ਪੜਚੋਲ ਕਰੋ

ਕਿਸਾਨਾਂ ਲਈ ਅਹਿਮ ਖਬਰ! ਕਣਕ ਦੇ ਬੀਜ਼ਾਂ 'ਤੇ 50 ਫੀਸਦੀ ਸਬਸਿਡੀ ਦਾ ਐਲਾਨ

ਕਿਸਾਨਾਂ ਲਈ ਅਹਿਮ ਖਬਰ ਹੈ। ਕਿਸਾਨਾਂ ਨੂੰ ਰਿਆਇਤੀ ਕਣਕ ਦੇ ਬੀਜ਼ ਦੇਣ ਲਈ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਕਿਸਾਨਾਂ ਲਈ ਅਹਿਮ ਖਬਰ ਹੈ। ਕਿਸਾਨਾਂ ਨੂੰ ਰਿਆਇਤੀ ਕਣਕ ਦੇ ਬੀਜ਼ ਦੇਣ ਲਈ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਉੱਪਰ ਪ੍ਰਮਾਣਿਤ ਕਣਕ ਦਾ ਬੀਜ ਮੁਹੱਈਆ ਕਰਵਾਇਆ ਜਾਂਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਕਣਕ 'ਤੇ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਵੰਡਿਆ ਜਾਏਗਾ। ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਤਕਰੀਬਨ 18.50 ਕਰੋੜ ਰੁਪਏ ਮਿਲੇਗੀ। ਨੀਤੀ ਤਹਿਤ ਲਗਪਗ 2.5 ਲੱਖ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਲਈ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਤੇ ਸਬਸਿਡੀ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕਿਸੇ ਗਲਤੀ ਦਾ ਪਤਾ ਲੱਗ ਜਾਂਦਾ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਮੰਨੇ ਜਾਣਗੇ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ। ਇਸ ਦੌਰਾਨ ਏਸੀਐਸ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ 'ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਬੀਜਾਂ ਦੀ ਕੁੱਲ ਕੀਮਤ ਦੇ 50 ਪ੍ਰਤੀਸ਼ਤ ਦੇ ਬਰਾਬਰ ਸਬਸਿਡੀ, ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ, ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਏਗੀ ਤੇ ਕਣਕ ਦੇ ਬੀਜ 'ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਵਿੱਚ ਦਿੱਤੀ ਜਾਏਗੀ। ਹਾੜੀ ਦੇ ਸੀਜ਼ਨ 2020-21 ਦੌਰਾਨ ਰਾਜ ਦੇ ਲਗਪਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget