ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਸੀਜ਼ਨ ਦੀ ਮੁੱਖ ਫ਼ਸਲ ਚੌਲਾਂ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਹੁਣ ਆਮ ਝੋਨੇ ਦੀ ਕੀਮਤ 1,750 ਰੁਪਏ ਤੋਂ ਵੱਧ ਕੇ 1,815 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਜਿਣਸਾਂ ਦੇ ਭਾਅ ਵਧਾਉਣ ਦਾ ਸਵਾਗਤ ਕੀਤਾ ਹੈ ਅਤੇ ਧੰਨਵਾਦੀ ਟਵੀਟ ਵੀ ਕੀਤਾ ਹੈ।
ਦੇਖੋ ਐਮਐਸਪੀ ਵਿੱਚ ਕੀਤੇ ਵਾਧੇ ਦੀ ਪੂਰੀ ਸੂਚੀ-