Weather Update Today : ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉੱਥੇ ਹੀ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਮੌਸਮ ਫਿਰ ਤੋਂ ਪਰਤਣ ਵਾਲਾ ਹੈ, ਹਾਲਾਂਕਿ ਸ਼ੁੱਕਰਵਾਰ (2 ਜੂਨ) ਨੂੰ ਫਿਰ ਤੋਂ ਧੂੜ ਭਰੀ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਜੂਨ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

 

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ 14 ਦਿਨਾਂ ਦੀ ਭਵਿੱਖਬਾਣੀ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ ਐਨਸੀਆਰ, ਰਾਜਸਥਾਨ, ਯੂਪੀ ਅਤੇ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਲੰਬੇ ਸਮੇਂ ਤੱਕ ਮੀਂਹ ਦੀ ਉਮੀਦ ਨਹੀਂ ਹੈ। ਇਨ੍ਹਾਂ ਸੂਬਿਆਂ 'ਚ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ ਪਰ ਉਸ ਤੋਂ ਬਾਅਦ ਮੌਸਮ 'ਚ ਹੌਲੀ-ਹੌਲੀ ਬਦਲਾਅ ਹੋਵੇਗਾ।

 

ਗਰਮੀ ਲਈ ਹੋ ਜਾਵੋ ਤਿਆਰ


ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ 15 ਜੂਨ ਤੱਕ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀਟਵੇਵ ਲਈ ਤਿਆਰ ਰਹਿਣਾ ਚਾਹੀਦਾ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਸਿਰਫ 32.7 ਡਿਗਰੀ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 20.6 ਡਿਗਰੀ ਰਿਹਾ। ਰਾਜਧਾਨੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਕਈ ਸੂਬਿਆਂ 'ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।

 

ਇਸ ਤੋਂ ਇਲਾਵਾ ਸ਼ੁੱਕਰਵਾਰ (2 ਜੂਨ) ਨੂੰ ਦਿੱਲੀ-ਐੱਨਸੀਆਰ (ਹਿੰਡਨ ਏ.ਐੱਫ. ਸਟੇਸ਼ਨ, ਬਹਾਦਰਗੜ੍ਹ, ਗਾਜ਼ੀਆਬਾਦ, ਇੰਦਰਾਪੁਰਮ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਮਾਨੇਸਰ, ਬੱਲਭਗੜ੍ਹ), ਝੱਜਰ, ਫਾਰੂਖਨਗਰ, ਸੋਹਨਾ, ਪਲਵਲ ਦੇ ਕਈ ਸਥਾਨਾਂ ਅਤੇ ਆਸ-ਪਾਸ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।