ਪੜਚੋਲ ਕਰੋ
Advertisement
ਭਿਆਨਕ ਗਰਮੀ ਦੀ ਲਪੇਟ 'ਚ ਦਿੱਲੀ-NCR ਸਮੇਤ ਇਹ ਸੂਬੇ, ਕੇਰਲ-ਮਹਾਰਾਸ਼ਟਰ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਕਿਵੇਂ ਰਹੇਗਾ ਮੌਸਮ
Weather Update : ਰਾਸ਼ਟਰੀ ਰਾਜਧਾਨੀ ਸਮੇਤ ਕਈ ਰਾਜਾਂ ਵਿੱਚ ਗੰਭੀਰ ਗਰਮੀ ਦੀ ਲਹਿਰ ਜਾਰੀ ਹੈ। ਜਿੱਥੇ ਦੇਸ਼ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਉਥੇ ਹੀ ਕੁਝ ਸੂਬਿਆਂ 'ਚ ਲੋਕ ਕੜਕਦੀ ਧੁੱਪ ਦਾ ਤਸ਼ੱਦਦ ਝੱਲਣ ਲਈ ਮਜਬੂਰ ਹਨ। ਦਿਨੋਂ ਦਿਨ ਪਾਰਾ
Weather Update : ਰਾਸ਼ਟਰੀ ਰਾਜਧਾਨੀ ਸਮੇਤ ਕਈ ਰਾਜਾਂ ਵਿੱਚ ਗੰਭੀਰ ਗਰਮੀ ਦੀ ਲਹਿਰ ਜਾਰੀ ਹੈ। ਜਿੱਥੇ ਦੇਸ਼ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਉਥੇ ਹੀ ਕੁਝ ਸੂਬਿਆਂ 'ਚ ਲੋਕ ਕੜਕਦੀ ਧੁੱਪ ਦਾ ਤਸ਼ੱਦਦ ਝੱਲਣ ਲਈ ਮਜਬੂਰ ਹਨ। ਦਿਨੋਂ ਦਿਨ ਪਾਰਾ ਵਧਦਾ ਜਾ ਰਿਹਾ ਹੈ। ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ।
ਮੌਸਮ ਵਿਭਾਗ ਮੁਤਾਬਕ ਇਸ ਹਫਤੇ ਮੌਸਮ 'ਚ ਕੋਈ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਦਿੱਲੀ 'ਚ ਬੁੱਧਵਾਰ 14 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿਨ ਭਰ ਤੇਜ਼ ਗਰਮ ਹਵਾਵਾਂ ਚੱਲਣਗੀਆਂ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਇਨ੍ਹੀਂ ਦਿਨੀਂ ਭਿਆਨਕ ਗਰਮੀ ਦੀ ਲਪੇਟ 'ਚ ਹੈ। ਤੇਜ਼ ਧੁੱਪ ਅਤੇ ਤੇਜ਼ ਹਵਾਵਾਂ ਨੇ ਲੋਕਾਂ ਦਾ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦਾ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ।
ਹੀਟਵੇਵ ਦਾ ਅਲਰਟ
ਬਿਹਾਰ, ਝਾਰਖੰਡ ਵਿੱਚ ਵੀ ਲੋਕਾਂ ਦਾ ਗਰਮੀ ਕਾਰਨ ਬੁਰਾ ਹਾਲ ਹੈ। ਲਗਾਤਾਰ ਵਧ ਰਹੇ ਤਾਪਮਾਨ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਓਡੀਸ਼ਾ ਵਿੱਚ ਵੀ ਤਾਪਮਾਨ ਵੱਧ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਵਿਭਾਗ ਨੇ ਸੂਬੇ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
— RWFC New Delhi (@RWFC_ND) June 13, 2023
ਆਈਐਮਡੀ ਦੇ ਅੰਕੜਿਆਂ ਅਨੁਸਾਰ ਕੇਰਲ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੁੰਬਈ 'ਚ ਅਗਲੇ 2-3 ਦਿਨਾਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 21 ਜੂਨ ਤੱਕ ਮੁੰਬਈ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਗੋਆ, ਗੁਜਰਾਤ, ਲਕਸ਼ਦੀਪ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਅੰਡੇਮਾਨ-ਨਿਕੋਬਾਰ, ਸਿੱਕਮ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ 'ਚ ਵੀ ਚੱਕਰਵਾਤ ਬਿਪਰਜੋਏ ਕਾਰਨ 16-17 ਜੂਨ ਨੂੰ ਦੱਖਣੀ-ਪੱਛਮੀ ਰਾਜਸਥਾਨ 'ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਬਰਫਬਾਰੀ ਜਾਰੀ ਰਹੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement