Heat Wave Update: ਇਨ੍ਹਾਂ 7 ਸੂਬਿਆਂ ਦੇ ਲੋਕ ਹੋ ਜਾਣ ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ- 5 ਦਿਨ ਤੱਕ ਚਲੇਗੀ ਹੀਟ ਵੇਵ
Heat Wave IMD Alert: ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਸੱਤ ਸੂਬਿਆਂ ਵਿੱਚ ਗਰਮੀ ਦੀ ਲਹਿਰ ਦਾ ਕਹਿਰ ਜਾਰੀ ਰਹਿਣ ਵਾਲਾ ਹੈ। ਇਨ੍ਹਾਂ ਸੂਬਿਆਂ ਵਿੱਚ ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼ ਆਦਿ ਸ਼ਾਮਲ ਹਨ।
IMD issues yellow alert for severe heatwave in this state for next 5 days Check forecast
Weather Today: ਉੱਤਰੀ ਭਾਰਤ ਦੇ ਕਈ ਸੂਬਿਆਂ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਇਸ ਦੇ ਆਸਪਾਸ ਦੇ ਕਈ ਇਲਾਕੇ ਗਰਮੀ ਦੀ ਲਪੇਟ 'ਚ ਹਨ। ਮੌਸਮ ਵਿਭਾਗ ਨੇ ਇਸ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਸੱਤ ਰਾਜਾਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਇਨ੍ਹਾਂ ਰਾਜਾਂ ਵਿੱਚ ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼ ਆਦਿ ਸ਼ਾਮਲ ਹਨ।
ਮੌਸਮ ਵਿਭਾਗ ਨੇ ਟਵੀਟ ਕੀਤਾ, ''ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਅਗਲੇ ਪੰਜ ਦਿਨਾਂ ਤੱਕ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।"
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੇਘਾਲਿਆ 'ਚ ਮੰਗਲਵਾਰ ਨੂੰ ਭਾਰੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਬੁੱਧਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਨਾਲ-ਨਾਲ ਮੇਘਾਲਿਆ 'ਚ ਵੀ ਬਾਰਿਸ਼ ਹੋਵੇਗੀ। ਪੱਛਮੀ ਬੰਗਾਲ, ਸਿੱਕਮ ਵਿੱਚ 5 ਅਪ੍ਰੈਲ ਤੋਂ 8 ਅਪ੍ਰੈਲ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Heat Wave Spell likely to continue over Jammu division, Himachal Pradesh, south Haryana-Delhi, Uttar Pradesh, Rajasthan and Madhya Pradesh during next 5 days. pic.twitter.com/0X0m6iUGTX
— India Meteorological Department (@Indiametdept) April 5, 2022
ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਹਵਾ ਦੀ ਰਫ਼ਤਾਰ 45-55 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਜਾਵੇਗੀ। ਮਛੇਰਿਆਂ ਨੂੰ 9 ਅਪ੍ਰੈਲ 2022 ਨੂੰ ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਅਤੇ ਸ਼੍ਰੀਲੰਕਾ ਦੇ ਤੱਟਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ 5 ਅਤੇ 6 ਅਪ੍ਰੈਲ ਨੂੰ ਦੱਖਣੀ ਅੰਡੇਮਾਨ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਹਵਾ ਦੀ ਰਫ਼ਤਾਰ ਬਹੁਤ ਤੇਜ਼ ਰਹੇਗੀ। 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।
ਦਿੱਲੀ 'ਚ ਜਾਰੀ ਹੈ ਗਰਮੀ ਦਾ ਕਹਿਰ
ਦਿੱਲੀ ਸਮੇਤ ਕਈ ਸੂਬਿਆਂ ਵਿੱਚ ਗਰਮੀ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੁੱਧਵਾਰ ਨੂੰ ਵੀ ਤਾਪਮਾਨ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ। ਗੁਜਰਾਤ, ਰਾਜਸਥਾਨ ਵਰਗੇ ਸੂਬਿਆਂ ਵਿੱਚ ਵੀ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅਪ੍ਰੈਲ ਦੀ ਸ਼ੁਰੂਆਤ 'ਚ ਇੱਥੇ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: