ਪੜਚੋਲ ਕਰੋ

ਕੁਲਦੀਪ ਧਾਲੀਵਾਲ ਨੇ ਡੇਅਰੀ ਫਾਰਮਰਾਂ ਨੂੰ ਦਿੱਤਾ ਭਰੋਸਾ, ਜਲਦ ਹੱਲ ਕੀਤੀਆਂ ਜਾਣਗੀਆਂ ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ

ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜ਼ਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇਗਾਮੰਤਰੀ ਵਲੋਂ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ: ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀਰਵਾਰ ਨੂੰ ਇੱਥੇ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵੱਚਨਬੱਧ ਹੈ, ਜਿਸ ਲਈ ਖੇਤੀਬਾੜੀ ਦੇ ਸਹਾਇਕ ਧੰਦੇ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ, ਤੇ ਪਸ਼ੂ ਪਾਲਣ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕਰਨ ਅਤੇ ਇਸ ਖੇਤਰ ਵਿਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਿਆਪਕ ਮੁਹਿੰਮ ਸੂਬੇ ਭਰ ਵਿਚ ਚਲਾਈ ਜਾਵੇਗੀ। ਉਨ੍ਹਾਂ ਵੱਲੋਂ ਨੋਜਵਾਨਾਂ ਨੂੰ ਇਨ੍ਹਾਂ ਧੰਦਿਆਂ ਨਾਲ ਜੁੜਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਵਲੋਂ ਇੰਨਾਂ ਸਹਾਇਕ ਧੰਦਿਆਂ ਨਾਲ ਜੁੜਨ ਵਾਲਿਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।

ਵੀਰਵਾਰ ਨੂੰ ਬਾਅਦ ਦੁਪਿਹਰ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਅੱਜ ਕੱਲ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸਥਾਰ ਨਾਲ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਕੇ ਹੱਲ ਕਰਵਾਉਣਗੇ।

ਇਸ ਤੋਂ ਪਹਿਲਾਂ ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਡੇਅਰੀ ਫਾਰਮਰਾਂ ਵਲੋਂ ਦੁੱਧ ਦੇ ਰੇਟ ਵਧਾਉਣ, ਸਸਤੀ ਫੀਡ ਉਪਲੱਬਧ ਕਰਵਾਉਣ ਆਦਿ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ ਵਾਸਤੇ ਸਟੇਬਲਾਈਜੇਸ਼ਨ ਫੰਡ ਕਾਇਮ ਕਰਨ ਸਬੰਧੀ ਸੁਝਾਅ ਪੇੁਸ਼ ਕੀਤੇ ਗਏ।ਇਸ ਨਾਲ ਹੀ ਮੋਜੂਦ ਡੇਅਰੀ ਫਾਰਮਰਾਂ ਵੱਲੋਂ ਮਿਲਾਵਟੀ ਦੁੱਧ ਦੇ ਧੰਦੇ ਤੇ ਨਕੇਲ ਕੱਸਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ।

ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਹਾਲੇ ਵੀ ਸੂਬੇ ਦੇ ਅੱਧੇ ਪਿੰਡ ਵੇਰਕਾ ਨਾਲ ਨਹੀਂ ਜੂੜੇ ਹੋਏ ਅਤੇ ਉਨਾਂ ਦਾ ਮੁੱਖ ਟੀਚਾ ਸਾਰੇ ਪਿੰਡਾਂ ਵਿਚ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਲੋਕਾਂ ਨੂੰ ਜੋੜ ਕੇ ਸਹਿਕਾਰਤਾ ਲਹਿਰ ਨੂੰ ਸੂਬੇ ਵਿਚ ਹੋਰ ਮਜਬੂਤ ਕਰਨਾ ਹੈ।ਇਸ ਮੌਕੇ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਬਣੇ ਹਾਲੇ ਦੋ ਮਹੀਨੇ ਦਾ ਸਮਾਂ ਹੀ ਹੋਇਆ ਹੈ ਸੋ ਸਾਰੇ ਡੇਅਰੀ ਫਾਰਮਰ ਸਰਕਾਰ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਇਸ ਉਪਰੰਤ ਮੰਤਰੀ ਨੇ ਮੱਛੀ ਅਤੇ ਝੀਂਗਾ ਪਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਰਕਾਰ ਵਲੋਂ ਇਸ ਕਿੱਤੇ ਨੂੰ ਪ੍ਰਫੁਲਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਨੋਜਵਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਨਾਲ ਜੋੜ ਕੇ ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇ। ਇਸ ਵਾਸਤੇ ਨੋਜਵਾਨਾਂ ਨੂੰ ਨਿਯਮਤ ਤੌਰ ਤੇ ਝੀਂਗਾ ਪਾਲਣ ਦੀ ਟ੍ਰੇਨਿੰਗ ਮੁੱਹਈਆ ਜਾਵੇ।

