ਬਠਿੰਡਾ: ਪਿਛਲੇ ਕੁਝ ਸਮੇਂ ਤੋਂ ਕੇਂਦਰ ਵਲੋਂ ਲਿਆਂਦੇ ਜਾ ਰਹੇ ਨਿਯਮਾਂ ਕਰਕੇ ਦੇਸ਼ ਦੇ ਕਿਸਾਨਾਂ ਦਾ ਪਾਰਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕਿਸਾਨ ਪਹਿਲਾਂ ਹੀ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਿਹਾ ਹੈ। ਇਸ ਦੇ ਨਾਲ ਹੀ ਹੁਣ ਕੇਂਦਰ ਪਰਾਲੀ ਸਾੜਣ 'ਤੇ ਸਖ਼ਤ ਹੋ ਗਈ ਹੈ। ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਨੇ ਨਿਯਮ ਲਿਆਂਦਾ ਹੈ।


ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਲਈ 1 ਕਰੋੜ ਰੁਪਿਆ ਜ਼ੁਰਮਾਨਾ ਅਤੇ 5 ਸਾਲ ਦੀ ਕੈਦ ਦਾ ਐਲਾਨ ਕੀਤਾ ਗਿਆ ਹੈ ਜਿਸ ਮਗਰੋਂ ਕਿਸਾਨਾਂ ਨੇ ਇਸ 'ਤੇ ਆਪਣੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਇੱਕ ਹੋਰ ਨਵਾਂ ਬਿੱਲ ਲਿਆਂਦਾ ਹੈ।

ਅੰਮ੍ਰਿਤਸਰ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 36ਵੇਂ ਦਿਨ ਵੀ ਰਿਹਾ ਜਾਰੀ

ਕਿਸਾਨਾਂ ਨੇ ਆਪਣਾ ਗੁੱਸਾ ਜਾਹਰ ਕਰਦਿਆਂ ਅੱਗੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਦੀ ਖਾਤਰ ਪੰਜਾਬ ਭਰ ਦੇ ਕਿਸਾਨਾਂ ਨੇ ਦੇਸ਼ ਭਰ ਦਾ ਢਿੱਡ ਭਰਿਆ, ਹੁਣ ਕਹਿ ਰਿਹਾ ਹੈ ਕਿ ਪਰਾਲੀ ਕਰਕੇ ਇਹ ਧੂੰਆਂ ਹੋ ਰਿਹਾ ਹੈ। ਜਿਸ ਦੇ ਚੱਲਦੇ ਇੱਕ ਕਰੋੜ ਰੁਪਏ ਜੁਰਮਾਨਾ, ਪੰਜ ਸਾਲ ਦੀ ਕੈਦ ਐਲਾਨੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਜੋ ਵੀ ਇਹ ਕਾਨੂੰਨ ਲੈ ਕਿ ਆਈ ਹਾ ਅਸੀਂ ਉਸ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਾਂ।ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖਿਲ਼ਾਫ ਸਾਨੂੰ ਕੋਈ ਵੀ ਲੜਾਈ ਲੜਨੀ ਪਈ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।

ਇਸ ਦੇ ਨਾਲ ਕਿਸਾਨਾਂ ਨੇ ਕਿਹਾ ਕਿ ਅਸੀਂ ਇਸ ਕਾਨੂੰਨ ਨੂੰ ਰੱਦ ਕਰਦੇ ਹਾਂ, ਹੁਣ ਸਰਕਾਰ ਜੋ ਮਰਜ਼ੀ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਜੇਕਰ ਕੋਈ ਵੀ ਪੁਲਿਸ, ਪਟਵਾਰੀ, ਤਹਿਸੀਲਦਾਰ ਸਾਡੇ ਖੇਤਾਂ ਵਿਚ ਆਉਣਗੇ ਤਾਂ ਅਸੀਂ ਉਨ੍ਹਾਂ ਦਾ ਘਿਰਾਓ ਕਰਾਂਗੇ। ਇਸ ਦੇ ਨਾਲ ਹੀ 31 ਅਕਤੂਬਰ ਨੂੰ ਅਸੀਂ ਡੀਸੀ ਦਫ਼ਤਰ ਮੂਹਰੇ ਪਰਾਲੀ ਸੁੱਟਕੇ ਪ੍ਰਦਰਸ਼ਨ ਕਰਾਂਗੇ।

ਕੈਪਟਨ ਦਾ ਨਵਾਂ ਦਾਅ, ਕਸੂਤੇ ਘਿਰੇ ਸੁਖਬੀਰ ਬਾਦਲ ਤੇ ਭਗਵੰਤ ਮਾਨ, ਇੱਕ ਪਾਸੇ ਖੂਹ ਤੇ ਦੂਜੇ ਪਾਸੇ ਖਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904