ਚੰਡੀਗੜ੍ਹ :  ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਚੌਥਾ ਅਤੇ ਆਖਰੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। 21 ਜੂਨ ਨੁੰ ਤੋਂ ਮਾਲਵੇ ਦੇ ਸਾਰੇ ਜਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਜਿਸ ਨੂੰ ਦੇਖਦੇ ਹੋਏ ਪਾਵਰਕੌਮ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣਾ ਸਭ ਤੋਂ ਵੱਡੀ ਚੁਣੌਤੀ ਬਣ ਗਿਆ ਹੈ। ਅੱਜ ਯਾਨੀ 21 ਜੂਨ ਤੋਂ ਮਾਨਸਾ, ਮੋਗਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਮਾਲੇਰਕੋਟਲਾ, ਪਟਿਆਲਾ ਸਣੇ ਹੁਸ਼ਿਆਰਪੁਰ ਅਤੇ ਜਲੰਧਰ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 10 ਜੂਨ ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਤਰ੍ਹਾ 16 ਜੂਨ ਨੂੰ ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫ਼ਰੀਦਕੋਟ, ਨਵਾਂ ਸ਼ਹਿਰ ਤੇ ਫ਼ਤਿਹਗੜ੍ਹ ਸਾਹਿਬ ਜਿਲ੍ਹਿਆਂ ਵਿੱਚ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ। 


ਇਸੇ ਤਰ੍ਹਾਂ 19 ਜੂਨ ਨੂੰ ਤੀਸਰਾ ਪੜਾਅ ਸ਼ੁਰੂ ਹੋਇਆ ਸੀ ਜਿਸ ਦੇ ਵਿੱਚ ਫਾਜ਼ਿਲਕਾ, ਬਠਿੰਡਾ, ਅੰਮ੍ਰਿਤਸਰ, ਕੂਪਰਥਲਾ, ਲੁਧਿਆਣਾ, ਮੋਹਾਲੀ, ਰੋਪੜ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਈ ਸੀ। ਪੰਜਾਬ ’ਚ ਝੋਨੇ ਦੀ ਬਿਜਾਈ ਦਾ ਤੀਸਰਾ ਗੇੜ ਸ਼ੁਰੂ ਹੋਣ ਮਗਰੋਂ ਬਿਜਲੀ ਦੀ ਮੰਗ 14000 ਮੈਗਾਵਾਟ ਦਾ ਅੰਕੜਾ ਟੱਪ ਗਈ ਸੀ। ਪਾਵਰਕਾਮ ਇਸ ਵੇਲੇ ਉੱਤਰੀ ਗ੍ਰਿਡ ਤੋਂ 8500 ਮੈਗਾਵਾਟ ਬਿਜਲੀ ਲੈ ਰਿਹਾ ਹੈ ਜਦੋਂ ਕਿ 5600 ਮੈਗਾਵਾਟ ਬਿਜਲੀ ਦਾ ਉਤਪਾਦਨ ਇਹ ਆਪ ਕਰ ਰਿਹਾ ਹੈ। ਸਰਕਾਰੀ ਥਰਮਲਾਂ ਤੋਂ 1150 ਮੈਗਾਵਾਟ, ਪਣ ਬਿਜਲੀ ਪ੍ਰਾਜੈਕਟਾਂ ਤੋਂ 800 ਮੈਗਾਵਾਟ ਅਤੇ ਪ੍ਰਾਈਵੇਟ ਥਰਮਲਾਂ ਤੋਂ 3200 ਮੈਗਾਵਾਟ ਬਿਜਲੀ ਮਿਲ ਰਹੀ ਹੈ।  ਪਿਛਲੇ ਸਾਲ ਅੱਜ ਕੱਲ੍ਹ ਦੇ ਦਿਨਾਂ ਵਿਚ ਬਿਜਲੀ ਦੀ ਮੰਗ 11025 ਤੋਂ 11347 ਮੈਗਾਵਾਟ ਸੀ। ਇਸ ਸਾਲ ਬਿਜਲੀ ਦੀ ਮੰਗ ਪਿਛਲੇ ਸਾਲ ਦੇ ਮੁਕਾਬਲੇ 3000 ਮੈਗਾਵਾਟ ਜ਼ਿਆਦਾ ਦਰਜ ਕੀਤੀ ਗਈ ਹੈ। 21 ਜੂਨ ਨੂੰ ਝੋਨੇ ਦੀ ਲੁਆਈ ਦਾ ਅਖੀਰਲਾ ਗੇੜ ਸ਼ੁਰੂ ਹੋਣ ਮਗਰੋਂ ਬਿਜਲੀ ਦੀ ਮੰਗ 15500 ਮੈਗਾਵਾਟ ਟੱਪਣ ਦਾ ਅਨੁਮਾਨ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।