ਪੜਚੋਲ ਕਰੋ

ਅੰਬਰਸਰੀਏ ਸਿਮਰਪਾਲ ਦੀ ਖੇਤੀ ਦੇ ਦੁਨੀਆ 'ਚ ਚਰਚੇ, 17,000 ਰੱਖੇ ਕਾਮੇ

ਚੰਡੀਗੜ੍ਹ: ਸਰਦਾਰਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਝੰਡੇ ਗੱਡੇ ਹਨ। ਅਜਿਹੀ ਕਹਾਣੀ ਅਰਜਨਟੀਨਾ ਦੇ ਸਰਦਾਰ ਸਿਮਰਪਾਲ ਸਿੰਘ ਦੀ ਹੈ। ਅੰਮ੍ਰਿਤਸਰ ਦੇ ਸਿਮਰਪਾਲ ਨੂੰ ਅਰਜਨਟੀਨਾ ਦੇ ਪੀਨਟਸ ਕਿੰਗ (ਮੂੰਗਫਲੀ ਰਾਜਾ) ਕਿਹਾ ਜਾਂਦਾ ਹੈ। ਉਸ ਦੀ ਕੰਪਨੀ ਸਿੰਗਾਪੁਰ ਆਧਾਰਤ ਓਲਮ ਇੰਟਰਨੈਸ਼ਨਲ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਮੂੰਗਫਲੀ ਐਕਪੋਰਟਰ ਹੈ। ਹਜ਼ਾਰਾਂ ਹੈਕਟੇਅਰ ਖੇਤਾਂ ਦੇ ਮਾਲਕ ਸਿਮਰਪਾਲ ਮੂੰਗਫਲੀ, ਸੋਆ, ਮੱਕਾ ਤੇ ਚੌਲ ਦੀ ਖੇਤੀ ਕਰਦਾ ਹੈ ਤੇ ਪੂਰੀ ਦੁਨੀਆ ਵਿੱਚ ਐਕਸਪੋਰਟ ਕਰਦਾ ਹੈ। ਅੰਮ੍ਰਿਤਸਰ ਦੇ ਸਿਮਰਪਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਖੇਤੀ ਵੀ ਬੀਐਸਸੀ (ਆਨਰ) ਕੀਤੀ ਸੀ। ਫਿਰ ਗੁਜਰਾਤ ਇੰਸਟੀਚਿਊਟ ਆਫ਼ ਰੂਰਲ ਮੈਨੇਜਮੈਂਟ ਤੋਂ ਐਮਬੀਏ ਕੀਤੀ। ਅਫ਼ਰੀਕਾ, ਘਾਨਾ, ਆਈਵਰੀ ਕੋਸਟ ਤੇ ਈਸਟ ਮੋਜਾਬਿੰਕ ਵਿੱਚ ਕੰਮ ਕਰਨ ਮਗਰੋਂ ਉਸ ਦੀ ਫੈਮਲੀ 2005 ਵਿੱਚ ਅਰਜਨਟੀਨਾ ਵਿੱਚ ਜਾ ਕੇ ਵੱਸ ਗਿਆ। Argentina_sl_07_11_2011 ਇੱਕ ਵੈੱਬਸਾਈਟ ਨੂੰ ਦਿੱਤੀ ਇੰਟਰਵਿਊ ਵਿੱਚ ਸਿਮਰਪਾਲ ਨੇ ਦੱਸਿਆ ਕਿ ਅਰਜਨਟੀਨਾ ਵਿੱਚ ਵੱਡੇ ਪੈਮਾਨੇ ਉੱਤੇ ਖੇਤੀ ਕਰਨ ਦਾ ਜੋਖ਼ਮ ਭਰਿਆ ਕੰਮ ਸੀ। ਫਿਰ ਵੀ ਉਸ ਨੇ ਮੋਟੀ ਰਕਮ ਦੇ ਕੇ 40 ਹੈਕਟੇਅਰ ਜ਼ਮੀਨ ਖ਼ਰੀਦ ਲਈ, ਜਿੱਥੇ ਉਹ ਕਈ ਤਰ੍ਹਾਂ ਦੀਆਂ ਫ਼ਸਲਾਂ ਦੀ ਖੇਤੀ ਕਰਨ ਲੱਗਾ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਅੱਜ ਉਹ 20 ਹਜ਼ਾਰ ਹੈਕਟੇਅਰ ਜ਼ਮੀਨ ਉੱਤੇ ਮੂੰਗਫਲੀ ਦੀ ਖੇਤੀ ਕਰਦਾ ਹੈ। 10 ਹਜ਼ਾਰ ਹੈਕਟੇਅਰ ਉੱਤੇ ਸੋਆ ਤੇ ਮੱਕਾ ਉਗਾਉਂਦਾ ਹੈ। 