India Weather Update Minimum temperature increased in Rajasthan including UP Delhi know the condition of weather
India Weather Update: ਹੁਣ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਰਹੀ ਹੈ। ਘੱਟੋ-ਘੱਟ ਤਾਪਮਾਨ ਵਧਣ ਨਾਲ ਠੰਢ ਦਾ ਅਸਰ ਹੁਣ ਘਟਦਾ ਨਜ਼ਰ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਸਮੇਤ ਉੱਤਰੀ ਪੱਛਮੀ ਅਤੇ ਪਹਾੜੀਆਂ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਧ ਰਿਹਾ ਹੈ। ਹਾਲਾਂਕਿ, ਪੰਜਾਬ ਤੋਂ ਲੈ ਕੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ਾਮ ਨੂੰ ਅਜੇ ਵੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਆਈਐਮਡੀ ਮੁਤਾਬਕ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੌਸਮ ਹੋਰ ਸਾਫ਼ ਹੋ ਜਾਵੇਗਾ।
ਆਓ ਦੇਖਦੇ ਹਾਂ ਕਿ ਅੱਜ ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਕਿਵੇਂ ਦਾ ਰਹੇਗਾ ਮੌਸਮ
ਦਿੱਲੀ- ਆਈਐਮਡੀ ਨੇ ਕਿਹਾ ਕਿ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਮੰਗਲਵਾਰ ਸ਼ਾਮ 7.20 ਵਜੇ ਦਿੱਲੀ 'ਚ ਹਵਾ ਗੁਣਵੱਤਾ ਸੂਚਕ ਅੰਕ 219 ਸੀ, ਜੋ 'ਮਾੜੀ' ਸ਼੍ਰੇਣੀ 'ਚ ਆਉਂਦਾ ਹੈ।
ਪੰਜਾਬ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਦੂਜੇ ਪਾਸੇ ਸੂਬੇ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਪੰਜਾਬ ਵਿੱਚ ਅੱਜ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼- ਹਿਮਾਚਲ 'ਚ ਦੁਪਹਿਰ ਬਾਅਦ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਕਈ ਇਲਾਕਿਆਂ 'ਚ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
ਜੰਮੂ ਅਤੇ ਕਸ਼ਮੀਰ- ਜੰਮੂ-ਕਸ਼ਮੀਰ ਦੇ ਮੌਸਮ ਵਿੱਚ ਬੁੱਧਵਾਰ ਤੋਂ ਮੌਸਮ ਚ ਵੱਡਾ ਬਦਲਾਅ ਆਵੇਗਾ। ਜੰਮੂ ਡਿਵੀਜ਼ਨ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਭਾਰਤੀ ਮੌਸਮ ਵਿਭਾਗ ਮੁਤਾਬਕ ਕਸ਼ਮੀਰ ਡਿਵੀਜ਼ਨ ਵਿੱਚ ਬੀਤੇ ਦਿਨ ਤੋਂ ਮੀਂਹ ਅਤੇ ਬਰਫ਼ਬਾਰੀ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜੋ ਕਈ ਦਿਨਾਂ ਤੱਕ ਚੱਲੇਗਾ। ਜੰਮੂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਤੱਕ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Punjab Election 2022: ਭਾਜਪਾ ਨੇ ਸਿੱਧੂ 'ਤੇ ਬੈਨ ਲਾਉਣ ਲਈ ਚੋਣ ਕਮਿਸ਼ਨ ਤੋਂ ਕੀਤੀ ਮੰਗ, ਜਾਣੋ ਆਖਰ ਕੀ ਹੈ ਕਾਰਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin