MSP: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਇਨ੍ਹਾਂ ਫਸਲਾਂ 'ਤੇ ਵਧਾਈ ਬੰਪਰ MSP, ਜਾਣੋ ਨਵੇਂ ਰੇਟ
MSP: ਕੇਂਦਰ ਸਰਕਾਰ ਨੇ 14 ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਧਾ ਦਿੱਤਾ ਹੈ। ਇਸ ਵਾਧੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿਤ ਭਾਅ ਮਿਲੇਗਾ।
ਕੇਂਦਰ ਸਰਕਾਰ ਨੇ ਸਾਉਣੀ ਦੀਆਂ 14 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ। ਐਮਐਸਪੀ ਵਿੱਚ ਝੋਨੇ ਦੀ ਕੀਮਤ ਵਿੱਚ 117 ਰੁਪਏ ਪ੍ਰਤੀ ਕੁਇੰਟਲ, ਮੂੰਗੀ ਦੀ ਕੀਮਤ ਵਿੱਚ 124 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਘੱਟੋ-ਘੱਟ ਸਮਰਥਨ ਮੁੱਲ ਵਧਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ।
ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 7121 ਰੁਪਏ ਤੈਅ ਕੀਤਾ ਗਿਆ ਹੈ, ਜਿਸ ਵਿਚ 501 ਰੁਪਏ ਦਾ ਵਾਧਾ ਹੋਇਆ ਹੈ। ਰਾਗੀ, ਮੱਕੀ, ਮੂੰਗੀ, ਤੁਰ, ਉੜਦ ਅਤੇ ਮੂੰਗਫਲੀ ਦੇ ਤੇਲ ਲਈ ਵੀ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਦੋ ਲੱਖ ਨਵੇਂ ਗੋਦਾਮ ਬਣਾਏ ਜਾ ਰਹੇ ਹਨ। ਸਰਕਾਰ ਕਿਸਾਨਾਂ 'ਤੇ ਧਿਆਨ ਦੇ ਰਹੀ ਹੈ ਅਤੇ ਆਰਥਿਕਤਾ ਦੇ ਵਿਕਾਸ ਲਈ ਕੰਮ ਕਰ ਰਹੀ ਹੈ।
Cabinet approves Minimum Support Prices (MSP) for Kharif Crops for Marketing Season 2024-25
— PIB India (@PIB_India) June 19, 2024
In the 2018-19 Union Budget, the Government of India had taken a policy decision of fixing the MSP at a level of at least 1.5 times the All-India weighted average cost of production
The… pic.twitter.com/cn5xAywcTY
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਕਿਸਾਨ ਭਲਾਈ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਸਾਉਣੀ ਦੇ ਸੀਜ਼ਨ ਵਿੱਚ ਕਿਸਾਨਾਂ ਲਈ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਲਾਗਤ ਮੁੱਲ ਤੋਂ ਘੱਟੋ-ਘੱਟ 1.5 ਗੁਣਾ ਵੱਧ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: International Yoga Day 2024: ਜਾਣੋ ਬੱਚਿਆਂ ਨੂੰ ਯੋਗਾ ਸਿਖਾਉਣ ਦੀ ਸਹੀ ਉਮਰ ਕੀ ਹੁੰਦੀ? ਮਾਹਿਰਾਂ ਦੀ ਮੰਨੋ ਇਹ ਸਲਾਹ
ਇਨ੍ਹਾਂ ਫਸਲਾਂ ਦੀ ਵਧਾਈ ਐਮਐਸਪੀ
ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧਾ ਕੀਤਾ ਹੈ। ਜਵਾਰ, ਝੋਨਾ, ਬਾਜਰਾ, ਰਾਗੀ, ਮੱਕੀ, ਤੁੜ, ਮੂੰਗੀ, ਉੜਦ, ਮੂੰਗਫਲੀ, ਸੂਰਜਮੁਖੀ, ਸੋਇਆਬੀਨ ਅਤੇ ਤਿਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਜਵਾਰ ਦਾ ਘੱਟੋ-ਘੱਟ ਸਮਰਥਨ ਮੁੱਲ 3371 ਰੁਪਏ, ਝੋਨਾ 2300 ਰੁਪਏ, ਬਾਜਰਾ 3625 ਰੁਪਏ, ਰਾਗੀ 4290 ਰੁਪਏ, ਮੱਕੀ 2225 ਰੁਪਏ, ਤੁੜ 7550 ਰੁਪਏ, ਮੂੰਗੀ 8682 ਰੁਪਏ, ਉੜਦ 7400 ਰੁਪਏ, ਮੂੰਗਫਲੀ 6783 ਰੁਪਏ, ਸੂਰਜਮੁਖੀ ਦਾ 7280 ਰੁਪਏ, ਸੋਇਆਬੀਨ 4892 ਰੁਪਏ ਅਤੇ ਤਿਲ 9267 ਰੁਪਏ ਹੋ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਕਿਸਾਨ ਸਨਮਾਨ ਨਿਧੀ ਜਾਰੀ ਕਰਨ ਨਾਲ ਸਬੰਧਤ ਫਾਈਲ 'ਤੇ ਦਸਤਖਤ ਕੀਤੇ ਸਨ। ਜਿਸ ਤੋਂ ਬਾਅਦ 18 ਜੂਨ ਨੂੰ ਪ੍ਰਧਾਨ ਮੰਤਰੀ ਨੇ ਯੂਪੀ ਦੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ: Punjab News: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਚੱਕਾਂ ਜਾਮ ਦਾ ਕੀਤਾ ਐਲਾਨ