ਜਲੰਧਰ: ਸਰਕਾਰ ਵੱਲੋਂ ਕਿਸਾਨਾਂ ਲਈ ਕਰਜ਼ ਮੁਆਫ਼ੀ ਦੀ ਦੂਜੀ ਕਿਸ਼ਤ ਜਾਰੀ ਕਰਨ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਕਾਲੀ-ਭਾਜਪਾ ਸਰਕਾਰਾਂ ਨੂੰ ਖ਼ੂਬ ਰਗੜੇ ਲਾਏ। ਉਨ੍ਹਾਂ ਕਿਸਾਨਾਂ ਦੀ ਕਰਜ਼ ਮੁਆਫ਼ੀ ਨੂੰ ਕੇਂਦਰ ਦੀ ਜ਼ਿੰਮੇਵਾਰੀ ਦੱਸਿਆ।


ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਸਰਕਾਰ ਦੀ ਕਰਜ਼ਾ ਮੁਕਤੀ ਸਕੀਮ ਕਿਸਾਨਾਂ ਲਈ ਸੰਪੂਰਨ ਨਹੀਂ ਹੈ, ਪਰ ਇਹ ਕਿਸਾਨ ਕੇਵਲ ਪੰਜਾਬ ਦੇ ਨਹੀਂ ਬਲਕਿ ਇਹ ਦੇਸ਼ ਦੇ ਕਿਸਾਨ ਹਨ।

ਵਿੱਤ ਮੰਤਰੀ ਨੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਬੱਚਿਆਂ ਨੂੰ ਕਿਤਾਬਾਂ ਨਹੀਂ ਦੇ ਸਕੇ, ਬਿਮਾਰਾਂ ਦਾ ਇਲਾਜ ਨਹੀਂ ਕਰਵਾ ਸਕੇ ਉਹ ਸਾਡੇ ਵਿੱਚ ਗ਼ਲਤੀਆਂ ਕੱਢ ਰਹੇ ਹਨ ਤੇ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰ ਰਹੇ ਹਨ।