1700 ਹੈਕਟੇਅਰ ਚੌਲ ਲਈ ਖੇਤੀ ਪਟੇ ਉੱਤੇ ਲਈ ਹੋਈ ਹੈ। ਓਲਮ ਇੰਟਰਨੈਸ਼ਨਲ ਦਾ ਹੈੱਡ ਕੁਆਰਟਰ ਸਿੰਗਾਪੁਰ ਵਿੱਚ ਬਣਾਇਆ ਹੈ। ਕੰਪਨੀ ਦਾ ਕਾਰੋਬਾਰ 70 ਦੇਸ਼ਾਂ ਵਿੱਚ ਫੈਲਿਆ ਹੈ। 70 ਦੇਸ਼ਾਂ ਵਿੱਚ ਉਸ ਦੀ ਕੰਪਨੀ ਵਿੱਚ 17 ਹਜ਼ਾਰ ਕਰਮਚਾਰੀ ਕੰਮ ਕਰਦੇ ਹਨ। ਉਸ ਦੀ ਕੰਪਨੀ ਦੇ ਸੀਈਓ ਤੇ ਗਰੁੱਪ ਮੈਨੇਜਿੰਗ ਡਾਇਰੈਕਟਰ ਭਾਰਤੀ ਮੂਲ ਦੇ ਸਨੀ ਜਾਰਜ ਵਰਗੀਸ ਹਨ। ਕੰਪਨੀ ਦਾ ਸਾਲਾਨਾ ਰੀਵਿਊ 8 ਖਰਬ ਰੁਪਏ ਹੈ। ਕੰਪਨੀ ਕੋਲ 47 ਖੇਤੀ ਨਾਲ ਜੁੜੇ ਉਤਪਾਦ ਹਨ। ਅਰਜਨੀਟਾ ਵਿੱਚ ਉਸ ਦੇ ਆਫ਼ਿਸ ਵਿੱਚ 200 ਕਰਮਚਾਰੀਆਂ ਵਿੱਚ ਸਿਰਫ਼ ਦੋ ਹੀ ਭਾਰਤੀ ਹਨ। ਉਸ ਦੀ ਪਤਨੀ ਹਰਪ੍ਰੀਤ ਤੇ ਸਿਮਰ ਕੰਮ ਦੌਰਾਨ ਹਮੇਸ਼ਾ ਸਪੇਨਿਸ਼ ਬੋਲਦੇ ਹਨ ਪਰ ਫੈਮਲੀ ਵਿੱਚ ਪੰਜਾਬੀ ਭਾਸ਼ਾ ਵਿੱਚ ਹੀ ਗੱਲ ਕਰਦੇ ਹਨ। ਰਾਜਧਾਨੀ ਨਿਊਨਸ ਆਇਰਸ ਵਿੱਚ ਸਿਮਰ ਦੀ ਹਰਮਨ ਪਿਆਰਤਾ ਕਾਰਨ ਹੀ ਭਾਰਤੀਆਂ ਦੇ ਦਰਜਨਾਂ ਰੈਸਟੋਰੈਂਟ ਖੁੱਲ੍ਹ ਚੁੱਕੇ ਹਨ। ਸਿਮਰਪਾਲ ਨੇ ਇੰਟਰਵਿਊ ਵਿੱਚ ਦੱਸਿਆ ਕਿ ਜਦੋਂ ਅਰਜਨੀਟਾ ਦੇ ਲੋਕ ਉਸ ਨੂੰ ਪ੍ਰਿੰਸ ਜਾਂ ਕਿੰਗ ਕਹਿ ਕੇ ਬੁਲਾਉਂਦੇ ਹਨ ਤਾਂ ਉਸ ਨੂੰ ਸ਼ਰਮ ਆ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਕੋਈ ਉਸ ਦੀ ਪੱਗ ਦਾ ਫੈਨ ਹੈ। ਇੱਥੇ ਲੋਕ ਸੋਚਦੇ ਹਨ ਕਿ ਪਗੜੀ ਪਹਿਨਣ ਵਾਲਾ ਅਮੀਰ ਤੇ ਸ਼ਾਹੀ ਪਰਿਵਾਰ ਤੋਂ ਹੁੰਦਾ ਹੈ। ਸਿਮਰ ਮੁਤਾਬਕ ਉਸ ਦਾ ਬਚਪਨ ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਬੀਤਿਆ ਹੈ। ਇਹ ਰਾਜ ਦਾ ਸਨਅਤੀ ਖੇਤਰ ਹੈ। ਉਹ ਬਚਪਨ ਤੋਂ ਹੀ ਅਰਜਨਟੀਨਾ ਫੁਟਬਾਲ ਟੀਮ ਦਾ ਸਮਰਥਕ ਸੀ। ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਇੱਕ ਦਿਨ ਇੱਥੇ ਕੰਮ ਕਰਨ ਆਉਣਗੇ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget