ਪੜਚੋਲ ਕਰੋ
Advertisement
ਮੋਦੀ ਸਰਕਾਰ-2 ਦੀ ਪਹਿਲੀ ਕੈਬਨਿਟ ਮੀਟਿੰਗ: ਕਿਸਾਨਾਂ, ਸ਼ਹੀਦਾਂ ਦੇ ਬੱਚਿਆਂ ਤੇ ਬਜਟ ਇਜਲਾਸ ਬਾਰੇ ਵੱਡੇ ਐਲਾਨ
ਕੈਬਨਿਟ ਬੈਠਕ ਵਿੱਚ ਫੈਸਲਾ ਹੋਇਆ ਹੈ ਕਿ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 17 ਜੂਨ ਨੂੰ ਸ਼ੁਰੂ ਹੋਵੇਗਾ ਅਤੇ 26 ਜੁਲਾਈ ਤਕ ਚੱਲੇਗਾ। ਇਸ ਦੌਰਾਨ ਪੰਜ ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। ਦੂਜੀ ਵਾਰ ਆਈ ਮੋਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।
ਨਵੀਂ ਦਿੱਲੀ: ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਵੱਡੇ ਐਲਾਨ ਹੋਏ। ਦੂਜੀ ਵਾਰ ਸੱਤਾ ਵਿੱਚ ਪਰਤੀ ਮੋਦੀ ਸਰਕਾਰ ਨੇ ਪਹਿਲੀ ਕੈਬਨਿਟ ਬੈਠਕ ਵਿੱਚ ਕਿਸਾਨਾਂ, ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ ਆਰਥਿਕ ਮਦਦ ਦੇ ਨਾਲ-ਨਾਲ ਆਉਣ ਵਾਲਾ ਬਜਟ ਪੇਸ਼ ਕਰਨ ਲਈ ਦਿਨ ਦਾ ਵੀ ਐਲਾਨ ਕਰ ਦਿੱਤਾ ਹੈ।
ਕੈਬਨਿਟ ਬੈਠਕ ਵਿੱਚ ਫੈਸਲਾ ਹੋਇਆ ਹੈ ਕਿ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 17 ਜੂਨ ਨੂੰ ਸ਼ੁਰੂ ਹੋਵੇਗਾ ਅਤੇ 26 ਜੁਲਾਈ ਤਕ ਚੱਲੇਗਾ। ਇਸ ਦੌਰਾਨ ਪੰਜ ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। ਦੂਜੀ ਵਾਰ ਆਈ ਮੋਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੱਤਵਾਦੀ ਹਮਲਿਆਂ ਦਾ ਸ਼ਿਕਾਰ ਹੋਏ ਸ਼ਹੀਦ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਬੱਚਿਆਂ ਨੂੰ ਮਿਲਣ ਵਾਲੀ ਵਜ਼ੀਫ਼ਾ ਰਾਸ਼ੀ ਵਧਾਉਣ ਦਾ ਫ਼ੈਸਲਾ ਕੀਤਾ। ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ ਦਾ ਲਾਭ ਹੁਣ ਸੂਬਾਈ ਸੁਰੱਖਿਆ ਬਲਾਂ ਦੇ ਬੱਚਿਆਂ ਨੂੰ ਵੀ ਮਿਲੇਗਾ। ਪ੍ਰਧਾਨ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਪੁੱਤਰਾਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਦੀ ਰਾਸ਼ੀ 2,000 ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀਆਂ ਧੀਆਂ ਮਿਲਣ ਵਾਲੀ ਇਹ ਰਕਮ 2,250 ਰੁਪਏ ਤੋਂ ਵਧਾ ਕੇ 3,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।Our Government’s first decision dedicated to those who protect India!
Major changes approved in PM’s Scholarship Scheme under the National Defence Fund including enhanced scholarships for wards of police personnel martyred in terror or Maoist attacks. https://t.co/Vm90BD77hm pic.twitter.com/iXhFNlBCIc — Narendra Modi (@narendramodi) May 31, 2019
ਕੈਬਨਿਟ ਬੈਠਕ ਵਿੱਚ ਕਿਸਾਨਾਂ ਲਈ ਵੀ ਵੱਡਾ ਫੈਸਲਾ ਹੋਇਆ ਹੈ। ਮੋਦੀ ਸਰਕਾਰ ਹੁਣ ਪੀਐਮ ਕਿਸਾਨ ਯੋਜਨਾ ਦਾ ਲਾਭ ਹੁਣ ਸਾਰੇ ਕਿਸਾਨਾਂ ਨੂੰ ਹੋਵੇਗਾ, ਯਾਨੀ ਕਿ ਹੁਣ ਸਾਰੇ ਕਿਸਾਨ ਸਰਕਾਰ ਵੱਲੋਂ 6,000 ਰੁਪਏ ਸਾਲਾਨਾ ਪ੍ਰਾਪਤ ਕਰ ਸਕਗਾ। ਦੇਸ਼ ਦੇ 15 ਕਰੋੜ ਕਿਸਾਨਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਪਹਿਲਾਂ ਪੰਜ ਏਕੜ ਜ਼ਮੀਨ ਤੋਂ ਘੱਟ ਰਕਬੇ ਦੀ ਮਲਕੀਅਤ ਤੇ ਖੇਤੀ ਕਰਨ ਵਾਲੇ ਕਿਸਾਨ ਹੀ ਇਸ ਦਾ ਲਾਭ ਉਠਾ ਸਕਦੇ ਸਨ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਫੈਸਲਾ ਹੋਇਆ ਹੈ, ਜਿਸ ਤਹਿਤ ਕਿਸਾਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ।People first, people always.
Glad that path-breaking decisions were taken in the Cabinet, the first in this tenure. Hardworking farmers and industrious traders will benefit greatly due to these decisions. The decisions will enhance dignity and empowerment of several Indians. pic.twitter.com/U9JTXeyoVm — Narendra Modi (@narendramodi) May 31, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement