Milk Price Hike: ਕਿਸਾਨਾਂ ਲਈ ਖੁਸ਼ਖਬਰੀ! ਦੁੱਧ ਦੇ ਭਾਅ 'ਚ ਮੋਟਾ ਵਾਧਾ
ਮਿਲਕਫੈੱਡ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੁੱਧ ਦੇ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਚੰਡੀਗੜ੍ਹ: ਮਿਲਕਫੈੱਡ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੁੱਧ ਦੇ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਡੇਅਰੀ ਫਾਰਮਰ ਕਾਫੀ ਸਮੇਂ ਤੋਂ ਦੁੱਧ ਦਾ ਭਾਅ ਵਧਾਉਣ ਦੀ ਮੰਗ ਕਰ ਰਹੇ ਸੀ ਕਿਉਂਕਿ ਫੀਡ ਤੇ ਡੀਜ਼ਲ ਦੇ ਰੇਟ ਵਧਣ ਕਰਕੇ ਲਾਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ।
ਡੇਅਰੀ ਫਾਰਮਰਾਂ ਦੀ ਮੰਗ ਮੰਨਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲੀ ਜੁਲਾਈ ਤੋਂ ਪੰਜਾਬ ’ਚ ਮਿਲਕਫੈੱਡ ਦੇ ਦੁੱਧ ਦੇ ਖਰੀਦ ਭਾਅ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਕਰਕੇ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਪਹਿਲੀ ਜੁਲਾਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।
ਸਹਿਕਾਰਤਾ ਮੰਤਰੀ ਰੰਧਾਵਾ ਨੇ ਇਹ ਐਲਾਨ ਮੰਗਲਵਾਰ ਨੂੰ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿੱਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਫ਼ੈਸਲੇ ਨਾਲ 2.5 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ।
ਇਹ ਵੀ ਪੜ੍ਹੋ: Raj Kaushal Death: ਮੰਦਿਰਾ ਬੇਦੀ ਦੇ ਪਤੀ ਦਾ ਦੇਹਾਂਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin