ਨਵੀਂ ਦਿੱਲੀ: ਝੋਨੇ ਦੀ ਕਟਾਈ ਤੋਂ ਪਹਿਲਾਂ ਹੀ ਦਿੱਲੀ ਸਰਕਾਰ ਨੂੰ ਧੂੰਏਂ ਦਾ ਡਰ ਸਤਾਉਣ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।
ਕੇਜਰੀਵਾਲ ਅਨੁਸਾਰ ਗੁਆਂਢੀ ਸੂਬਿਆਂ ’ਚ ਪਰਾਲੀ ਫੂਕਣ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਫੂਕਣ ਨਾਲ ਨਿਕਲਣ ਵਾਲਾ ਧੂੰਆਂ ਹਰ ਸਾਲ ਨਵੰਬਰ ’ਚ ਦਿੱਲੀ ਦੀ ਹਵਾ ਨੂੰ ਤੇਜ਼ੀ ਨਾਲ ਪ੍ਰਦੂਸ਼ਿਤ ਕਰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਵੀਰਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਇੱਕ ਪੱਤਰ ਲਿਖਿਆ। ਇਸ ’ਚ ਇਹ ਉਮੀਦ ਕੀਤੀ ਕਿ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਅਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਲੋਕਾਂ ਦੀ ਸਿਹਤ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਬਦਕਿਸਮਤੀ ਨਾਲ ਪੂਰੇ ਉੱਤਰ ਭਾਰਤ ’ਚ ਸਰਦੀਆਂ ’ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਦੀ ਗੰਭੀਰਤਾ ਨੂੰ ਸਮਝਦਿਆਂ, ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਤੇ ਦਿੱਲੀ ਦੇ ਲੋਕਾਂ ਦੇ ਯਤਨਾਂ ਸਦਕਾ, ਦਿੱਲੀ ਉਨ੍ਹਾਂ ਸ਼ਹਿਰਾਂ ’ਚ ਸ਼ਾਮਲ ਹੋ ਗਿਆ ਹੈ ਜਿੱਥੇ ਪਿਛਲੇ ਚਾਰ ਸਾਲਾਂ ’ਚ ਪ੍ਰਦੂਸ਼ਣ 25 ਫ਼ੀਸਦੀ ਘਟਿਆ ਹੈ।
ਕੇਜਰੀਵਾਲ ਨੂੰ ਪੰਜਾਬ ਦੇ ਧੂੰਏਂ ਦਾ ਡਰ, ਕੈਪਟਨ ਨੂੰ ਲਿਖੀ ਚਿੱਠੀ
ਏਬੀਪੀ ਸਾਂਝਾ
Updated at:
29 Sep 2019 11:23 AM (IST)
ਝੋਨੇ ਦੀ ਕਟਾਈ ਤੋਂ ਪਹਿਲਾਂ ਹੀ ਦਿੱਲੀ ਸਰਕਾਰ ਨੂੰ ਧੂੰਏਂ ਦਾ ਡਰ ਸਤਾਉਣ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।
- - - - - - - - - Advertisement - - - - - - - - -