ਪੜਚੋਲ ਕਰੋ
ਸਾਵਧਾਨ! ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ
ਮੱਕੀ ’ਤੇ ਫ਼ਾਲ ਆਰਮੀਵਰਮ ਕੀੜੇ ਦੇ ਹਮਲੇ ਸਬੰਧੀ ਸੁਚੇਤ ਕਰਦਿਆਂ ਪੀਏਯੂ ਦੇ ਵਿਗਿਆਨ ਵਿਭਾਗ ਦੇ ਮੁਖੀ ਡਾ. ਪੀਕੇ ਛੁਨੇਜਾ ਨੇ ਸਲਾਹ ਦਿੱਤੀ ਹੈ ਕਿ ਇਸ ਕੀੜੇ ਦੀ ਸੁੰਡੀ ਦੀ ਪਛਾਣ ਪਿਛਲੇ ਸਿਰੇ ਵੱਲ ਵਰਗਾਕਾਰ ਵਿੱਚ ਪਏ ਚਾਰ ਬਿੰਦੂਆਂ ਤੇ ਸਿਰ ਉੱਪਰ ਚਿੱਟੇ ਰੰਗ ਦੇ ‘Y’ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ।

ਲੁਧਿਆਣਾ: ਮੱਕੀ ’ਤੇ ਫ਼ਾਲ ਆਰਮੀਵਰਮ ਕੀੜੇ ਦੇ ਹਮਲੇ ਸਬੰਧੀ ਸੁਚੇਤ ਕਰਦਿਆਂ ਪੀਏਯੂ ਦੇ ਵਿਗਿਆਨ ਵਿਭਾਗ ਦੇ ਮੁਖੀ ਡਾ. ਪੀਕੇ ਛੁਨੇਜਾ ਨੇ ਸਲਾਹ ਦਿੱਤੀ ਹੈ ਕਿ ਇਸ ਕੀੜੇ ਦੀ ਸੁੰਡੀ ਦੀ ਪਛਾਣ ਪਿਛਲੇ ਸਿਰੇ ਵੱਲ ਵਰਗਾਕਾਰ ਵਿੱਚ ਪਏ ਚਾਰ ਬਿੰਦੂਆਂ ਤੇ ਸਿਰ ਉੱਪਰ ਚਿੱਟੇ ਰੰਗ ਦੇ ‘Y’ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ। ਹਮਲੇ ਦੀ ਸ਼ੁਰੂਆਤ ਵਿੱਚ ਛੋਟੀਆਂ ਸੁੰਡੀਆਂ ਪੱਤੇ ਦੀ ਸਤ੍ਹਾ ਨੂੰ ਖੁਰਚ ਕੇ ਖਾਂਦੀਆਂ ਹਨ, ਜਿਸ ਕਾਰਨ ਪੱਤਿਆਂ ’ਤੇ ਲੰਮੇ ਆਕਾਰ ਦੇ ਕਾਗਜ਼ੀ ਨਿਸ਼ਾਨ ਬਣਦੇ ਹਨ। ਜਦੋਂ ਸੁੰਡੀਆਂ ਵੱਡੀਆਂ ਹੁੰਦੀਆਂ ਹਨ ਤਾਂ ਇਹ ਪੱਤਿਆਂ ਉੱਪਰ ਬੇਤਰਤੀਬੇ ਗੋਲ ਆਕਾਰ ਜਾਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਡਾ. ਛੁਨੇਜਾ ਨੇ ਦੱਸਿਆ ਕਿ ਕੀੜੇ ਦੇ ਵਾਧੇ ਤੇ ਫ਼ੈਲਾਅ ਨੂੰ ਸੀਮਤ ਕਰਨ ਲਈ ਮੱਕੀ ਦੀ ਬਿਜਾਈ ਸਿਫ਼ਾਰਸ਼ ਅਨੁਸਾਰ 30 ਜੂਨ ਤੱਕ ਮੁਕੰਮਲ ਕਰ ਲੈਣੀ ਚਾਹੀਦੀ ਹੈ। ਚਾਰੇ ਵਾਲੀ ਮੱਕੀ ਦੀ ਬਿਜਾਈ ਅੱਧ-ਅਪਰੈਲ ਤੋਂ ਅੱਧ-ਅਗਸਤ ਤੱਕ ਹੀ ਸੀਮਤ ਰੱਖੀ ਜਾਵੇ ਅਤੇ ਅਤਿ-ਸੰਘਣੀ ਬਿਜਾਈ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੀੜੇ ਦਾ ਤੇਜ਼ੀ ਨਾਲ ਫੈਲਾਅ ਰੋਕਣ ਲਈ ਚਾਰੇ ਵਾਲੀ ਮੱਕੀ ਵਿੱਚ ਰਵਾਂਹ/ਬਾਜਰਾ/ਜੁਆਰ ਰਲਾ ਕੇ ਹੀ ਬੀਜਣੇ ਚਾਹੀਦੇ ਹਨ। ਜੇ ਫਸਲ ਉੱਪਰ ਕੀੜੇ ਦਾ ਹਮਲਾ ਵਿਖਾਈ ਦੇਵੇ ਤਾਂ ਇਸ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐਸਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ’ਚ ਘੋਲ ਕੇ ਛਿੜਕਾਅ ਕੀਤੀ ਜਾਵੇ। ਛਿੜਕਾਅ ਕਰਨ ਵੇਲੇ ਸਪਰੇਅ-ਪੰਪ ਦੀ ਨੋਜ਼ਲ ਦੀ ਦਿਸ਼ਾ ਮੱਕੀ ਦੀ ਗੋਭ ਵੱਲ ਹੋਣੀ ਚਾਹੀਦੀ ਹੈ। ਚਾਰੇ ਵਾਲੀ ਫ਼ਸਲ ’ਤੇ ਕੋਰਾਜਨ 18.5 ਐਸ ਸੀ ਨੂੰ 0.4 ਮਿਲੀਲਿਟਰ, ਪ੍ਰਤੀਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਉਣਾ ਚਾਹੀਦਾ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















