ਨਵੀਂ ਦਿੱਲੀ: ਅੰਡੇਮਾਨ ਤੇ ਨਿਕੋਬਾਰ ਟਾਪੂ ਸਮੂਹ 'ਤੇ ਜਲਦ ਪਹੁੰਚਣ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ ਕੇਰਲ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਦੇ ਅੱਧ ਤੱਕ ਸੂਬੇ ਵਿੱਚ ਦਸਤਕ ਦੇਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਹਫ਼ਤੇ ਦੇ ਅੰਤ ਤੱਕ ਦੱਖਣ-ਪੱਛਮੀ ਮਾਨਸੂਨ ਦੇ ਕੇਰਲ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਰਹਿਣਗੇ। ਜੇਕਰ ਇਸ ਹਫ਼ਤੇ ਦੇ ਅੰਤ ਤੱਕ ਕੇਰਲ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਹੁੰਦੀ ਹੈ ਤਾਂ ਹਾਲ ਹੀ ਦੇ ਸਾਲਾਂ ਵਿੱਚ ਪਹਿਲੀ ਵਾਰ ਹੋਵੇਗਾ। ਇਸ ਤੋਂ ਪਹਿਲਾਂ 2009 'ਚ ਮਾਨਸੂਨ 23 ਮਈ ਨੂੰ ਕੇਰਲ ਪਹੁੰਚਿਆ ਸੀ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਪੰਜ ਦਿਨ ਪਹਿਲਾਂ ਕੇਰਲ ਵਿੱਚ ਮਾਨਸੂਨ ਦੇ 27 ਮਈ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਸੀ। ਆਮ ਤੌਰ 'ਤੇ ਮਾਨਸੂਨ 1 ਜੂਨ ਨੂੰ ਕੇਰਲ ਪਹੁੰਚਦਾ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਰਾਜਧਾਨੀ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰੀ ਰਾਜਧਾਨੀ 'ਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦਿਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਸ਼ਾਮ ਨੂੰ ਮੀਂਹ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 44 ਡਿਗਰੀ ਸੈਲਸੀਅਸ ਤੇ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਉੱਤਰ-ਪੂਰਬ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਅਸਾਮ 'ਚ ਹੜ੍ਹ ਦੀ ਸਥਿਤੀ ਵੀਰਵਾਰ ਨੂੰ ਹੋਰ ਵਿਗੜ ਗਈ। ਇੱਕ ਵਿਅਕਤੀ ਦੀ ਡੁੱਬਣ ਨਾਲ ਮੌਤ ਹੋਣ ਨਾਲ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਰਾਜ ਦੇ 27 ਜ਼ਿਲ੍ਹਿਆਂ ਵਿੱਚ ਲਗਭਗ 7.18 ਲੱਖ ਲੋਕ ਪ੍ਰਭਾਵਿਤ ਹਨ। ਨਾਗਾਂਵ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਹੈ, ਜਿੱਥੇ 3.31 ਲੱਖ ਲੋਕ ਪ੍ਰਭਾਵਿਤ ਹਨ। ਇਸ ਸਮੇਂ 1,790 ਪਿੰਡ ਪਾਣੀ ਵਿਚ ਡੁੱਬੇ ਹੋਏ ਹਨ ਤੇ 63,970.62 ਹੈਕਟੇਅਰ ਵਿਚ ਫਸਲਾਂ ਤਬਾਹ ਹੋ ਗਈਆਂ ਹਨ। ਫੌਜ, ਅਰਧ ਸੈਨਿਕ ਬਲ, NDRF, SDRF, ਸਿਵਲ ਪ੍ਰਸ਼ਾਸਨ ਤੇ ਸਿਖਲਾਈ ਪ੍ਰਾਪਤ ਵਲੰਟੀਅਰ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਕਿਹੜੇ ਸੂਬੇ 'ਚ ਕਦੋਂ ਪਹੁੰਚੇਗਾ ਮਾਨਸੂਨ?
ਮਾਨਸੂਨ 10 ਤੋਂ 15 ਜੂਨ ਤੱਕ ਝਾਰਖੰਡ ਤੇ ਬਿਹਾਰ ਪਹੁੰਚ ਜਾਵੇਗਾ
-05 ਜੂਨ ਆਂਧਰਾ ਪ੍ਰਦੇਸ਼, ਕਰਨਾਟਕ, ਅਸਾਮ
-10 ਜੂਨ ਪੱਛਮੀ ਬੰਗਾਲ, ਤੇਲੰਗਾਨਾ, ਮਹਾਰਾਸ਼ਟਰ
-15 ਜੂਨ ਛੱਤੀਸਗੜ੍ਹ
-20 ਜੂਨ ਗੁਜਰਾਤ, ਮੱਧ ਪ੍ਰਦੇਸ਼, ਯੂਪੀ, ਉੱਤਰਾਖੰਡ
-25 ਜੂਨ ਰਾਜਸਥਾਨ, ਹਿਮਾਚਲ
-30 ਜੂਨ ਹਰਿਆਣਾ, ਪੰਜਾਬ
ਗਰਮੀ ਤੋਂ ਜਲਦ ਮਿਲੇਗੀ ਰਾਹਤ, ਜਾਣੋ ਕਿੱਥੇ ਪਹੁੰਚਿਆ ਮਾਨਸੂਨ ਤੇ ਤੁਹਾਡੇ ਸੂਬੇ 'ਚ ਕਦੋਂ ਹੋਵੇਗੀ ਬਾਰਸ਼
ਏਬੀਪੀ ਸਾਂਝਾ
Updated at:
20 May 2022 03:27 PM (IST)
Edited By: shankerd
ਅੰਡੇਮਾਨ ਤੇ ਨਿਕੋਬਾਰ ਟਾਪੂ ਸਮੂਹ 'ਤੇ ਜਲਦ ਪਹੁੰਚਣ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ ਕੇਰਲ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਦੇ ਅੱਧ ਤੱਕ ਸੂਬੇ ਵਿੱਚ ਦਸਤਕ ਦੇਣ ਦੀ ਸੰਭਾਵਨਾ ਜਤਾਈ ਹੈ।
Monsoon Update 2022
NEXT
PREV
Published at:
20 May 2022 03:27 PM (IST)
- - - - - - - - - Advertisement - - - - - - - - -