Monsoon Update, IMD: ਇਸ ਸਾਲ ਭਾਰਤ ਵਿੱਚ ਮੌਨਸੂਨ ਜਲਦੀ ਦਸਤਕ ਦੇਵੇਗਾ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਦੇਸ਼ ਦੇ ਜ਼ਿਆਦਾਤਰ ਉੱਤਰੀ ਅਤੇ ਪੱਛਮੀ ਹਿੱਸਿਆਂ ਨੇ ਅਪ੍ਰੈਲ 2022 ਦੌਰਾਨ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਸੀ, ਪਰ ਹੁਣ ਅਜਿਹੀਆਂ ਖ਼ਬਰਾਂ ਹਨ ਕਿ 15 ਮਈ ਤੱਕ ਅੰਡੇਮਾਨ ਵਿੱਚ ਮੌਨਸੂਨ ਦਸਤਕ ਦੇ ਸਕਦਾ ਹੈ। ਇਸ ਨਾਲ ਦੇਸ਼ ਦੇ ਹੋਰ ਹਿੱਸਿਆਂ 'ਚ ਵੀ ਮੌਨਸੂਨ ਦੇ ਜਲਦੀ ਪਹੁੰਚਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮੌਨਸੂਨ ਇਸ ਵਾਰ ਜਲਦੀ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਹੁੰਚ ਸਕਦਾ ਹੈ ਅਤੇ 15 ਮਈ ਨੂੰ ਇਸ ਮੌਨਸੂਨ ਸੀਜ਼ਨ ਦੀ ਪਹਿਲੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਵਾਰ ਦੱਖਣ-ਪੱਛਮੀ ਮੌਨਸੂਨ 15 ਮਈ ਦੇ ਆਸ-ਪਾਸ ਦੱਖਣੀ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਖੇਤਰ ਤੱਕ ਪਹੁੰਚ ਸਕਦਾ ਹੈ।


ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੂਰਵ-ਅਨੁਮਾਨਾਂ ਨੇ ਕੇਰਲ ਵਿੱਚ ਮੌਨਸੂਨ ਦੀ ਸ਼ੁਰੂਆਤ ਅਤੇ ਇਸ ਦੇ ਹੋਰ ਉੱਤਰ ਵੱਲ ਲਗਾਤਾਰ ਅਨੁਕੂਲ ਸਥਿਤੀਆਂ ਦਾ ਸੰਕੇਤ ਦਿੱਤਾ ਹੈ। ਕਿਉਂਕਿ ਅਪ੍ਰੈਲ ਦੀ ਸ਼ੁਰੂਆਤ ਤੋਂ ਹੀ ਦੇਸ਼ ਦੇ ਜ਼ਿਆਦਾਤਰ ਇਲਾਕੇ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਮੌਨਸੂਨ ਆਮ ਤੌਰ 'ਤੇ 1 ਜੂਨ ਨੂੰ ਕੇਰਲ ਪਹੁੰਚਦਾ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਆਲੇ-ਦੁਆਲੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ 14 ਮਈ ਤੋਂ 16 ਮਈ ਤੱਕ ਵੱਖ-ਵੱਖ ਖੇਤਰਾਂ 'ਚ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ 40-50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15-16 ਮਈ ਨੂੰ ਦੱਖਣੀ ਅੰਡੇਮਾਨ ਸਾਗਰ ਵਿੱਚ ਵੀ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।


ਇਹ ਵੀ ਪੜ੍ਹੋ