ਚੰਡੀਗੜ੍ਹ : ਸਰਕਾਰੀ ਨਿਰਦੇਸ਼ਾਂ ਦੇ ਉਲਟ ਆਪਣੇ ਖੇਤਾਂ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਛਾਪੇਮਾਰੀ ਕਰਦੇ ਹੋਏ ਕੁਤਾਹੀ ਵਰਤਣ ਵਾਲੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸਡੀਓ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਅੱਜ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਅਧੀਨ ਆਉਂਦੇ ਪਿੰਡ ਚੰਦਪੁਰ ਅਤੇ ਬੁਰਜ਼ ਵਿੱਚ ਛਾਪੇਮਾਰੀ ਕੀਤੀ ਗਈ, ਜਿੱਥੇ ਦੋ ਵੱਖ-ਵੱਖ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੇ ਮਾਮਲੇ ਸਾਹਮਣੇ ਆਏ। ਚੰਦਪੁਰ ਵਿੱਚ ਹਰਭਜਨ ਸਿੰਘ ਤੇ ਬੁਰਜ਼ ਵਿੱਚ ਰਵਿੰਦਰ ਸਿੰਘ ਨੇ ਸਰਕਾਰੀ ਨਿਯਮਾਂ ਦੇ ਉਲਟ ਪਰਾਲੀ ਨੂੰ ਅੱਗ ਲਾਈ ਹੈ। ਇਸ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਚਲਾਨ ਕੱਟੇ ਗਏ ਹਨ ਦੋਨੋ ਕਿਸਾਨਾਂ ਨੂੰ ਢਾਈ ਢਾਈ ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ। ਪ੍ਰਦੂਸ਼ਣ ਕੰਟੋਰਲ ਬੋਰਡ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਜੇਕਰ ਹੋਰ ਮਾਮਲੇ ਵੀ ਧਿਆਨ ’ਚ ਆਉਣਗੇ ਤਾਂ ਇਸੇ ਤਰ੍ਹਾਂ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।