CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨਾਂ ਨੂੰ ਮੁਖਾਤਬ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਕੁਝ ਨਵਾਂ ਕਰਨ ਜਾ ਰਹੇ ਹਾਂ। ਇਸ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਇੱਕ ਅਪ੍ਰੈਲ ਤਕ ਨਹਿਰਾਂ ਵਿੱਚ ਪਾਣੀ ਪਹੁੰਚੇਗਾ। ਪਹਿਲੀ ਵਾਰ ਨਹਿਰਾਂ ਦੇ ਟੇਲ ਐਂਡ ਤਕ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨਵਰਸਿਟੀ ਵੱਲੋਂ ਸਿਫਾਰਸ਼ ਕੀਤੇ ਬੀਜ 'ਤੇ ਸਰਕਾਰ ਸਬਸਿਡੀ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਸਲਾਹ ਦਿੰਦੇ ਹਾਂ ਕਿ ਪੀਏਯੂ ਵੱਲੋਂ ਰਿਕਮੈਂਡ ਕੀਤੇ ਝੋਨੇ ਦੇ ਬੀਜ ਇਸਤੇਮਾਲ ਕਰਨ।
ਉਨ੍ਹਾਂ ਕਿਹਾ ਕਿ ਨਰਮਾ ਤੇ ਕਪਾਹ ਦੀ ਫ਼ਸਲ ਦੇ ਬੀਮਾ ਦੀ ਸ਼ਰੂਆਤ ਕੀਤੀ ਜਾਏਗੀ। ਇਹ ਸ਼ੁਰੂਆਤ 'ਆਪ' ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਬਾਸਮਤੀ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮਾਰਕਫੈੱਡ ਨੂੰ ਏਜੰਸੀ ਬਣਾ ਕੇ ਸਰਕਾਰ ਬਾਸਮਤੀ ਖਰੀਦੇਗੀ। ਪੂਸਾ ਚੁਤਾਲੀ ਪੱਕਣ ਵਿੱਚ ਜ਼ਿਆਦਾ ਸਮਾਂ ਲੈਂਦੀ ਹੈ ਤੇ ਪਾਣੀ ਵੀ ਜਿਆਦਾ ਲੈਂਦੀ ਹੈ। ਉਨ੍ਹਾਂ ਨੇ ਮਾਨਸਾ, ਬਠਿੰਡਾ, ਫਾਜ਼ਿਲਕਾ ਤੇ ਮੁਕਸਤਰ ਵਿੱਚ ਕਿਸਾਨਾਂ ਨੂੰ ਮੂੰਗੀ ਨਾ ਬੀਜਣ ਦੀ ਸਲਾਹ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