ਪੜਚੋਲ ਕਰੋ

ਮਨਪ੍ਰੀਤ ਬਾਦਲ ਦੇ ਕਿਸਾਨਾਂ ਲਈ ਖਿਆਲੀ ਪੁਲਾਓ, ਝੋਨੇ ਹੇਠੋਂ 10 ਲੱਖ ਹੈੱਕਟੇਅਰ ਰਕਬਾ ਕੱਢਣਾ ਚਾਹੁੰਦੇ

ਚੰਡੀਗੜ੍ਹ: ਪੰਜਾਬ ਸਰਕਾਰ ਦੋ ਸਾਲਾਂ ਵਿੱਚ ਵੀ ਕਿਸਾਨਾਂ ਲਈ ਕੋਈ ਪੁਖਤਾ ਨੀਤੀ ਨਹੀਂ ਉਲੀਕ ਸਕੀ ਜਿਸ ਨਾਲ ਖੇਤੀ ਸੰਕਟ ਦਾ ਹੱਲ ਕੀਤਾ ਜਾ ਸਕੇ। ਪੰਜਾਬ ਦੇ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਰਵਾਇਤੀ ਖੇਤੀ ਕਣਕ-ਝੋਨੇ ਦੇ ਚੱਕਰ ਦਾ ਕੋਈ ਢੁਕਵਾਂ ਬਦਲ ਨਾ ਹੋਣਾ ਵੀ ਹੈ। ਇਸ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਵਿੱਚ ਦਾਅਵੇ ਤਾਂ ਵੱਡੇ ਕੀਤੇ ਹਨ ਪਰ ਇਹ ਹਕੀਕਤ ਤੋਂ ਕੋਹਾਂ ਦੂਰ ਹਨ। ਵਿੱਤ ਮੰਤਰੀ ਨੇ ਬਾਗ਼ਬਾਨੀ ਮਿਸ਼ਨ ਤਹਿਤ 60.46 ਕਰੋੜ ਰੁਪਏ ਦੀ ਬਜਟ ਵਿੱਚ ਵਿਵਸਥਾ ਕਰਕੇ ਝੋਨੇ ਦੀ ਕਾਸ਼ਤ ਹੇਠੋਂ ਤਕਰੀਬਨ ਦਸ ਲੱਖ ਹੈੱਕਟੇਅਰ ਰਕਬਾ ਕੱਢਣ ਦੀ ਤਜਵੀਜ਼ ਪੇਸ਼ ਕੀਤੀ ਹੈ। ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਜਵੀਜ਼ ਨੂੰ ਲਾਗੂ ਕਰਨਾ ਸੰਭਵ ਹੀ ਨਹੀਂ। ਮਨਪ੍ਰੀਤ ਬਾਦਲ ਨੇ ਆਪਣੀ ਬਜਟ ਤਜਵੀਜ਼ ਵਿੱਚ ਕਿਹਾ ਹੈ ਕਿ ਖੇਤੀਬਾੜੀ ਮਾਹਿਰ ਸ਼ਿਫਾਰਸ਼ ਕਰਦੇ ਹਨ ਕਿ ਸੂਬੇ ਨੂੰ ਖੇਤੀਬਾੜੀ ਦੀ ਸਥਿਰਤਾ ਲਈ ਤੇ ਫ਼ਸਲੀ ਚੱਕਰ ਬਦਲਣ ਦੀ ਵੱਡੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਫਲਾਂ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਵਾਸਤੇ ਸਮੂਹਿਕ ਸੁਵਿਧਾ ਅਬੋਹਰ ਵਿੱਚ ਕਾਇਮ ਕੀਤੀ ਜਾ ਰਹੀ ਹੈ ਜਿਸ ਵਾਸਤੇ 19.67 ਕਰੋੜ ਰੁਪਏ ਰੱਖੇ ਹਨ। ਕਾਬਲੇਗੌਰ ਹੈ ਕਿ ਪੰਜਾਬ ਦੇ ਕਿਸਾਨ ਫ਼ਸਲੀ ਚੱਕਰ ਬਦਲਣ ਲਈ ਤਿਆਰ ਹਨ ਬਸ਼ਰਤੇ ਸਰਕਾਰ ਜਿਹੜੀ ਬਦਲਵੀਆਂ ਫ਼ਸਲਾਂ ਦੀ ਖੇਤੀ ਕਰਵਾਏਗੀ, ਉਨ੍ਹਾਂ ਦੀ ਮਾਰਕੀਟਿੰਗ ਦਾ ਪ੍ਰਬੰਧ ਕਰੇ। ਇਸ ਵਾਰ ਸੂਬੇ ਵਿੱਚ ਆਲੂਆਂ ਦੀ ਜਿਣਸ ਸੜਕਾਂ ’ਤੇ ਰੁਲੀ ਹੈ ਤੇ ਕਿੰਨੂਆਂ ਦੀ ਖ਼ਰੀਦ ਦੀ ਹਾਲਤ ਵੀ ਚੰਗੀ ਨਹੀਂ। ਇਸ ਤੋਂ ਪਹਿਲਾਂ ਸੂਬੇ ਦੇ ਕਿਸਾਨ ਅੰਗੂਰ, ਸੂਰਜਮੁਖੀ, ਦਾਲਾਂ ਦੀ ਖੇਤੀ ਦੇ ਤਜਰਬੇ ਕਰ ਚੁੱਕੇ ਹਨ, ਪਰ ਨਿਰਾਸ਼ ਹੀ ਹੋਏ ਹਨ। ਆਰਥਿਕ ਮਾਹਿਰ ਪ੍ਰੋ. ਰਣਜੀਤ ਸਿੰਘ ਘੁੰਮਣ ਨੇ ਸਰਕਾਰ ਦੀ ਇਸ ਤਜਵੀਜ਼ ਬਾਰੇ ਕਿਹਾ ਕਿ ਕੀ ਸਰਕਾਰ ਨੇ ਸਰਵੇਖਣ ਕਰ ਲਿਆ ਹੈ ਕਿ ਫਲਾਂ ਤੇ ਸਬਜ਼ੀਆਂ ਦੀ ਕੁੱਲ ਲੋੜ ਕਿੰਨੀ ਹੈ। ਜੇ ਸਰਕਾਰ ਫ਼ਸਲੀ ਚੱਕਰ ਨੂੰ ਬਦਲਣਾ ਚਾਹੁੰਦੀ ਹੈ ਤਾਂ ਉਸ ਨੂੰ ਸ਼ਹਿਰਾਂ ਦੇ ਨੇੜੇ ਜ਼ਮੀਨ ਦੀ ਪਛਾਣ ਕਰਨੀ ਚਾਹੀਦੀ ਹੈ ਤੇ ਮਾਰਕੀਟਿੰਗ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਜੇ ਕਿਸਾਨਾਂ ਨੂੰ ਸਬਜ਼ੀਆਂ ਤੇ ਫਲਾਂ ਦੀ ਖੇਤੀ ਦਾ ਭਾਅ ਨਾ ਮਿਲਿਆ ਤਾਂ ਉਹ ਇਸ ਦੀ ਭਰਪਾਈ ਕਿਥੋਂ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੇ ਆਲੂ ਰੁਲੇ ਹਨ, ਉਹ ਸਰਕਾਰ ਦੀ ਫ਼ਸਲੀ ਚੱਕਰ ਬਦਲਣ ਦੀ ਤਜਵੀਜ਼ ਨੂੰ ਕਿਵੇਂ ਮੰਨਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ਸਲੀ ਚੱਕਰ ਬਦਲਣ ਦੇ ਉਲਟ ਝੋਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 8969 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਪ੍ਰਬੰਧ ਕੀਤਾ ਹੈ। ਇਸ ਸਥਿਤੀ ਵਿਚ ਕਿਸਾਨ ਸਰਕਾਰ ਦੀ ਇਸ ਤਜਵੀਜ਼ ਨੂੰ ਕਿਉਂ ਪ੍ਰਵਾਨ ਕਰਨਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦਸ ਲੱਖ ਹੈਕਟੇਅਰ ਦੀ ਥਾਂ ਇੱਕ ਲੱਖ ਹੈਕਟੇਅਰ ਰਕਬੇ ਨੂੰ ਝੋਨੇ ਦੀ ਖੇਤੀ ਤੋਂ ਬਾਹਰ ਕੱਢ ਲਵੇ ਤਾਂ ਇਹ ਹੀ ਬਹੁਤ ਵੱਡੀ ਪ੍ਰਾਪਤੀ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget