SKM ਦੀ ਮਜ਼ਬੂਤੀ ਲਈ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ ਗੈਰ ਸਿਆਸੀ ਜਥੇਬੰਦੀਆਂ ਦੀ ਮੀਟਿੰਗ
ਬਠਿੰਡਾ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਅੱਜ ਪੰਜਾਬ ਹਰਿਆਣਾ ਰਾਜਸਥਾਨ ਦੀਆਂ ਗ਼ੈਰ ਸਿਆਸੀ ਜਥੇਬੰਦੀਆਂ ਇਕ ਵਿਸ਼ੇਸ਼ ਮੀਟਿੰਗ ਲਈ ਇਕੱਠੀਆਂ ਹੋਈਆਂ।
ਬਠਿੰਡਾ: ਬਠਿੰਡਾ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਅੱਜ ਪੰਜਾਬ ਹਰਿਆਣਾ ਰਾਜਸਥਾਨ ਦੀਆਂ ਗ਼ੈਰ ਸਿਆਸੀ ਜਥੇਬੰਦੀਆਂ ਇਕ ਵਿਸ਼ੇਸ਼ ਮੀਟਿੰਗ ਲਈ ਇਕੱਠੀਆਂ ਹੋਈਆਂ।ਇਹ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਸੁਰਜੀਤ ਸਿੰਘ ਫੂਲ, ਮਨਿੰਦਰ ਸਿੰਘ ਮਾਨ ਰਾਜਸਥਾਨ ਅਤੇ ਚੌਧਰੀ ਯੋਗਿੰਦਰ ਨੈਨ ਹਰਿਆਣਾ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਨੀਪਥ ਯੋਜਨਾ ਦੇ ਵਿਰੁੱਧ ਕੀਤੇ ਗਏ ਪ੍ਰਦਰਸ਼ਨਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਬਿਹਤਰੀ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀਆਂ ਜਥੇਬੰਦੀਆਂ ਨੇ 19 ਜੂਨ ਨੂੰ ਇਕ ਚਿੱਠੀ ਕੋਆਰਡੀਨੇਸ਼ਨ ਕਮੇਟੀ ਨੂੰ ਲਿਖੀ ਸੀ।ਜਿਸ ਦਾ ਕੋਈ ਜਵਾਬ ਨਾ ਮਿਲਣ ਉਪਰੰਤ ਅੱਜ ਫੇਰ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੀਆਂ ਗੈਰ ਸਿਆਸੀ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿਚ ਦੁਬਾਰਾ ਇਕ ਚਿੱਠੀ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕੋਆਰਡੀਨੇਸ਼ਨ ਕਮੇਟੀ ਨੂੰ ਲਿਖੀ ਗਈ।
ਇਕ ਮਤਾ ਪਾਸ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਲਖੀਮਪੁਰ ਖੀਰੀ ਮਾਮਲੇ ਤੇ ਕੋਈ ਮਜ਼ਬੂਤ ਐਕਸ਼ਨ ਪ੍ਰੋਗਰਾਮ ਦਿੱਤਾ ਜਾਵੇਗਾ।ਇਸ ਲਈ ਐੱਸਕੇਐੱਮ ਭਾਰਤ ਦੀ ਮੀਟਿੰਗ ਵਿੱਚ ਜ਼ੋਰਦਾਰ ਢੰਗ ਨਾਲ ਏਜੰਡਾ ਰੱਖ ਕੇ ਦਬਾਅ ਬਣਾਇਆ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ 2 ਜੁਲਾਈ ਨੂੰ ਪੂਰੇ ਭਾਰਤ ਦੀਆਂ ਗ਼ੈਰ ਰਾਜਨੀਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਮਜ਼ਬੂਤੀ ਲਈ ਦਿੱਲੀ ਵਿਖੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :