(Source: ECI/ABP News/ABP Majha)
India Monsoon Update: ਅੱਜ ਪੰਜਾਬ, ਹਰਿਆਣਾ ਤੇ ਦਿੱਲੀ 'ਚ ਹੋਵੇਗੀ ਬਾਰਸ਼, ਅਗਲੇ ਤਿੰਨ ਦਿਨ ਇਸ ਤਰ੍ਹਾਂ ਰਹੇਗਾ ਮੌਸਮ ਦਾ ਹਾਲ
ਅੱਜ ਪੰਜਾਬ, ਹਰਿਆਣਾ, ਦਿੱਲੀ, ਪੂਰਬ-ਉੱਤਰ ਰਾਜਸਥਾਨ ਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ 'ਚ ਹਲਕੀ ਬਾਰਸ਼ ਸੰਭਵ ਹੈ।
India Monsoon Update: ਦੱਖਣ ਪੱਛਮੀ ਮਾਨਸੂਨ ਦੇ ਫਿਰ ਤੋਂ ਐਕਟਿਵ ਹੋਣ ਦੇ ਨਾਲ ਹੀ ਅਗਲੇ ਤਿੰਨ ਦਿਨਾਂ 'ਚ ਦੱਖਣ, ਪੱਛਮੀ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੇ ਦੌਰਾਨ ਕਰਨਾਟਕ, ਤਾਮਿਲਨਾਡੂ ਤੇ ਕੇਰਲ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਤੀਬਰਤਾ 'ਚ ਕਮੀ ਆਵੇਗੀ।
ਅੱਜ ਦਾ ਮੌਸਮ
ਪੰਜਾਬ, ਹਰਿਆਣਾ, ਦਿੱਲੀ, ਪੂਰਬ-ਉੱਤਰ ਰਾਜਸਥਾਨ ਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ 'ਚ ਹਲਕੀ ਬਾਰਸ਼ ਸੰਭਵ ਹੈ।
ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਤਟੀ ਆਂਧਹਰਾ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਮਹਾਰਾਸ਼ਟਰ ਤਟੀ ਕਰਨਾਟਕ ਆਦਿ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਕਿਤੇ-ਕਿਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਪੂਰਬ-ਉੱਤਰ ਭਾਰਤ, ਬਿਹਾਰ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਦੱਖਣ-ਪੂਰਬ ਰਾਜਸਥਾਨ, ਗੁਜਰਾਤ ਆਦਿ 'ਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।
ਛੇ ਤੋਂ ਸੱਤ ਸਤੰਬਰ ਦੇ ਵਿਚ ਦੱਖਣੀ ਓੜੀਸਾ, ਤਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ ਤੇ ਦੱਖਣੀ ਛੱਤੀਸਗੜ੍ਹ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਮਰਾਠਵਾੜਾ, ਉੱਤਰ ਮੱਧ ਮਹਾਰਾਸ਼ਟਰ, ਉੱਤਰੀ ਕੋਂਕਣ ਤੇ ਗੁਜਰਾਤ ਦੇ ਖੇਤਰ 'ਚ 7 ਤੋਂ 9 ਸਤੰਬਰ ਦੌਰਾਨ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਤੇ ਜੰਮੂ ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Nipah virus: ਕੇਰਲ 'ਚ ਕੋਰੋਨਾ ਤੋਂ ਬਾਅਦ ਹੁਣ ਨਿਪਾਹ ਵਾਇਰਸ ਦਾ ਕਹਿਰ, 12 ਸਾਲਾ ਬੱਚੇ ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin