Weather Update: ਮੌਸਮ ਵਿਭਾਗ ਦਾ ਅਲਰਟ! ਮੌਨਸੂਨ ਪੰਜਾਬ, ਹਰਿਆਣਾ, ਦਿੱਲੀ ਵੱਲ ਆਉਣ ’ਚ ਹਾਲੇ ਕੁਝ ਹੋਰ ਦਿਨ
ਅੱਜ ਓਡੀਸ਼ਾ, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਕੋਂਕਣ ਅਤੇ ਗੋਆ ਤੇ ਤੱਟੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸਿੱਕਿਮ, ਉੱਤਰ-ਪੂਰਬ ਭਾਰਤ, ਕੇਰਲਾ, ਮੱਧ ਪ੍ਰਦੇਸ਼ ਤੇ ਵਿਦਰਭ ਦੇ ਕੁਝ ਹਿੱਸਿਆਂ ਵਿੱਚ ਹੋ ਸਕਦੀ ਹੈ।
ਨਵੀਂ ਦਿੱਲੀ: ਰਾਜਸਥਾਨ, ਪੰਜਾਬ, ਹਰਿਆਣਾ ਤੇ ਦਿੱਲੀ ਵੱਲ ਮੌਨਸੂਨ ਦੇ ਆਉਣ ਵਿੱਚ ਹਾਲੇ ਕੁਝ ਦੇਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਾਲਾਂਕਿ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ-ਤਿੰਨ ਦਿਨਾਂ ਵਿੱਚ ਥੋੜ੍ਹੀ ਹੌਲੀ ਰਫ਼ਤਾਰ ਨਾਲ ਪ੍ਰਗਤੀ ਹੋਵੇਗੀ। ਮੌਨਸੂਨ ਦੀ ਉੱਤਰੀ ਹੱਦ ਦੀਊ, ਸੂਰਤ, ਨੰਦਰਬਾਰ, ਭੋਪਾਲ, ਨੌਗੌਂਗ, ਹਮੀਰਪੁਰ, ਬਾਰਾਬੰਕੀ, ਬਰੇਲੀ, ਸਹਾਰਨਪੁਰ, ਅੰਬਾਲਾ ਤੇ ਅੰਮ੍ਰਿਤਸਰ ਤੋਂ ਲੰਘ ਰਹੀ ਹੈ।
ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਫਿਰ ਕੁਝ ਸਰਗਰਮੀ ਹੋਣ ਦੀ ਸੰਭਾਵਨਾ ਹੈ। ਲਖਨਊ ਵਿੱਚ ਸਥਿਤ ਮੌਸਮ ਵਿਗਿਆਨ ਕੇਂਦਰ ਦੀ ਰਿਪੋਰਟ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜਿਸ ਕਾਰਨ ਅਗਲੇ 24 ਤੋਂ 48 ਘੰਟਿਆਂ ਦੌਰਾਨ ਰਾਜ ਦੇ ਇਸ ਹਿੱਸੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਸਕਦੀ ਹੈ।
ਅੱਜ ਓਡੀਸ਼ਾ, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਕੋਂਕਣ ਅਤੇ ਗੋਆ ਤੇ ਤੱਟੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸਿੱਕਿਮ, ਉੱਤਰ-ਪੂਰਬ ਭਾਰਤ, ਕੇਰਲਾ, ਮੱਧ ਪ੍ਰਦੇਸ਼ ਤੇ ਵਿਦਰਭ ਦੇ ਕੁਝ ਹਿੱਸਿਆਂ ਵਿੱਚ ਹੋ ਸਕਦੀ ਹੈ।
ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਮਰਾਠਵਾੜਾ, ਅੰਦਰੂਨੀ ਕਰਨਾਟਕ, ਤੇਲੰਗਾਨਾ, ਅੰਡੇਮਾਨ ਤੇ ਨਿਕੋਬਾਰ ਟਾਪੂ ਤੇ ਲਕਸ਼ਦੀਪ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ। ਪੱਛਮੀ ਹਿਮਾਲਿਆ ਦੇ ਬਾਕੀ ਹਿੱਸਿਆਂ, ਪੱਛਮੀ ਉੱਤਰ ਪ੍ਰਦੇਸ਼ ਦੇ ਪੰਜਾਬ, ਹਰਿਆਣਾ ਤੇ ਦਿੱਲੀ ਦੇ ਹਿੱਸਿਆਂ ਵਿੱਚ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ।
ਮੌਨਸੂਨ ਤੋਂ ਪਹਿਲਾਂ ਦੀ ਬਾਰਸ਼ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਬਾਰਸ਼ ਕੀਤੀ, ਜਿਸ ਨਾਲ ਲੋਕਾਂ ਨੂੰ ਗਰਮ ਮੌਸਮ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਅੱਜ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਸ਼ਾਮ 5.30 ਵਜੇ ਹਵਾ ਵਿੱਚ ਨਮੀ ਦਾ ਪੱਧਰ 51 ਪ੍ਰਤੀਸ਼ਤ ਰਿਹਾ। ਦਿੱਲੀ ਸ਼ੁੱਕਰਵਾਰ ਨੂੰ ਬੱਦਲਵਾਈ ਰਹੇਗੀ ਤੇ ਹਲਕੀ ਵਰਖਾ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜ ਪ੍ਰਮੁੱਖ IT ਕੰਪਨੀਆਂ ਇਸੇ ਵਰ੍ਹੇ ਕਰਨਗੀਆਂ 96,000 ਨਵੇਂ ਮੁਲਾਜ਼ਮ ਭਰਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin