Punjab News: ਕਿਸਾਨ ਜਥੇਬੰਦੀਆਂ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਈਆਂ ਹਨ। ਧਰਨੇ ਦੇ ਅੱਜ ਛੇਵੇਂ ਦਿਨ ਕਿਸਾਨ ਜਥੇਬੰਦੀਆਂ ਨੇ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਨਹੀਂ ਕਰਦੀ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਬਾਰੇ ਬਿਆਨਬਾਜ਼ੀ ਨੇ ਬਲਦੀ ਉੱਪਰ ਤੇਲ ਦਾ ਕੰਮ ਕੀਤਾ ਹੈ।



ਉਧਰ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਾਈਵੇਅ ਨੰਬਰ-54 ਉੱਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਸ ਦਾ ਮਰਨ ਵਰਤ ਜਾਰੀ ਰਹੇਗਾ ਤੇ ਹਾਈਵੇਅ ’ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ ਕਿਸਾਨ ਅੰਦੋਲਨ ਨੂੰ ਹੋਰ ਮਘਾ ਸਕਦਾ ਹੈ।


ਇਹ ਵੀ ਪੜ੍ਹੋ :ਅਮਰੀਕਾ ਦੀ ਯੂਨਿਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਕ੍ਰਿਪਾਨ ਧਾਰਨ ਕਰਨ ਦੀ ਇਜਾਜਤ, ਲਗਾਈ ਇਹ ਸ਼ਰਤ

ਮਰਨ ਵਰਤ ਦੇ ਦੂਸਰੇ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਮੰਨ ਕੇ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਿਸ ਕਰ ਕੇ ਉਨ੍ਹਾਂ ਨੂੰ ਤਿੱਖਾ ਸੰਘਰਸ਼ ਵਿੱਢਣਾ ਪਿਆ। ਕਿਸਾਨ ਆਗੂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਖੱਬੀਆਂ ਧਿਰਾਂ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਖੁੱਲ੍ਹ ਕੇ ਭੜਾਸ ਕੱਢੀ। ਇਸੇ ਦੌਰਾਨ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲ ਕਰ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਕਿਸਾਨ ਆਗੂ ਚਰਨਜੀਤ ਸਿੰਘ ਸੁੱਖਣ ਵਾਲਾ, ਸਾਧੂ ਸਿੰਘ, ਅੰਗਰੇਜ਼ ਸਿੰਘ ਗੋਲੇਵਾਲਾ ਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਧਰਨੇ ਵਾਲੀ ਥਾਂ ’ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵਧ ਰਿਹਾ ਹੈ ਤੇ ਇਹ ਸੰਘਰਸ਼ ਦਿੱਲੀ ਮੋਰਚੇ ਵਾਲਾ ਰੂਪ ਅਖਤਿਆਰ ਕਰੇਗਾ। ਸਿਹਤ ਵਿਭਾਗ ਦੀ ਟੀਮ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਮੁਆਇਨਾ ਕੀਤਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।