ਚੰਡੀਗੜ੍ਹ: ਪੋਹ ਦੇ ਮਹੀਨੇ ਦੇ ਨਾਲ ਪੰਜਾਬ ਵਿੱਚ ਠੰਢ ਹੋਰ ਜ਼ਿਆਦਾ ਵਧ ਰਹੀ ਹੈ। ਪਾਰਾ ਹੇਠਾਂ ਡਿੱਗਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਧੁੰਦ ਤੇ ਸ਼ੀਤ ਲਹਿਰ ਚੱਲਣੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ 'ਚ ਕੱਲ੍ਹ ਸ਼ੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ।


ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 22 ਤੇ 23 ਦਸੰਬਰ ਲਈ ਕਈ ਥਾਵਾਂ 'ਤੇ ਸੰਘਣੀ ਧੂੰਦ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ ਤੇ ਸੰਗਰੂਰ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਹੈ।


 




ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