Kisan Mahapanchayat : ਜੰਤਰ-ਮੰਤਰ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ , ਦਿੱਲੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ
ਕਿਸਾਨਾਂ ਦੀ ਮਹਾਪੰਚਾਇਤ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣੀ ਹੈ ਪਰ ਪੁਲਿਸ ਨੇ ਰਾਜਧਾਨੀ ਦੇ ਬਾਹਰ ਤੋਂ ਆਉਣ ਦੀ ਕਿਸਾਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ।
Jantar Mantar Kisan Mahapanchayat : ਕਿਸਾਨਾਂ ਦੀ ਮਹਾਪੰਚਾਇਤ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਹੋਣੀ ਹੈ ਪਰ ਪੁਲਿਸ ਨੇ ਰਾਜਧਾਨੀ ਦੇ ਬਾਹਰ ਤੋਂ ਆਉਣ ਦੀ ਕਿਸਾਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ-ਮੇਰਠ ਐਕਸਪ੍ਰੈਸ ਵੇਅ 'ਤੇ ਗਾਜ਼ੀਪੁਰ ਸਰਹੱਦ ਨੇੜੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਦਿੱਲੀ ਆਏ ਹਨ, ਉਹ ਜੰਤਰ-ਮੰਤਰ ਜਾ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਤੋਂ ਵੱਧ ਲੋਕ ਉੱਥੇ ਇਕੱਠੇ ਨਹੀਂ ਹੋਣਗੇ।
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਈ ਕਿਸਾਨ ਜਥੇਬੰਦੀਆਂ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਅੱਜ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਜੰਤਰ-ਮੰਤਰ ’ਤੇ ਧਰਨਾ ਦੇਣ ਲਈ ਇਕੱਠੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 10.30 ਵਜੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਗਠਿਤ ਐਮਐਸਪੀ ਕਮੇਟੀ ਦੀ ਪਹਿਲੀ ਮੀਟਿੰਗ ਵੀ ਹੋਣੀ ਹੈ।
ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਟਿੱਕਰੀ ਸਰਹੱਦ ਤੋਂ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਬਾਰਡਰ 'ਤੇ ਬੈਰੀਕੇਡ ਅਤੇ ਕਈ ਥਾਣਿਆਂ ਦੀ ਪੁਲਿਸ ਲਗਾ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰ ਅਭਿਮਨਿਊ ਕੋਹਾੜ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨ ਕਈ ਮੁੱਦਿਆਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਮਹਾਂਪੰਚਾਇਤ ਕਰ ਰਹੇ ਹਨ।
#DelhiTrafficAlert
— Delhi Traffic Police (@dtptraffic) August 21, 2022
In view of Sanyukt Kisan Morcha's Mahapanchayat at Jantar Mantar tomorrow, #DelhiTrafficPolice requests commuters to plan their journey in advance and avoid the mentioned roads for convenience. pic.twitter.com/YZ82dP4tbR
ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ
ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਦਿੱਲੀ ਪੁਲਿਸ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਜੰਤਰ-ਮੰਤਰ ਵਿਖੇ ਹੋਣ ਵਾਲੀ ਮਹਾਂਪੰਚਾਇਤ ਦੇ ਮੱਦੇਨਜ਼ਰ ਸੜਕ 'ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਹਿਲਾਂ ਤੋਂ ਹੀ ਯੋਜਨਾ ਬਣਾ ਲੈਣ ਤਾਂ ਜੋ ਇਨ੍ਹਾਂ ਰਸਤਿਆਂ 'ਤੇ ਜਾਣ ਤੋਂ ਬਚਿਆ ਜਾ ਸਕੇ। ਜਿਨ੍ਹਾਂ ਰੂਟਾਂ 'ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਹ ਹਨ-
ਟਾਲਸਟਾਏ ਮਾਰਗ, ਸੰਸਦ ਮਾਰਗ, ਜਨਪਥ (ਕਨਾਟ ਪਲੇਸ ਤੋਂ ਵਿੰਡਸਾਲ ਪਲੇਸ ਦਾ ਬਾਹਰੀ ਚੱਕਰ), ਕਨਾਟ ਪਲੇਸ ਦਾ ਬਾਹਰੀ ਸਰਕਲ, ਅਸ਼ੋਕਾ ਰੋਡ, ਬਾਬਾ ਖੜਕ ਸਿੰਘ ਮਾਰਗ ਅਤੇ ਪੰਡਿਤ ਪੰਤ ਮਾਰਗ।
ਟਿੱਕਰੀ ਬਾਰਡਰ ਤੋਂ ਹਟੀ ਦਿੱਲੀ ਪੁਲਿਸ
ਦਿੱਲੀ ਪੁਲਿਸ ਟਿੱਕਰੀ ਬਾਰਡਰ ਤੋਂ ਪਿੱਛੇ ਹਟ ਗਈ ਹੈ, ਜਿਸ ਤੋਂ ਬਾਅਦ ਹੁਣ ਕਿਸਾਨ ਬਿਨਾਂ ਰੋਕ ਟੋਕ ਦਿੱਲੀ ਦੇ ਅੰਦਰ ਆ ਰਹੇ ਹਨ। ਟਿੱਕਰੀ ਸਰਹੱਦ ਤੋਂ ਨਾਕਾਬੰਦੀ ਹਟਾ ਦਿੱਤੀ ਗਈ ਹੈ। ਸਾਈਡ 'ਤੇ ਲੋਹੇ ਦੇ ਬੈਰੀਕੇਡ ਲਗਾਏ ਗਏ ਹਨ ਅਤੇ ਸਰਹੱਦ 'ਤੇ ਹੁਣ ਦਿੱਲੀ ਪੁਲਿਸ ਦਾ ਕੋਈ ਕਰਮਚਾਰੀ ਨਹੀਂ ਹੈ। ਦਿੱਲੀ ਜਾ ਰਹੇ ਕਿਸਾਨਾਂ ਨੇ ਕਿਹਾ- ਹੁਣ ਉਨ੍ਹਾਂ ਨੂੰ ਕੋਈ ਨਹੀਂ ਰੋਕ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਰੋਕਦੀ ਤਾਂ ਉਹ ਉੱਥੇ ਹੀ ਬੈਠ ਜਾਂਦੇ। ਜੰਤਰ-ਮੰਤਰ ’ਤੇ ਇੱਕ ਰੋਜ਼ਾ ਧਰਨਾ ਦੇਣ ਜਾ ਰਹੇ ਕਿਸਾਨ। ਜੇਕਰ ਸਰਕਾਰ ਨਾ ਮੰਨੀ ਤਾਂ ਪੱਕਾ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ।
ਇਨ੍ਹਾਂ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਬੁਲਾਈ ਮਹਾਪੰਚਾਇਤ
ਮਹਾਪੰਚਾਇਤ ਦੇ ਮੁੱਦਿਆਂ ਵਿੱਚ ਘਟਨਾ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫ਼ਤਾਰੀ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੇ ਟਿਕੂਨੀਆ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ, ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਕਰਵਾਉਣਾ , ਕਾਂਡ ਨੂੰ ਲੈ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫ਼ਤਾਰੀ ਦੀ ਮੰਗ ਮਹਾਪੰਚਾਇਤ ਦੇ ਮੁੱਦਿਆਂ 'ਚ ਸ਼ਾਮਿਲ ਹੈ। ਹਾਲਾਂਕਿ ਟਿਕੂਨਿਆ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਪੁੱਤਰ ਟੇਨੀ ਅਜੇ ਵੀ ਜੇਲ 'ਚ ਬੰਦ ਹੈ।
ਇਸ ਤੋਂ ਇਲਾਵਾ ਕਿਸਾਨ ਮੰਗ ਕਰ ਰਹੇ ਹਨ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਵੇ, ਭਾਰਤ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, 2022 ਦੇ ਬਿਜਲੀ ਬਿੱਲ ਰੱਦ ਕੀਤੇ ਜਾਣ, ਗੰਨੇ ਦੇ ਸਮਰਥਨ ਮੁੱਲ 'ਚ ਵਾਧਾ ਕੀਤਾ ਜਾਵੇ ਅਤੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸਾਂ ਦੀ ਵਾਪਸੀ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਅਗਨੀਪੱਥ ਯੋਜਨਾ ਤਹਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਅਦਾਇਗੀ ਆਦਿ ਮੁੱਦਿਆਂ ਨੂੰ ਲੈ ਕੇ ਕਿਸਾਨ ਇਕੱਠੇ ਹੋ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
