ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮਾਰਚ ਦੇ ਮੱਧ ਵਿੱਚ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਇਸ ਸਮੇਂ ਪਹਾੜੀ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਤੇ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ, ਭਾਰਤ ਮੌਸਮ ਵਿਭਾਗ (IMD) ਨੇ ਦੱਸਿਆ ਹੈ ਕਿ ਇੱਕ ਤਾਜ਼ਾ ਪੱਛਮੀ ਗੜਬੜੀ ਪਾਕਿਸਤਾਨ ਤੇ ਜੰਮੂ-ਕਸ਼ਮੀਰ ਵਿੱਚ ਪੈਦਾ ਹੋ ਰਹੀ ਹੈ। ਇਸ ਦਾ ਸਿੱਧਾ ਅਸਰ ਭਾਰਤ ਦੇ ਕਈ ਮੈਦਾਨੀ ਸੂਬਿਆਂ 'ਤੇ ਪਵੇਗਾ, ਜਿਸ ਕਾਰਨ ਸੂਬਿਆਂ ਵਿੱਚ ਬਾਰਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।
ਭਾਰਤ ਦੇ ਮੌਸਮ ਵਿਭਾਗ ਨੇ ਪੱਛਮੀ ਗੜਬੜ ਕਾਰਨ ਅਗਲੇ 24 ਘੰਟਿਆਂ ਵਿੱਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਤੇ ਉੱਤਰ-ਪੱਛਮੀ ਹਿਮਾਲਿਆਈ ਖੇਤਰਾਂ ਦੇ ਕਈ ਹਿੱਸਿਆਂ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਇੱਕ ਨਵੇਂ ਵੈਸਟ੍ਰਨ ਡਿਸਟਰਬੈਂਸ ਦਾ ਅਸਰ ਹੋ ਰਿਹਾ ਹੈ। ਇਸ ਕਰਕੇ 18 ਤੋਂ 20 ਮਾਰਚ ਤੱਕ ਤੂਫਾਨ ਦੇ ਨਾਲ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਇਸ ਕਰਕੇ ਅਗਲੇ 4 ਦਿਨਾਂ ਤੱਕ ਮੱਧ ਪ੍ਰਦੇਸ਼, ਵਿਦਰਭ ਤੇ ਛੱਤੀਸਗੜ੍ਹ ਦੇ ਬਹੁਤੇ ਹਿੱਸਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਹਵਾਵਾਂ 40 ਘੰਟਿਆਂ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਤਾਪਮਾਨ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ ਪਰ ਹੀਟ ਵੇਵ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਮੇਦਾਂਤਾ ਹਸਪਤਾਲ 'ਚ ਦਾਖਲ, ਬਾਦਲ ਪਰਿਵਾਰ ਦੇ 3 ਮੁਲਾਜ਼ਮ ਵੀ ਕਰੋਨਾ ਪੌਜ਼ੇਟਿਵ, ਸਿਹਤਯਾਬੀ ਲਈ ਅਖੰਡ ਪਾਠ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904