Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਕੀਤੀ ਬਾਰਸ਼ ਦੀ ਭਵਿੱਖਬਾਣੀ
Punjab Weather Update: ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 22 ਫਰਵਰੀ ਦੀ ਦੇਰ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ, ਉੱਥੇ ਹੀ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
In Punjab, Haryana and Chandigarh weather will change again, the meteorological department said
Punjab Weather Update: ਚੰਡੀਗੜ੍ਹ ਦਾ ਮੌਸਮ ਇੱਖ ਵਾਰ ਫਿਰ ਤੋਂ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਸ਼ਹਿਰ ਵਿੱਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 22 ਫਰਵਰੀ ਦੀ ਦੇਰ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਜਿੱਥੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ, ਉੱਥੇ ਹੀ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 22 ਤੇ 23 ਫਰਵਰੀ ਨੂੰ ਹਿਮਾਚਲ ਰਾਜ ਦੇ ਕਈ ਇਲਾਕਿਆਂ 'ਚ ਬਰਫਬਾਰੀ ਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੇਂਦਰੀ ਪਹਾੜੀ ਜ਼ਿਲ੍ਹਿਆਂ ਤੇ ਮੈਦਾਨੀ ਇਲਾਕਿਆਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ 'ਚ ਮੰਗਲਵਾਰ ਦੀ ਸਵੇਰ ਨੂੰ ਵੀ ਆਸਮਾਨ 'ਤੇ ਹਲਕੇ ਬੱਦਲ ਮੰਡਰਾ ਰਹੇ ਹਨ। ਹਾਲਾਂਕਿ, ਸੂਰਜ ਵੀ ਬੱਦਲਾਂ ਦੇ ਵਿਚਕਾਰ ਆ ਗਿਆ ਹੈ ਤੇ ਸਵੇਰੇ 8 ਵਜੇ ਤੱਕ ਤਾਪਮਾਨ 11 ਡਿਗਰੀ ਤੱਕ ਪਹੁੰਚ ਗਿਆ ਹੈ। ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਜ਼ਿਆਦਾ ਅਸਰ ਪੰਜਾਬ ਤੇ ਹਰਿਆਣਾ 'ਚ ਦੇਖਣ ਨੂੰ ਮਿਲੇਗਾ ਅਤੇ ਚੰਡੀਗੜ੍ਹ 'ਚ ਦੋ ਦਿਨਾਂ ਤੱਕ ਹਲਕੀ ਬਾਰਸ਼ ਹੋਵੇਗੀ।
ਦੱਸ ਦਈਏ ਕਿ ਇਸ ਸਾਲ ਫਰਵਰੀ 'ਚ ਜ਼ਿਆਦਾਤਰ ਦਿਨ ਮੌਸਮ ਸਾਫ਼ ਰਿਹਾ। ਇਸ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ। ਪਰ ਹੁਣ ਮੌਸਮ 'ਚ ਬਦਲਾਅ ਹੋਵੇਗਾ। ਇਸ ਤੋਂ ਇਲਾਵਾ 26 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਸ਼ਹਿਰ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਦੀ ਗਿਰਾਵਟ ਨਾਲ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਪੈਟਰਨ ਅਜਿਹਾ ਹੀ ਰਹੇਗਾ
ਮੰਗਲਵਾਰ ਤੇ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਤੱਕ ਜਾ ਸਕਦਾ ਹੈ। ਵੀਰਵਾਰ ਨੂੰ ਆਸਮਾਨ ਸਾਫ ਰਹੇਗਾ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਹੋ ਸਕਦਾ ਹੈ। ਸ਼ੁੱਕਰਵਾਰ ਨੂੰ ਆਸਮਾਨ ਸਾਫ ਰਹੇਗਾ। ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਸ਼ਨੀਵਾਰ ਨੂੰ ਫਿਰ ਤੋਂ ਬੱਦਲ ਛਾਏ ਰਹਿਣਗੇ।
ਇਹ ਵੀ ਪੜ੍ਹੋ: Coronavirus in India: ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ 13,405 ਨਵੇਂ ਕੋਰੋਨਾ ਕੇਸ, ਕੱਲ੍ਹ ਨਾਲੋਂ 16.5 ਫੀਸਦੀ ਘੱਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904