India Weather Update: ਰਾਜਧਾਨੀ ਦਿੱਲੀ 'ਚ ਪਿਛਲੇ ਸ਼ੁੱਕਰਵਾਰ ਨੂੰ ਪਏ ਮੀਂਹ ਤੇ ਗੜੇਮਾਰੀ ਤੋਂ ਬਾਅਦ ਮੌਸਮ ਵਿੱਚ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਹਫ਼ਤੇ ਇੱਥੇ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਨਾਲ ਵੀ ਮੌਸਮ ਠੰਡਾ ਹੋ ਸਕਦਾ ਹੈ। ਆਈਐਮਡੀ ਦੇ ਅਨੁਸਾਰ ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ 25.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12.1 ਡਿਗਰੀ ਸੈਲਸੀਅਸ ਰਿਹਾ।
ਦਿੱਲੀ ਦੇ ਕੁਝ ਇਲਾਕਿਆਂ 'ਚ ਅੱਜ ਸਵੇਰੇ ਹਲਕੀ ਬੂੰਦਾ-ਬਾਂਦੀ ਵੀ ਦਰਜ ਕੀਤੀ ਗਈ ਹੈ। ਇਸ ਨਾਲ ਹੀ ਨਮੀ ਦਾ ਪੱਧਰ 40 ਤੋਂ 93 ਫੀਸਦੀ ਰਿਹਾ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦਾ ਕਾਰਨ ਵੈਸਟਰਨ ਡਿਸਟਰਬੈਂਸ ਹੈ। ਇਸ ਦੇ ਪ੍ਰਭਾਵ ਹੇਠ ਯੂਪੀ, ਪੰਜਾਬ ਅਤੇ ਹਰਿਆਣਾ ਦੇ ਕੇਂਦਰੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਤੋਂ ਇਲਾਵਾ ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਪੰਜਾਬ
ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ। ਅੱਜ ਪੰਜਾਬ 'ਚ ਗਰਜ ਨਾਲ ਮੀਂਹ ਦੇ ਆਸਾਰ ਹਨ। 5 ਤੇ 6 ਨੂੰ ਬੱਦਲ ਛਾਏ ਰਹਿਣਗੇ। ਇਸ ਦੌਰਾਨ ਪਿਛਲੇ ਦਿਨਾਂ 'ਚ ਹੋਈ ਬਾਰਿਸ਼ ਦੀ ਵਜ੍ਹਾ ਨਾਲ ਪੰਜਾਬ 'ਚ ਸਰਦੀ ਵਾਪਸ ਆ ਗਈ ਹੈ। ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਜ਼ਿਆਦਾਤਰ ਤਾਪਮਾਨ 21 ਡਿਗਰੀ ਰਹਿ ਸਕਦਾ ਹੈ।
ਬਿਹਾਰ
ਬਿਹਾਰ 'ਚ ਧੁੱਪ ਨੂੰ ਦੇਖ ਕੇ ਲੋਕਾਂ ਨੇ ਠੰਡ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ ਪਰ ਐਤਵਾਰ ਸਵੇਰੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਦੌਰਾਨ ਤੇਜ਼ ਹਵਾਵਾਂ ਨੇ ਮੌਸਮ ਵਿੱਚ ਇੱਕ ਵਾਰ ਫਿਰ ਠੰਡ ਲਿਆ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਇੱਥੇ ਮੀਂਹ ਪੈ ਸਕਦਾ ਹੈ, ਜਦਕਿ ਤੇਜ਼ ਹਵਾਵਾਂ ਦਾ ਇਹ ਸਿਲਸਿਲਾ ਕੁਝ ਹੋਰ ਦਿਨ ਜਾਰੀ ਰਹੇਗਾ।