ਕਿਸਾਨ ਜਥੇਬੰਦੀਆਂ ਵੱਲੋਂ 13 ਮਾਰਚ ਨੂੰ ਦਿੱਲੀ ਸੰਸਦ ਭਵਨ ਵੱਲ ਕੀਤਾ ਜਾਵੇਗਾ ਕੂਚ , ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ
Chandigarh News: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਦੀ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 13 ਮਾਰਚ ਨੂੰ ਦਿੱਲੀ ਸੰਸਦ ਭਵਨ ਵੱਲ ਕੂਚ ਕੀਤਾ ਜਾਵੇਗਾ। ਇਸ ਦੌਰਾਨ ਪਾਣੀਆਂ ਦੇ ਮਸਲੇ, ਵਾਤਾਵਰਨ
ਮਿਲੀ ਜਾਣਕਾਰੀ ਅਨੁਸਾਰ 5 ਕਿਸਾਨ ਜਥੇਬੰਦੀਆਂ ( Kisan Jathebandi ) ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਖ -ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜਦੁ ਸਨ। ਕਿਸਾਨ ਆਗੂ ਪ੍ਰੇਮ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਅਤੇ ਵਾਤਾਵਰਨ ਨੂੰ ਲੈਕੇ ਚਰਚਾ ਕੀਤੀ ਗਈ ਅਤੇ ਕੀਤੀ ਅਹਿਮ ਫੈਸਲੇ ਵੀ ਲਏ ਗਏ ਹਨ।
ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ 13 ਮਾਰਚ ਨੂੰ ਦਿੱਲੀ ਜਾਕੇ ਗੁਰੂਦਵਾਰਾ ਬੰਗਲਾ ਸਾਹਿਬ ਤੋਂ ਵੱਡੀ ਗਿਣਤੀ ਦੇ ਵਿੱਚ ਪਾਰਲੀਮੈਂਟ ਵੱਲ ਨੂੰ ਮਾਰਚ ਕਰਾਂਗੇ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ, ਵਾਤਾਵਰਨ ਦੇ ਨਾਲ ਨਾਲ ਐਮ.ਐਸ.ਪੀ ਦੀ ਗਾਰੰਟੀ ਅਤੇ ਕੇਂਦਰੀ ਬਜ਼ਟ ਦਾ ਵਿਰੋਧ ਕਰਾਂਗੇ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਲਈ ਮੈਮੋਰੇਂਡਮ ਦੇਵਾਂਗੇ ,ਨਾਲ ਹੀ ਕਰਜ਼ਾ ਮਾਫ਼ੀ ਅਤੇ ਕਿਸਾਨਾਂ ਉੱਤੇ ਕੀਤੇ ਗਏ ਪਰਚੇ ਅਤੇ ਕੇਸ ਦਾ ਮੁੱਦਾ ਵੀ ਚੁੱਕਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਅਸੀਂ ਦਿੱਲੀ ਤੋਂ ਹੀ ਐਲਾਨ ਕਰਾਂਗੇ ਕਿ ਅਸੀਂ ਕਿੱਥੇ ਮੋਰਚਾ ਲਾਉਣਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਦੌੜਨ ਦੀ ਕੋਸ਼ਿਸ਼ 'ਚ ਸਾਬਕਾ ਵਿਧਾਇਕ ਜਲਾਲਪੁਰ, ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।