ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਵਿੱਚ ਅੱਜ ਕਿਸਾਨ ਯੂਨੀਅਨ ਲੱਖੋਵਾਲ ਦੀ ਪੰਜਾਬ ਬਾਡੀ ਦੁਆਰਾ ਮੀਟਿੰਗ ਹੋਈ ਜਿਸ ਵਿੱਚ ਕਿਸਾਨਾਂ ਨੇ ਸਰਕਾਰ ਕੋਲੋਂ ਇੱਕ ਕਿੱਲਾ ਜ਼ਮੀਨ ਅੰਦਰ ਪੰਸਤ ਦੀ ਖੇਤੀ ਕਰਨ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨ ਖ਼ੁਸ਼ਹਾਲ ਹੋ ਸਕਦੇ ਹਨ ਤੇ ਸਰਕਾਰ ਨੂੰ ਵੀ ਚੰਗੀ ਕਮਾਈ ਹੋ ਸਕਦੀ ਹੈ।
ਇਸ ਮੌਕੇ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਸ਼ਨੀਵਾਰ ਉਨ੍ਹਾਂ ਗੁਰਭੇਜ ਸਿੰਘ ਨੂੰ ਜ਼ਿਲ੍ਹਾ ਫਾਜ਼ਿਲਕਾ ਕਿਸਾਨ ਯੂਨੀਅਨ ਲੱਖੋਵਾਲ ਦਾ ਪ੍ਰਧਾਨ ਥਾਪਿਆ ਹੈ। ਉਨ੍ਹਾਂ ਦੀ ਬਿਹਤਰ ਸੇਵਾ ਨੂੰ ਵੇਖਦਿਆਂ ਉਨ੍ਹਾਂ ਨੂੰ ਇਹ ਸੇਵਾ ਸੌਪੀ ਗਈ ਹੈ।
ਲੱਖੋਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਰਬੰਦੀ ਦੇ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਮਾਂ ਵਧਾਉਣ ਤੇ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦਿਵਾਉਣ ਲਈ ਸੰਘਰਸ਼ ਕੀਤਾ ਜਾਏਗਾ। ਕਿਸਾਨਾਂ ਲਈ ਆਏ ਦਿਨ ਲੋਕਾਂ ਲਈ ਮੁਸੀਬਤ ਬਣਨ ਵਾਲੇ ਅਵਾਰਾ ਪਸ਼ੂਆਂ ਨਾਲ ਨਜਿੱਠਣ ਲਈ ਵੀ ਯਤਨ ਕੀਤੇ ਜਾਣਗੇ।