ਮੱਛੀ ਅਤੇ ਝੀਂਗਾ ਪਾਲਕਾਂ ਦੇ ਸੁਝਾਅ ਨੂੰ ਪ੍ਰਵਾਨ ਕਰਦਿਆਂ ਮੰਤਰੀ ਨੇ ਉਪ-ਕੁਲਪਤੀ, ਗੁਰੂ ਆਗੰਦ ਦੇਵ ਵੈਟਨਰੀ ਐਨੀਮਲ ਸਾਇਸਜ਼ ਯੂਨਿਵਰਸਿਟੀ ਡਾ. ਇੰਦਰਜੀਤ ਸਿੰਘ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਝੀਂਗਾ ਪਾਲਣ ਲਈ ਕਿਸਾਨਾਂ ਨੂੰ ਹਰ ਸਾਲ ਜਨਵਰੀ, ਫਰਵਰੀ ਅਤੇ ਮਾਰਚ ਦੇ ਮਹੀਨੇ ਟ੍ਰੇਨਿੰਗ ਦੇਣ ਲਈ ਪ੍ਰਬੰਧ ਕੀਤੇ ਜਾਣ।

ਕਿਸਾਨਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਖਾਲੀ ਪਈਆਂ ਪੰਚਾਇਤੀ ਜਮੀਨਾਂ ਨੂੰ ਮੱਛੀ ਪਾਲਣ ਅਧੀਨ ਲਿਆਉਣ ਲਈ ਠੇਕੇ ਤੇ ਦਿੱਤੀਆਂ ਜਾਣ ਤੇ ਨੂੰ ਠੇਕੇ ਤੇ ਦੇਣ ਸਬੰਧੀ ਪ੍ਰਣਾਲੀ ਨੂੰ ਹੋਰ ਸੌਖਾਲਾ ਬਣਾਇਆ ਜਾਵੇ।ਜਿਸ ਸਬੰਧੀ ਉਨਾਂ ਖਾਲੀ ਅਣਵਰਤੀਆਂ ਪੰਚਾਇਤੀ ਜ਼ਮੀਨਾ ਸਬੰਧੀ ਜਾਣਕਾਰੀ ਇਕੱਤਰ ਕਰਨਮ ਲਈ ਹੁਕਮ ਜਾਰੀ ਕੀਤੇ ਤਾਂ ਜੋ ਮੱਛੀ ਪਾਲਣ ਅਧੀਨ ਰਕਬੇ ਨੂੰ ਹੋਰ ਵਧਾਇਆ ਜਾ ਸਕੇ।

ਇੱਕ ਹੋਰ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਕੇ ਪੇਸ਼ ਕੀਤੀ ਜਾਵੇ, ਉਨ੍ਹਾਂ ਨਾਲ ਹੀ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਲਰ ਪੰਪ ਲਗਵਾਉਣ ਦੇ ਚਾਹਵਾਨ ਮੱਛੀ ਅਤੇ ਝੀਂਗਾ ਪਾਲਕਾਂ ਦੇ ਕੇਸ ਵੀ ਵਿਭਾਗ ਵਲੋਂ ਤਿਆਰ ਕਰਕੇ ਪੇਡਾ ਨੂੰ ਭੇਜੇ ਜਾਣ ਅਤੇ ਪੂਰੀ ਪੈਰਵਾਈ ਕੀਤੀ ਜਾਵੇ।

ਮੱਛੀ ਤਲਾਬਾਂ ਵਿੱਚ ਮੱਛੀ ਦੀ ਚੋਰੀ ਦੀ ਸਮੱਸਿਆ ਦੇ ਹੱਲ ਸਬੰਧੀ ਮੰਤਰੀ ਨੇ ਵਿਭਾਗ ਨੂੰ ਹੁਕਮ ਦਿੱਤੇ ਲਈ ਤਲਾਬਾਂ ਤੇ ਸੀ.ਸੀ.ਟੀ.ਵੀ ਦੀ ਸਹੂਲਤ ਪ੍ਰਦਾਨ ਕਰਨ ਲਈ ਤਜ਼ਵੀਜ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਮੰਤਰੀ ਨੇ ਮੱਛੀ ਤੇ ਝੀਂਗੇ ਦੀ ਫਸਲ ਦੇ ਬੀਮੇ ਦੀ ਸਹੂਲਤ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਸੰਭਾਵਨਾਵਾ ਤਲਾਸ਼ ਕਰਨ ਲਈ ਆਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸ਼ੁਰੂ ਕੀਤੀ ਤਿਆਰੀ, ਜਰਨੈਲ ਸਿੰਘ ਨੇ ਕਹੀ ਵੱਡੀ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget