ਪੜਚੋਲ ਕਰੋ

Wheat: ਪੰਜਾਬ 'ਚ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ, ਸੁਚਾਰੂ ਪ੍ਰਬੰਧ ਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

Punjab News: ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Punjab News: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ
 
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ 'ਆਪ' ਨੂੰ ਡਬਲ ਝਟਕਾ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ 'ਚ ਸ਼ਾਮਲ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget