ਉਨ੍ਹਾਂ ਨੂੰ ਅਗਸਤ ਦੇ ਪਹਿਲੇ ਹਫ਼ਤੇ ਤੱਕ ਫ਼ਸਲ ਦੀ ਮੁੜ ਬਿਜਾਈ ਕਰਨ ਲਈ ਕਿਹਾ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਨਹੀਂ ਤਾਂ ਵਾਢੀ ਵਿੱਚ ਦੇਰੀ ਹੋਵੇਗੀ ਅਤੇ ਅੰਤ ਵਿੱਚ ਨਵੰਬਰ ਵਿੱਚ ਕਣਕ ਦੀ ਬਿਜਾਈ ਵੀ ਪ੍ਰਭਾਵਿਤ ਹੋਵੇਗੀ।
ਮੱਕੀ ਅਤੇ ਮੂੰਗੀ ਵਰਗੀਆਂ ਬਦਲਵੀਂ ਫ਼ਸਲਾਂ ਵੀ ਬੀਜ ਸਕਦੇ ਹਨ ਕਿਸਾਨ
ਪੰਜਾਬ ਵਿੱਚ ਕਈ ਹੜ੍ਹ ਪ੍ਰਭਾਵਿਤ ਖੇਤਰ ਹਨ, ਜਿੱਥੇ ਖੇਤ ਅਜੇ ਵੀ ਡੁੱਬੇ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਪਾਣੀ ਨਿਕਲਣ ਵਿੱਚ ਕਈ ਦਿਨ ਲੱਗ ਜਾਣਗੇ। ਅਜਿਹੀ ਸਥਿਤੀ ਵਿੱਚ ਕਿਸਾਨਾਂ ਕੋਲ ਝੋਨੇ ਦੀ ਮੁੜ ਬਿਜਾਈ ਲਈ ਸੀਮਤ ਸਮਾਂ ਰਹਿ ਜਾਵੇਗਾ। ਇਸ ਤੋਂ ਇਲਾਵਾ ਝੋਨੇ ਦੀ ਪੌਦ ਨੂੰ ਦੁਬਾਰਾ ਤਿਆਰ ਹੋਣ ਵਿਚ ਕਈ ਦਿਨ ਲੱਗ ਜਾਂਦੇ ਹਨ। ਖੇਤਾਂ ਵਿੱਚ ਹੜ੍ਹ ਦੇ ਪਾਣੀ ਦੇ ਨਾਲ ਆਈ ਗਾਦ ਅਤੇ ਪੱਥਰ ਵੀ ਕਿਸਾਨਾਂ ਲਈ ਝੋਨੇ ਦੀ ਫ਼ਸਲ ਦੀ ਲੁਆਈ ਲਈ ਚੁਣੌਤੀ ਬਣ ਰਹੇ ਹਨ।
ਸੂਬੇ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ 7-8 ਅਗਸਤ ਤੱਕ ਝੋਨੇ ਦੀ ਫ਼ਸਲ ਦੀ ਮੁੜ ਬਿਜਾਈ ਸੰਭਵ ਨਹੀਂ ਹੁੰਦੀ ਤਾਂ ਕਿਸਾਨਾਂ ਨੂੰ ਮੱਕੀ ਅਤੇ ਮੂੰਗੀ ਵਰਗੀਆਂ ਬਦਲਵੀਂ ਫ਼ਸਲਾਂ ਉਗਾਉਣ ਲਈ ਕਿਹਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਪਸ਼ੂਆਂ ਦੇ ਚਾਰੇ ਵਜੋਂ ਵਰਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਮੂੰਗੀ ਦੀ ਫਸਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਤੋਂ ਇਲਾਵਾ ਲਾਹੇਵੰਦ ਭਾਅ ਦਿਵਾ ਸਕਦੀ ਹੈ ਅਤੇ ਇਹ 60-65 ਦਿਨਾਂ ਵਿੱਚ ਤਿਆਰ ਹੋ ਸਕਦੀ ਹੈ।
ਜੇਕਰ ਤੁਸੀਂ ਦੁਬਾਰਾ ਝੋਨਾ ਨਹੀਂ ਲਗਾ ਸਕਦੇ ਤਾਂ ਅਜਿਹਾ ਕਰੋ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟਰ ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕਿਸਾਨ ਅਗਸਤ ਵਿੱਚ ਸਬਜ਼ੀਆਂ, ਬਾਜਰਾ ਉਗਾ ਸਕਦੇ ਹਨ ਅਤੇ ਜੇਕਰ ਝੋਨਾ ਦੁਬਾਰਾ ਨਹੀਂ ਬੀਜਿਆ ਜਾ ਸਕਦਾ ਤਾਂ ਸਤੰਬਰ ਵਿੱਚ ਤਿਲਹਨ ਦੀ ਫ਼ਸਲ ਵੀ ਉਗਾ ਸਕਦੇ ਹਨ। ਜਿਨ੍ਹਾਂ ਝੋਨਾ ਉਤਪਾਦਕਾਂ ਦੀ ਫ਼ਸਲ ਹੜ੍ਹ ਦੇ ਪਾਣੀ ਵਿੱਚ ਤਬਾਹ ਹੋ ਗਈ ਹੈ, ਉਨ੍ਹਾਂ ਨੂੰ ਸਾਉਣੀ ਦੀ ਫ਼ਸਲ ਦੀ ਥੋੜ੍ਹੇ ਸਮੇਂ ਦੇ ਚੌਲਾਂ ਦੀਆਂ ਕਿਸਮਾਂ - ਪੀਆਰ 126 ਅਤੇ ਪੂਸਾ ਬਾਸਮਤੀ-1509 ਦੀ ਦੁਬਾਰਾ ਬਿਜਾਈ ਕਰਨ ਦੀ ਸਲਾਹ ਦਿੱਤੀ ਗਈ ਹੈ। ਲੰਬੀ ਮਿਆਦ ਵਾਲੀਆਂ ਕਿਸਮਾਂ ਪੱਕਣ ਲਈ 110 ਤੋਂ 130 ਦਿਨ ਲੈਂਦੀਆਂ ਹਨ, ਜਦੋਂ ਕਿ ਪੀਆਰ 126 ਕਿਸਮ 93 ਦਿਨਾਂ ਵਿੱਚ ਪੱਕ ਜਾਂਦੀ ਹੈ, ਜਿਸ ਨਾਲ ਅਗਲੀ ਕਣਕ ਦੀ ਬਿਜਾਈ ਲਈ ਕਾਫ਼ੀ ਸਮਾਂ ਮਿਲ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement