ਮੁੰਬਈ: ਮੁੰਬਈ 'ਚ ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮਾਨਸੂਨ ਅੱਜ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਪਹੁੰਚ ਗਿਆ। ਸਵੇਰ ਤੋਂ ਹੀ ਇੱਥੇ ਮੀਂਹ ਪੈ ਰਿਹਾ ਹੈ। ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ ਨੂੰ ਮੁੰਬਈ 'ਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਹੋਣ ਦੀ ਭਵਿੱਖਬਾਣੀ ਕੀਤੀ ਸੀ।
ਖੇਤਰੀ ਮੌਸਮ ਵਿਭਾਗ ਦੇ ਡਾਇਰੈਕਟਰ ਸ਼ੁਭਾਂਗੀ ਭੂਟੇ ਨੇ ਦੱਸਿਆ ਕਿ ਮੁੰਬਈ ਸ਼ਹਿਰ 'ਚ ਮੰਗਲਵਾਰ ਸਵੇਰੇ ਮੀਂਹ ਪਿਆ, ਪਰ ਇਹ ਮੌਨਸੂਨ ਤੋਂ ਪਹਿਲਾਂ ਦੀ ਬਾਰਸ਼ ਸੀ। ਮਾਨਸੂਨ ਦੇ ਮੌਜੂਦਾ ਅਨੁਕੂਲ ਹਾਲਾਤ ਕਾਰਨ ਮੁੰਬਈ ਦੇ ਕਈ ਹਿੱਸਿਆਂ 'ਚ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਖਸਤਾ ਹਾਲ ਇਮਾਰਤਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਕਈ ਹਿੱਸਿਆਂ 'ਚ ਪ੍ਰੀ-ਮਾਨਸੂਨ ਬਾਰਸ਼ ਜਾਰੀ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ, ਇੰਦੌਰ, ਸ਼ਾਜਾਪੁਰ, ਮੰਦਸੌਰ, ਦੇਵਾਸ, ਸਾਗਰ ਤੇ ਜਬਲਪੁਰ 'ਚ ਬਾਰਸ਼ ਹੋ ਰਹੀ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਇੰਦੌਰ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਵਾਲੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਮੰਗਲਵਾਰ ਸ਼ਾਮ ਤੋਂ ਭੋਪਾਲ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਹਾਲਾਂਕਿ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫ਼ਤੇ ਤਕ ਮੌਨਸੂਨ ਵੀ ਇੱਥੇ ਪਹੁੰਚ ਜਾਵੇਗਾ। ਮੌਸਮ ਵਿਭਾਗ ਅਨੁਸਾਰ ਬਿਹਾਰ 'ਚ ਪ੍ਰੀ-ਮਾਨਸੂਨ ਬਾਰਸ਼ ਹੋ ਰਹੀ ਹੈ। ਮਾਨਸੂਨ 12 ਜੂਨ ਤੋਂ ਬਾਅਦ ਇੱਥੇ ਪਹੁੰਚੇਗਾ। ਉੱਤਰ ਬਿਹਾਰ ਦੇ ਕਈ ਜ਼ਿਲ੍ਹਿਆਂ 'ਚ ਬੁੱਧਵਾਰ ਸਵੇਰ ਤੋਂ ਬਾਰਸ਼ ਪੈ ਰਹੀ ਹੈ। ਇਸ ਦੇ ਨਾਲ ਹੀ ਝਾਰਖੰਡ ਦੇ ਧਨਬਾਦ ਵਿੱਚ ਵੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 13 ਸੂਬਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਨੇ ਮਹਾਰਾਸ਼ਟਰ 'ਚ ਦੱਖਣ-ਪੱਛਮੀ ਮਾਨਸੂਨ ਦੇ ਆਉਣ ਦੀ ਉਦੋਂ ਪੁਸ਼ਟੀ ਕੀਤੀ ਸੀ, ਜਦੋਂ ਮਾਨਸੂਨ ਤੱਟਵਰਤੀ ਰਤਨਗਿਰੀ ਜ਼ਿਲ੍ਹੇ ਦੇ ਹਰਨਈ ਬੰਦਰਗਾਹ 'ਤੇ ਪਹੁੰਚਿਆ ਸੀ। ਆਈਐਮਡੀ ਨੇ ਮੰਗਲਵਾਰ ਨੂੰ ਭਵਿੱਖਬਾਣੀ ਕੀਤੀ ਸੀ ਕਿ ਮੁੰਬਈ, ਰਾਏਗੜ੍ਹ, ਠਾਣੇ, ਪਾਲਘਰ, ਪੁਣੇ, ਨਾਸਿਕ ਤੇ ਮੱਧ ਮਹਾਰਾਸ਼ਟਰ ਦੇ ਮਰਾਠਵਾੜਾ ਦੇ ਕੁਝ ਹਿੱਸਿਆਂ 'ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਦੀ ਭਵਿੱਖਵਾਣੀ
ਉੱਤਰ-ਪੂਰਬ ਭਾਰਤ, ਉੱਤਰੀ ਉੜੀਸ਼ਾ ਦੇ ਤੱਟ, ਗੰਗਾ ਪੱਛਮੀ ਬੰਗਾਲ, ਅੰਡੇਮਾਨ ਤੇ ਨਿਕੋਬਾਰ ਟਾਪੂ ਅਤੇ ਕੋਨਕਣ ਤੇ ਗੋਆ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਤੇਲੰਗਾਨਾ, ਤੱਟੀ ਕਰਨਾਟਕ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਵਿਦਰਭ ਅਤੇ ਦੱਖਣ-ਪੂਰਬੀ ਮੱਧ ਪ੍ਰਦੇਸ਼ 'ਚ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਤੋਂ ਮੱਧਮ ਬਾਰਸ਼ ਪੈਣ ਦੀ ਸੰਭਾਵਨਾ ਹੈ। ਕੇਰਲ, ਤਾਮਿਲਨਾਡੂ ਦੇ ਕੁਝ ਹਿੱਸਿਆਂ, ਅੰਦਰੂਨੀ ਕਰਨਾਟਕ, ਰਾਇਲਸੀਮਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਉੱਤਰ ਪ੍ਰਦੇਸ਼ ਅਤੇ ਦੱਖਣੀ ਗੁਜਰਾਤ ਦੇ ਕੁਝ ਹਿੱਸਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅਗਲੇ ਦੋ-ਤਿੰਨ ਦਿਨਾਂ 'ਚ ਦਿੱਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Internet shut down: ਅਚਾਨਕ ਅੱਧੀ ਦੁਨੀਆਂ 'ਚ ਬੰਦ ਹੋਇਆ ਇੰਟਰਨੈੱਟ, ਚਾਰੇ ਪਾਸੇ ਮਚੀ ਤਰਥੱਲੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904