ਪੜਚੋਲ ਕਰੋ
Advertisement
ਜਲੂਰ ਕਾਂਡ: ਮੁੱਦੇ ਨੂੰ ਦਫ਼ਨਾਉਣ ਦਾ ਯਤਨ ਕਰ ਰਹੀ ਸਰਕਾਰ
ਚੰਡੀਗੜ੍ਹ: ਸੰਗਰੂਰ ਦੇ ਪਿੰਡ ਜਲੂਰ ਵਿੱਚ ਦਲਿਤਾਂ ’ਤੇ ਹੋਏ ਹਮਲੇ ਦੀ ਵਾਪਰੀ ਘਟਨਾ ਸਬੰਧੀ ਜਮਹੂਰੀ ਅਧਿਕਾਰ ਸਭਾ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਸਿਆਸੀ ਸ਼ਹਿ ਪ੍ਰਾਪਤ ਇੱਕਪਾਸੜ ਕਰਾਰ ਦਿੱਤਾ ਹੈ। ਸਭਾ ਨੇ ਆਪਣੀ ਜਾਂਚ ਰਿਪੋਰਟ ਵਿੱਚ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਂਚ ਲਈ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਆਧਾਰਿਤ ਬਣਾਈ ਕਮੇਟੀ ਨੂੰ ਲਿੱਪਾਪੋਚੀ ਅਤੇ ਮੁੱਦੇ ਨੂੰ ਦਫ਼ਨਾਉਣ ਦਾ ਯਤਨ ਕਰ ਰਹੀ ਹੈ। ਸਭਾ ਆਪਣੀ ਮੁਕੰਮਲ ਜਾਂਚ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਭੇਜੇਗੀ। ਇਸ ਇਲਾਵਾ ਸਭਾ ਨੇ ਮੰਗ ਕੀਤੀ ਕਿ ਘਟਨਾ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ।
ਸੰਗਰੂਰ ਵਿੱਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਅਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਸੂਬਾ ਪੱਧਰ ਦੀਆਂ ਤਿੰਨ ਹੋਰ ਜਥੇਬੰਦੀਆਂ ਸਮੇਤ ਪਿੰਡ ਜਲੂਰ ਦਾ ਦੌਰਾ ਕਰਨ ਤੋਂ ਬਾਅਦ ਦਲਿਤਾਂ ’ਤੇ ਹੋਏ ਹਮਲੇ ਦੀ ਵਾਪਰੀ ਘਟਨਾ ਜੀ ਮੁਕੰਮਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਤਣਾਅ ਅਤੇ ਦਹਿਸ਼ਤ ਦਾ ਮਾਹੌਲ ਹੈ। ਬਹੁਤੇ ਘਰਾਂ ਨੂੰ ਜਿੰਦਰੇ ਲੱਗੇ ਹੋਏ ਹਨ। ਦਲਿਤ ਪਰਿਵਾਰ ਰਾਤ ਨੂੰ ਆਪਣੇ ਘਰਾਂ ਵਿੱਚ ਸੌਣ ਤੋਂ ਡਰਦੇ ਹਨ।
ਇਸ ਮੌਕੇ ਜਾਰੀ ਰਿਪੋਰਟ ਵਿੱਚ ਦੋਸ਼ ਲਾਇਆ ਕਿ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਵੀਰ ਜਲੂਰ ਅਤੇ ਉਸਦੇ ਭਰਾ ਤੇ ਸੰਘਰਸ਼ ਕਮੇਟੀ ਆਗੂ ਬਲਵਿੰਦਰ ਜਲੂਰ ਦੇ ਪਰਿਵਾਰ ਅਤੇ ਘਰ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਦੀ ਬਜ਼ੁਰਗ ਮਾਤਾ ਦੀ ਲੱਤ ਵੱਢ ਦਿੱਤੀ ਗਈ ਅਤੇ ਬਜ਼ੁਰਗ ਪਿਤਾ ਦੀ ਬੇਇੱਜ਼ਤੀ ਕੀਤੀ। ਪਰਿਵਾਰ ਦੀ ਪ੍ਰਚੂਨ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਜ਼ਖ਼ਮੀ ਪਰਿਵਾਰ ਡਰਦਾ ਹਸਪਤਾਲਾਂ ਵਿੱਚ ਦਾਖ਼ਲ ਨਹੀਂ ਹੋ ਰਿਹਾ ਅਤੇ ਡੰਗਰ ਭੁੱਖੇ ਮਰ ਰਹੇ ਹਨ।
ਇਸ ਜਾਂਚ ਟੀਮ ਵਿੱਚ ਸਭਾ ਦੇ ਸੂਬਾ ਸਕੱਤਰੇਤ ਮੈਂਬਰ ਪ੍ਰਿਤਪਾਲ ਸਿੰਘ ਬਠਿੰਡਾ ਅਤੇ ਐਡਵੋਕੇਟ ਐਨ.ਕੇ. ਜੀਤ, ਜ਼ਿਲ੍ਹਾ ਪ੍ਰਧਾਨ ਨਾਮਦੇਵ ਸਿੰਘ ਭੁਟਾਲ ਤੋਂ ਇਲਾਵਾ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਦੇ ਐਡਵੋਕੇਟ ਦਲਜੀਤ ਸਿੰਘ ਨਵਾਂ ਸ਼ਹਿਰ, ਲੋਕਾਇਤ ਸੰਸਥਾ ਵੱਲੋਂ ਐਡਵੋਕੇਟ ਪੰਕਜ, ਸਟੂਡੈਂਟਸ ਫ਼ਾਰ ਸੁਸਾਇਟੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੋਨਾ ਸਿੰਘ ਆਦਿ ਵੱਲੋਂ ਪਿੰਡ ਜਲੂਰ ਦਾ ਦੌਰਾ ਕੀਤਾ ਗਿਆ ਹੈ।
ਇਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਸਵਰਨਜੀਤ ਸਿੰਘ, ਗੁਰਪ੍ਰੀਤ ਕੌਰ, ਸੁਖਵਿੰਦਰ ਪੱਪੀ, ਅਮਰੀਕ ਸਿੰਘ ਖੋਖਰ, ਬਸ਼ੇਸ਼ਰ ਰਾਮ ਆਦਿ ਮੌਜੂਦ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement