India Weather Update will change again in North India due to rain in these states including UP Punjab Uttarakhand cold will increase


India Weather Update: ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਹੁਣ ਠੰਢ ਦਾ ਪ੍ਰਭਾਵ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਧੁੱਪ ਨਿਕਲਣ ਨਾਲ ਘੱਟੋ-ਘੱਟ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਅਗਲੇ ਚਾਰ ਤੋਂ ਪੰਜ ਦਿਨਾਂ 'ਚ ਤਾਮਿਲਨਾਡੂ, ਕੇਰਲ 'ਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।


ਆਓ ਦੇਖਦੇ ਹਾਂ ਵਖੋ-ਵੱਖ ਸੂਬਿਆਂ ਦੇ ਮੌਸਮ ਦਾ ਹਾਲ


ਦਿੱਲੀ- ਰਾਜਧਾਨੀ ਦਿੱਲੀ 'ਚ ਇਨ੍ਹੀਂ ਦਿਨੀਂ ਲੋਕ ਧੁੱਪ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰੇ ਧੁੰਦ ਛਾਈ ਰਹੇਗੀ ਪਰ ਦਿਨ ਵਿੱਚ ਮੌਸਮ ਸਾਫ਼ ਹੋਵੇਗਾ ਅਤੇ ਸੂਰਜ ਨਿਕਲੇਗਾ। ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲੇਗਾ।


ਪੰਜਾਬ- ਜੇਕਰ ਚੋਣ ਸੂਬੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਸਾਫ਼ ਰਹਿਣ ਲੱਗਾ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਸਰਦੀ ਵੀ ਘਟ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਅਗਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਦੂਜੇ ਪਾਸੇ, ਸਰਗਰਮ ਪੱਛਮੀ ਗੜਬੜ ਦੇ ਕਾਰਨ, ਰਾਜ ਵਿੱਚ 18 ਫਰਵਰੀ ਨੂੰ ਬੱਦਲ ਛਾਏ ਰਹਿਣਗੇ। ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਹਿਣ ਦਾ ਅਨੁਮਾਨ ਹੈ।


ਪਹਾੜੀ ਇਲਾਕੇ ਜੰਮੂ ਅਤੇ ਕਸ਼ਮੀਰ - ਉੱਤਰਾਖੰਡ ਦਾ ਮੌਸਮ


ਜੰਮੂ-ਕਸ਼ਮੀਰ ਦੇ ਕਸ਼ਮੀਰ ਡਿਵੀਜ਼ਨ ਵਿੱਚ ਅੱਜ ਵੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹੇਗੀ। ਜੰਮੂ ਡਿਵੀਜ਼ਨ ਵਿੱਚ ਵੀ ਅੱਜ ਤੋਂ ਬੱਦਲ ਛਾਏ ਰਹਿਣਗੇ।


ਇਸ ਦੌਰਾਨ ਉੱਤਰਾਖੰਡ ਵਿੱਚ ਪਿਛਲੇ ਮੰਗਲਵਾਰ ਨੂੰ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ। ਜਿਸ ਤੋਂ ਬਾਅਦ ਕਈ ਹਿੱਸਿਆਂ 'ਚ ਬਾਰਿਸ਼ ਵੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਤੋਂ ਹਾਸਲ ਜਾਣਕਾਰੀ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਦੂਜੇ ਪਾਸੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਇੱਕ ਵਾਰ ਫਿਰ ਤੋਂ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।


ਬਿਹਾਰ-ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਮੌਸਮ ਦਾ ਹਾਲ


ਬਿਹਾਰ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਭਲਕੇ ਤੋਂ ਮੌਸਮ ਕਰਵਟ ਲਵੇਗਾ ਅਤੇ 20 ਫਰਵਰੀ ਨੂੰ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।


ਉਧਰ ਚੋਣ ਸੂਬੇ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਤੱਕ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਸਮ ਅਜਿਹਾ ਹੀ ਰਹੇਗਾ।


ਭਾਰਤੀ ਮੌਸਮ ਵਿਭਾਗ (ਆਈਐਮਡੀ) ਮੁਤਾਬਕ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 13 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 21 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀ ਇੱਕ-ਦੋ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ।



ਇਹ ਵੀ ਪੜ੍ਹੋ: ਮਨਮੋਹਨ ਸਿੰਘ ਦੀ ਮੋਦੀ ਸਰਕਾਰ ਦੀ ਆਲੋਚਨਾ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਕਿਹਾ- ਤੁਹਾਡੇ ਤੋਂ ਇਹ ਉਮੀਦ ਨਹੀਂ ਸੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904