ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਮੌਸਮ ਬਦਲ ਰਿਹਾ ਹੈ। ਕਈ ਇਲਾਕਿਆਂ ਵਿੱਚ ਮੀਂਹ ਦੀ ਸਥਿਤੀ ਹੈ। ਹੁਣ ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਮਈ ਨੂੰ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਮਈ ਨੂੰ ਉੱਤਰੀ ਭਾਰਤ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਹਿਮਾਚਲ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਂਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਪੰਜਾਬ, ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ।



ਉਧਰ ਚੱਕਰਵਾਤੀ ਤਾਉਤੇ ਕਾਰਨ ਦੇਸ਼ ਵਿੱਚ ਤਬਾਹੀ ਆਈ ਹੈ। ਚੱਕਰਵਾਤੀ ਤਾਉਤੇ ਕਾਰਨ ਕਈ ਸੂਬਿਆਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਗੁਜਰਾਤ ਵਿੱਚ ਚੱਕਰਵਾਤ ਨਾਲ ਜੁੜੀਆਂ ਘਟਨਾਵਾਂ ਵਿੱਚ ਘੱਟੋ ਘੱਟ ਸੱਤ ਲੋਕਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਨਾਲ ਸਮੁੰਦਰੀ ਕੰਢੇ ਦੇ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ, ਬਿਜਲੀ ਦੇ ਖੰਭਿਆਂ ਅਤੇ ਦਰੱਖਤ ਉਖੜ ਗਏ। ਇਸ ਦੇ ਨਾਲ ਹੀ ਕਈ ਘਰਾਂ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।


ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਦੀ ਅੱਧੀ ਰਾਤ ਨੂੰ ਸੌਰਾਸ਼ਟਰ ਖੇਤਰ ਦੇ ਦਿਉ ਅਤੇ ਉਨਾ ਦੇ ਵਿਚਕਾਰ ਗੁਜਰਾਤ ਦੇ ਤੱਟ 'ਤੇ ਟੱਕਰਾਉਣ ਮਗਰੋਂ ਚੱਕਰਵਾਤ ਤਾਉਤੇ ਕਮਜ਼ੋਰ ਹੋ ਗਿਆ ਹੈ।


ਇਹ ਵੀ ਪੜ੍ਹੋ: ਤਰਬੂਜ ਹੇਠਾਂ ਲੁੱਕਾ ਕੇ ਲੈ ਜਾ ਰਹੇ ਸੀ ਨਸ਼ੇ ਦੀ ਖੇਪ, ਹਰਿਆਣਾ ਪੁਲਿਸ ਨੇ ਕੀਤੀ ਬਰਾਮਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904