Weather Update: ਦੇਸ਼ ਦੀ ਰਾਜਧਾਨੀ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਲੋਕਾਂ ਨੂੰ ਠੰਢ ਅਤੇ ਧੁੰਦ ਤੋਂ ਰਾਹਤ ਮਿਲੀ ਹੈ, ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਜਿੱਥੇ ਬੀਤੇ ਦਿਨ ਦਿੱਲੀ-ਐਨਸੀਆਰ ਵਿੱਚ ਮੀਂਹ ਪੈ ਰਿਹਾ ਸੀ, ਉੱਥੇ ਹੀ ਉੱਤਰਾਖੰਡ ਵਿੱਚ ਬਰਫ਼ਬਾਰੀ ਨੇ ਤਬਾਹੀ ਮਚਾਈ।


ਆਓ ਦੇਖਦੇ ਹਾਂ ਦੇਸ਼ ਦੇ ਕੁਝ ਸੂਬਿਆਂ ਦੇ ਮੌਸਮ ਦਾ ਹਾਲ


ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਜਿੱਥੇ ਬੀਤੇ ਦਿਨ ਮੀਂਹ ਕਾਰਨ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ, ਉੱਥੇ ਹੀ ਅੱਜ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ। ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 8 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਰਹਿਣ ਦਾ ਅਨੁਮਾਨ ਹੈ। ਦਿੱਲੀ ਵਿੱਚ ਅੱਜ ਲੋਕ ਧੁੱਪ ਦਾ ਆਨੰਦ ਲੈਂਦੇ ਦੇਖੇ ਜਾ ਸਕਦੇ ਹਨ।


ਰਾਜਸਥਾਨ- ਰਾਜਸਥਾਨ 'ਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੁੱਪ ਖਿੜਦੀ ਨਜ਼ਰ ਆਵੇਗੀ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਰਹਿ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 20 ਤੋਂ 23 ਡਿਗਰੀ ਰਹਿਣ ਦੀ ਸੰਭਾਵਨਾ ਹੈ।


ਅੱਜ ਬਿਹਾਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕ ਧੁੱਪ ਦਾ ਆਨੰਦ ਲੈਂਦੇ ਵੇਖੇ ਜਾ ਸਕਦੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 11 ਡਿਗਰੀ ਰਹਿਣ ਦਾ ਅਨੁਮਾਨ ਹੈ।


ਉਧਰ ਪਹਾੜੀ ਖੇਤਰ ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਪੂਰੀ ਸੰਭਾਵਨਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅੱਜ ਘੱਟੋ-ਘੱਟ ਤਾਪਮਾਨ 5 ਤੋਂ 7 ਡਿਗਰੀ ਤੱਕ ਦੇਖਿਆ ਜਾ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 15 ਤੋਂ 19 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ।


ਗੱਲ ਕਰੀਏ ਚੋਣ ਸੂਬੇ ਉੱਤਰ ਪ੍ਰਦੇਸ਼ ਦੀ ਤਾਂ ਇੱਥੇ ਦੇ ਕਈ ਹਿੱਸੇ ਅੱਜ ਸਵੇਰੇ ਧੁੰਦ ਦੀ ਲਪੇਟ ਵਿੱਚ ਦੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਦੁਪਹਿਰ ਤੱਕ ਸੂਬੇ 'ਚ ਸੂਰਜ ਖਿੜਦਾ ਨਜ਼ਰ ਆਵੇਗਾ। ਸੂਬੇ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਰਹਿਣ ਦਾ ਅਨੁਮਾਨ ਹੈ।


ਨਾਲ ਹੀ ਜੰਮੂ ਦੇ ਮੌਸਮ ਵਿਭਾਗ ਮੁਤਾਬਕ ਅੱਜ ਜੰਮੂ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ, ਜਦੋਂ ਕਿ ਵੱਧ ਤੋਂ ਵੱਧ 20 ਡਿਗਰੀ ਤੱਕ ਦੇਖਿਆ ਜਾ ਸਕਦਾ ਹੈ। ਜੰਮੂ ਦੇ ਲੋਕ ਅੱਜ ਧੁੱਪ ਦਾ ਆਨੰਦ ਲੈਂਦੇ ਦੇਖੇ ਜਾ ਸਕਦੇ ਹਨ।



ਇਹ ਵੀ ਪੜ੍ਹੋ: Prasar Bharati ​Jobs: ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਮੌਕਾ, Walk in Interview ਦੇ ਆਧਾਰ 'ਤੇ ਹੋਵੇਗੀ ਭਰਤੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904