ਕਰੋੜਾਂ ਕਿਸਾਨਾਂ ਨੂੰ ਜਲਦ ਮਿਲਣ ਵਾਲੀ ਖੁਸ਼ਖਬਰੀ, ਜਾਣੋ ਕਦੋਂ ਆਵੇਗੀ ਅਗਲੀ ਕਿਸ਼ਤ?
ਦਰਅਸਲ ਸਰਕਾਰ ਅਗਲੀ ਕਿਸ਼ਤ ਅਗਸਤ ਦੇ ਅਖੀਰਲੇ ਹਫ਼ਤੇ ਜਾਂ ਸਤੰਬਰ ਦੇ ਸ਼ੁਰੂ 'ਚ ਕਿਸਾਨਾਂ ਦੇ ਅਕਾਊਂਟ 'ਚ ਭੇਜ ਸਕਦੀ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਇਸ ਮਹੀਨੇ ਆਰਥਿਕ ਲਾਭ ਮਿਲਣ ਦੀ ਉਮੀਦ ਹੈ।
PM Kisan Yojana Update: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਹਰ ਸਾਲ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਰਕਮ ਟਰਾਂਸਫ਼ਰ ਕੀਤੀ ਜਾਂਦੀ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਪਿਛਲੇ ਕੁਝ ਸਾਲਾਂ ਤੋਂ ਇਹ ਸਕੀਮ ਚਲਾ ਰਹੀ ਹੈ। ਇਸ ਸਕੀਮ 'ਚ ਹਰ ਚਾਰ ਮਹੀਨੇ ਬਾਅਦ 2000 ਰੁਪਏ ਕਿਸਾਨਾਂ ਦੇ ਅਕਾਊਂਟ 'ਚ ਟਰਾਂਸਫ਼ਰ ਕੀਤੇ ਜਾਂਦੇ ਹਨ।
ਹੁਣ ਤੱਕ ਸਰਕਾਰ ਕਿਸਾਨਾਂ ਦੇ ਖਾਤੇ 'ਚ ਕੁੱਲ 11 ਕਿਸ਼ਤਾਂ ਟਰਾਂਸਫ਼ਰ ਕਰ ਚੁੱਕੀ ਹੈ। ਹੁਣ ਕਿਸਾਨ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੌਰਾਨ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੋ ਗਿਆ ਹੈ। ਈ-ਕੇਵਾਈਸੀ ਦੀ ਆਖਰੀ ਮਿਤੀ 31 ਜੁਲਾਈ 2022 ਸੀ, ਜੋ ਪਹਿਲਾਂ ਹੀ ਲੰਘ ਚੁੱਕੀ ਹੈ। ਹੁਣ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਈ-ਕੇਵਾਈਸੀ ਨਹੀਂ ਕਰਵਾਇਆ ਹੈ, ਉਨ੍ਹਾਂ ਨੂੰ ਅਗਲੀ ਕਿਸ਼ਤ ਲੈਣ 'ਚ ਮੁਸ਼ਕਲ ਆ ਸਕਦੀ ਹੈ।
ਜਾਣੋ ਅਗਲੀ ਕਿਸ਼ਤ ਕਦੋਂ ਆਵੇਗੀ?
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਮਤਲਬ 12ਵੀਂ ਕਿਸ਼ਤ ਦੀ ਗੱਲ ਕਰੀਏ ਤਾਂ ਜਲਦੀ ਹੀ ਕਰੋੜਾਂ ਕਿਸਾਨਾਂ ਨੂੰ ਖੁਸ਼ਖਬਰੀ ਮਿਲਣ ਵਾਲੀ ਹੈ। ਦਰਅਸਲ ਸਰਕਾਰ ਅਗਲੀ ਕਿਸ਼ਤ ਅਗਸਤ ਦੇ ਅਖੀਰਲੇ ਹਫ਼ਤੇ ਜਾਂ ਸਤੰਬਰ ਦੇ ਸ਼ੁਰੂ 'ਚ ਕਿਸਾਨਾਂ ਦੇ ਅਕਾਊਂਟ 'ਚ ਭੇਜ ਸਕਦੀ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਇਸ ਮਹੀਨੇ ਆਰਥਿਕ ਲਾਭ ਮਿਲਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਆਖ਼ਰੀ ਮਤਲਬ 11ਵੀਂ ਕਿਸ਼ਤ 31 ਮਈ ਨੂੰ ਕਿਸਾਨਾਂ ਦੇ ਅਕਾਊਂਟ 'ਚ ਟਰਾਂਸਫਰ ਕੀਤੀ ਗਈ ਸੀ। ਉਸ ਸਮੇਂ 10 ਕਰੋੜ ਤੋਂ ਵੱਧ ਕਿਸਾਨਾਂ ਦੇ ਅਕਾਊਂਟਾਂ 'ਚ ਪੈਸੇ ਭੇਜੇ ਗਏ ਸਨ।
ਗੈਰ-ਕਾਨੂੰਨੀ ਲਾਭਪਾਤਰੀਆਂ ਨੂੰ ਨੋਟਿਸ
ਪਿਛਲੇ ਕਈ ਦਿਨਾਂ ਤੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਗ਼ੈਰ-ਕਾਨੂੰਨੀ ਢੰਗ ਨਾਲ ਫ਼ਾਇਦਾ ਲੈਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ ਹੋ ਗਈ ਹੈ। ਅਜਿਹੇ ਲੋਕਾਂ ਨੂੰ ਪੈਸੇ ਵਾਪਸ ਕਰਨ ਲਈ ਨੋਟਿਸ ਭੇਜਿਆ ਜਾ ਰਿਹਾ ਹੈ। ਕਿਹਾ ਗਿਆ ਹੈ ਕਿ ਪੈਸੇ ਤੁਰੰਤ ਵਾਪਸ ਨਾ ਕਰਨ 'ਤੇ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਸਕਦੀ ਹੈ।