ਪੜਚੋਲ ਕਰੋ

 ਐਗਰੀਕਲਚਰ ਯੂਨੀਵਰਸਿਟੀ 'ਚ ਕਿਸਾਨ ਮੇਲਾ ਸ਼ੁਰੂ, ਸੀਐਮ ਭਗਵੰਤ ਮਾਨ ਵੀ ਪਹੁੰਚਣਗੇ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਵਿੱਚ ਅੱਜ ਤੋਂ ਕਿਸਾਨ ਮੇਲਾ ਸ਼ੁਰੂ ਹੋ ਰਿਹਾ ਹੈ। ਪੀਏਯੂ ਵਿੱਚ ਇਹ ਮੇਲਾ ਕਰੋਨਾ ਵਾਇਰਸ ਦੇ ਕਹਿਰ ਕਰਕੇ ਦੋ ਸਾਲ ਬਾਅਦ ਲੱਗ ਰਿਹਾ ਹੈ।

ਲੁਧਿਆਣਾ: ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਵਿੱਚ ਅੱਜ ਤੋਂ ਕਿਸਾਨ ਮੇਲਾ ਸ਼ੁਰੂ ਹੋ ਰਿਹਾ ਹੈ। ਪੀਏਯੂ ਵਿੱਚ ਇਹ ਮੇਲਾ ਕਰੋਨਾ ਵਾਇਰਸ ਦੇ ਕਹਿਰ ਕਰਕੇ ਦੋ ਸਾਲ ਬਾਅਦ ਲੱਗ ਰਿਹਾ ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ, ਜਦੋਂਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਬਾਰੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਮੇਲਾ ਪੇਂਡੂ ਲੋਕਾਂ ਵਿੱਚ ਸੁਧਰੇ ਹੋਏ ਗਿਆਨ ਦੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਫਲਾਂ ਦੇ ਬੂਟੇ ਫਲ ਵਿਗਿਆਨ ਵਿਭਾਗ ਦੇ ਬਾਗਾਂ ਨੇੜੇ, ਫੁੱਲ ਗੇਟ ਨੰਬਰ-2 ਦੇ ਨੇੜਿਓਂ ਖਰੀਦੇ ਜਾ ਸਕਦੇ ਹਨ।

ਦੂਜੇ ਪਾਸੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ 23 ਨੂੰ ਸ਼ੁਰੂ ਹੋ ਕੇ 24 ਸਤੰਬਰ ਤੱਕ ਚੱਲੇਗਾ। ਇਸ ਮੇਲੇ ਦਾ ਨਾਅਰਾ ‘ਵਿਗਿਆਨ ਦਾ ਫੜੋ ਲੜ, ਸਿਖਰਾਂ ’ਤੇ ਜਾਓ ਚੜ੍ਹ’ ਰੱਖਿਆ ਗਿਆ ਹੈ।

’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਮੇਲੇ ਵਿੱਚ ਕਈ ਨਵੀਆਂ ਜਾਣਕਾਰੀਆਂ ਤੇ ਵੇਖਣਯੋਗ ਚੀਜਾਂ ਮਿਲਣਗੀਆਂ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਪਰਕਾਸ਼ ਸਿੰਘ ਬਰਾੜ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਸਜਾਵਟੀ ਮੱਛੀਆਂ ਨੂੰ ਰੱਖਣ ਤੇ ਪਾਲਣ ਵਾਸਤੇ ਵਿਸ਼ੇਸ਼ ਕੰਮ ਕੀਤਾ ਹੈ, ਇਸ ਸਬੰਧੀ ਮੱਛੀਆਂ ਦੇ ਸ਼ੌਕੀਨ ਹੋਰ ਸੂਚਨਾਵਾਂ ਪ੍ਰਾਪਤ ਕਰ ਸਕਣਗੇ।

ਪੰਜਾਬ ਦੇ ਪੰਜ ਕਿਸਾਨਾਂ ਦਾ ਹੋਏਗਾ ਸਨਮਾਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੈੜਾਂ ਪਾਉਣ ਵਾਲੇ ਚਾਰ ਕਿਸਾਨ ਤੇ ਇੱਕ ਕਿਸਾਨ ਬੀਬੀ ਨੂੰ ਸਨਮਾਨਿਤ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਅੱਜ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨ ਤੇ ਇੱਕ ਕਿਸਾਨ ਬੀਬੀ ਨੂੰ ਸਨਮਾਨਿਤ ਕੀਤਾ ਜਾਵੇਗਾ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੇ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪੂਰਨੇ ਪਾਏ ਹਨ ਤੇ ਇਹ ਹੁਣ ਪ੍ਰੇਰਨਾ ਦੇ ਸਰੋਤ ਬਣ ਗਏ ਹਨ। 

ਇਨ੍ਹਾਂ ਕਿਸਾਨਾਂ ਵਿੱਚੋਂ ਪਿੰਡ ਸਵੱਦੀ ਕਲਾਂ ਦੇ ਅਗਾਂਹਵਧੂ ਕਿਸਾਨ ਸਤਪਾਲ ਸਿੰਘ ਤੂਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫੁਗਲਾਣਾ ਦੇ ਕਿਸਾਨ ਅੰਮ੍ਰਿਤਪਾਲ ਸਿੰਘ ਰੰਧਾਵਾ ਨੂੰ ਪਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ। 

ਇਨ੍ਹਾਂ ਤੋਂ ਇਲਾਵਾ 2022 ਦਾ ਸੁਰਜੀਤ ਸਿੰਘ ਢਿੱਲੋਂ ਐਵਾਰਡ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੁਰਜ ਥਰੋੜ ਦੇ ਕਿਸਾਨ ਸਤਨਾਮ ਸਿੰਘ, ਉਜਾਗਰ ਸਿੰਘ ਧਾਲੀਵਾਲ ਪੁਰਸਕਾਰ ਮਾਨਸਾ ਜ਼ਿਲ੍ਹੇ ਦੇ ਘਰਾਂਗਣਾ ਦੇ ਮਨਜੀਤ ਸਿੰਘ, ਸਰਦਾਰਨੀ ਜਗਬੀਰ ਕੌਰ ਐਵਾਰਡ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਸੀ ਕਿਸਾਨ ਬੀਬੀ ਵੀਰਪਾਲ ਕੌਰ ਨੂੰ ਦਿੱਤਾ ਜਾ ਰਿਹਾ ਹੈ। ਬਾਬੂ ਸਿੰਘ ਬਰਾੜ ਸਰਵੋਤਮ ਛੱਪੜ ਪੁਰਸਕਾਰ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਵਿੱਚ ਪੈਂਦੇ ਪਿੰਡ ਰਣਸੀਂਹ ਕਲਾਂ ਨੂੰ ਦਿੱਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
80 km ਤੱਕ ਦਾ ਮਾਈਲੇਜ, ਕੀਮਤ 60 ਹਜ਼ਾਰ ਤੋਂ ਘੱਟ, Powerful ਇੰਜਣ ਦੇ ਨਾਲ ਆਉਂਦੀਆਂ ਆਹ Bikes
80 km ਤੱਕ ਦਾ ਮਾਈਲੇਜ, ਕੀਮਤ 60 ਹਜ਼ਾਰ ਤੋਂ ਘੱਟ, Powerful ਇੰਜਣ ਦੇ ਨਾਲ ਆਉਂਦੀਆਂ ਆਹ Bikes
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
80 km ਤੱਕ ਦਾ ਮਾਈਲੇਜ, ਕੀਮਤ 60 ਹਜ਼ਾਰ ਤੋਂ ਘੱਟ, Powerful ਇੰਜਣ ਦੇ ਨਾਲ ਆਉਂਦੀਆਂ ਆਹ Bikes
80 km ਤੱਕ ਦਾ ਮਾਈਲੇਜ, ਕੀਮਤ 60 ਹਜ਼ਾਰ ਤੋਂ ਘੱਟ, Powerful ਇੰਜਣ ਦੇ ਨਾਲ ਆਉਂਦੀਆਂ ਆਹ Bikes
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ 'ਚ ਰੋਸ, ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਗੂਆਂ ਨੂੰ ਇਕੱਠਾ ਹੋਣ ਦੀ ਕੀਤੀ ਅਪੀਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ 'ਚ ਰੋਸ, ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਗੂਆਂ ਨੂੰ ਇਕੱਠਾ ਹੋਣ ਦੀ ਕੀਤੀ ਅਪੀਲ
Embed widget